ਆਸਟ੍ਰੇਲੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀਆਂ ਵੀਜ਼ਾ ਫੀਸਾਂ ਦੇ ਵਿੱਚ ਵਾਧਾ ਕਰ ਦਿੱਤਾ ਹੈ। ਆਸਟ੍ਰੇਲੀਅਨ ਸਰਕਾਰ ਨੇ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਵੀਜ਼ਾ ਫੀਸ ਵਧਾ ਕੇ ਹੁਣ 2 ਹਜ਼ਾਰ ਡਾਲਰ ਕਰ ਦਿੱਤੀ ਹੈ ਜਦਕਿ ਪਹਿਲਾਂ ਇਹ ਫੀਸ ਸਿਰਫ਼ 16 ਸੌ ਡਾਲਰ ਹੀ ਹੁੰਦੀ ਸੀ। ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵੀਂ ਵਧੀ ਹੋਈ ਵੀਜ਼ਾ ਫੀਸ 1 ਜੁਲਾਈ, 2025 ਤੋਂ ਲਾਗੂ ਹੋ ਗਈ ਹੈ।
ਆਸਟ੍ਰੇਲੀਅਨ ਸਰਕਾਰ ਅਗਲੇ ਚਾਰ ਸਾਲਾਂ ਵਿੱਚ 760 ਮਿਲੀਅਨ ਡਾਲਰ ਸਰਕਾਰੀ ਖਜ਼ਾਨੇ ਦੇ ਲਈ ਇਕੱਠਾ ਕਰੇਗੀ। ਸਰਕਾਰ ਦਾ ਮੰਨਣਾ ਹੈ ਕਿ ਅੰਤਰਰਾਸ਼ਟਰੀ ਸਿੱਖਿਆ ਖੇਤਰ ਆਸਟ੍ਰੇਲੀਆ ਲਈ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਹ ਬਦਲਾਅ ਪੂਰੇ ਸਿਸਟਮ ਵਿੱਚ ਸਮਾਨਤਾ, ਗੁਣਵੱਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਹੀ ਕੀਤਾ ਗਿਆ ਹੈ। ਆਸਟ੍ਰੇਲੀਅਨ ਸਰਕਾਰ ਅੰਤਰਰਾਸ਼ਟਰੀ ਸਿੱਖਿਆ ਖੇਤਰ ਨੂੰ ਇੱਕ ਟਿਕਾਊ ਪੱਧਰ ‘ਤੇ ਪ੍ਰਬੰਧਿਤ ਕਰਨ ਦੇ ਨਾਲ-ਨਾਲ ਇਸਦੀ ਸਮਾਨਤਾ, ਗੁਣਵੱਤਾ ਅਤੇ ਅਖੰਡਤਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਥੇ ਇਹ ਵੀ ਜਿ਼ਕਰਯੋਗ ਹੈ ਕਿ ਪ੍ਰਸ਼ਾਂਤ ਮਹਾਂਸਾਗਰ ਦੇ ਦੇਸ਼ਾਂ ਅਤੇ ਟਿਮੋਰ-ਲੇਸਟੇ ਤੋਂ ਆਉਣ ਵਾਲੇ ਵਿਦਿਆਰਥੀਆਂ ਦੀਆਂ ਫੀਸਾਂ ਵਿੱਚ ਦੇ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ।