Breaking News International Latest News News

ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਨਵੇਂ ਅਹੁਦੇਦਾਰ ਕੀਤੇ ਨਿਯੁਕਤ

ਮਿਲਾਨ – ਵਿਦੇਸ਼ਾਂ ‘ਚ ਇੰਡੀਅਨ ਓਵਰਸੀਜ਼ ਕਾਂਗਰਸ ਨੂੂੰ ਪਹੁੰਚਾਉਣ ਦੇ ਮੰਤਵ ਨਾਲ ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਵੱਲੋਂ ਜਥੇਬੰਦਕ ਢਾਂਚੇ ਦਾ ਐਲਾਨ ਕਰਦੇ ਹੋਏ ਨਵੇਂ ਅਹੁਦੇਦਾਰ ਨਿਯੁਕਤ ਕੀਤੇ ਗਏ ਹਨ। ਇੰਡੀਅਨ ਓਵਰਸ਼ੀਜ ਕਾਂਗਰਸ ਯੌਰਪ ਦੇ ਕੋਆਰਡੀਨੇਟਰ ਰਾਜਵਿੰਦਰ ਸਿੰਘ ਤੇ ਇੰਡੀਅਨ ਓਵਰਸ਼ੀਜ ਕਾਂਗਰਸ ਯੌਰਪ ਦੇ ਪ੍ਰਧਾਨ ਪ੍ਰਮੋਦ ਕੁਮਾਰ ਮਿੰਟੂ ਦੀ ਅਗਵਾਈ ਹੇਠ ਇਟਲੀ ਕਾਂਗਰਸ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ ਵੱਲੋਂ ਇਟਲੀ ਵਿਚ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਜਿਸ ‘ਚ ਪ੍ਰਭਜੋਤ ਸਿੰਘ (ਚੈਅਰਮੈਨ), ਹਰਕੀਤ ਸਿੰਘ ਮਾਧੋਝੰਡਾ ਨੂੂੰ ਵੱਡੀ ਜਿੰਮੇਵਾਰੀ ਦਿੰਦੇ ਹੋਏ ( ਸੀਨੀਅਰ ਮੀਤ ਪ੍ਰਧਾਨ ਅਤੇ ਮੁੱਖ ਬੁਲਾਰਾ), ਸੁਖਚੈਨ ਸਿੰਘ ਮਾਨ (ਜਰਨਲ ਸੈਕਟਰੀ), ਵੇਦ ਵਿਰਾਟ ਸ਼ਰਮਾ (ਖਜਾਨਚੀ), ਨਿਸ਼ਾਨ ਸਿੰਘ (ਸੈਕਟਰੀ), ਮੁਲਕ ਰਾਜ ਵਰਤੀਆ (ਸਲਾਹਕਾਰ), ਸੋਢੀ ਮਕੌੜਾ (ਸੂਬਾ ਪ੍ਰਧਾਨ), ਹਰਪ੍ਰੀਤ ਸਿੰਘ ਹੈਪੀ ਜੀਰਾ (ਸੂਬਾ ਪ੍ਰਧਾਨ), ਸਤਪਾਲ ਸਿੰਘ, ਹਰਪਿੰਦਰ ਸਿੰਘ ਅਤੇ ਬਲਦੇਵ ਰਾਜ ਆਦਿ ਨੂੰ ਜਿਲ੍ਹਾ ਪ੍ਰਧਾਨ ਵਜੋਂ ਨਿਯੁਕਤ ਕੀਤਾ ਗਿਆ ਹੈ। ਚੁਣੇ ਹੋਏ ਅਹੁੱਦੇਦਾਰਾਂ ਨੇ ਕਿਹਾ ਕਿ ਉਹ ਕਾਂਗਰਸ ਹਾਈਕਮਾਂਡ ਵੱਲੋ ਸੌਂਪੀ ਹੋਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਤੇ ਵੱਧ ਤੋਂ ਵੱਧ ਐਨਆਰਆਈਜ਼ ਨੂੰ ਪਾਰਟੀ ਦੀਆਂ ਗਤੀਵਧੀਆਂ ਤੋਂ ਜਾਣੂ ਕਰਵਾਉਣ ਲਈ ਜੋੜਨਗੇ। ਇੰਡੀਅਨ ਓਵਰਸੀਜ਼ ਕਾਂਗਰਸ ਇਟਲੀ ਦੇ ਪ੍ਰਧਾਨ ਦਿਲਬਾਗ ਸਿੰਘ ਚਾਨਾ ਨੇ ਅੱਗੇ ਦੱਸਿਆ ਕਿ ਇਟਲੀ ਇਕਾਈ ਲਈ ਆਉਣ ਵਾਲੇ ਦਿਨਾਂ ਵਿੱਚ ਜਲਦ ਹੋਰ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ।

Related posts

ਮਾਰਕ ਕਾਰਨੇ ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ !

admin

ਯੂਕਰੇਨ ਲਈ ਅਮਰੀਕੀ ਸਮਰਥਨ ਦਾ ਭਵਿੱਖ ?

admin

ਯੂਕੇ ਵਿੱਚ ਚੌਥੇ ਇੰਡੀਅਨ ਕੌਂਸਲੇਟ ਦਾ ਉਦਘਾਟਨ !

admin