India

‘ਇੰਡੀਆ’ ਗੱਠਜੋੜ ਦੀ ਮੀਟਿੰਗ ਪਹਿਲੀ ਨੂੰ

Rae Bareli: Congress leader and party candidate from Rae Bareli constituency Rahul Gandhi with party leaders Sonia Gandhi, Priyanka Gandhi and Pramod Tiwari, Samajwadi Party (SP) chief and party candidate from Kannauj constituency Akhilesh Yadav, former Chhattisgarh chief minister Bhupesh Baghel and others during a public meeting for the Lok Sabha elections, in Rae Bareli district, Friday, May 17, 2024. (PTI Photo) (PTI05_17_2024_000198A)

ਨਵੀਂ ਦਿੱਲੀ – ਲੋਕ ਸਭਾ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਦਾ ਮੁਲਾਂਕਣ ਕਰਨ ਅਤੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ਬਣਾਉਣ ਲਈ ਵਿਰੋਧੀ ਧਿਰ ਇੰਡੀਆ ਗੱਠਜੋੜ ਦੇ ਸਿਖਰਲੇ ਆਗੂਆਂ ਦੀ 1 ਜੂਨ ਨੂੰ ਮੀਟਿੰਗ ਹੋਣ ਦੀ ਸੰਭਾਵਨਾ ਹੈ। ਸੂਤਰਾਂ ਨੇ ਦੱਸਿਆ ਕਿ ਬੈਠਕ 1 ਜੂਨ ਨੂੰ ਬਾਅਦ ਦੁਪਹਿਰ ਨੂੰ ਦਿੱਲੀ ’ਚ ਬੁਲਾਈ ਜਾਵੇਗੀ, ਜਦੋਂ ਆਖਰੀ ਪੜਾਅ ਦੀ ਵੋਟਿੰਗ ਚੱਲ ਰਹੀ ਹੋਵੇਗੀ। ਸੂਤਰਾਂ ਨੇ ਦੱਸਿਆ ਕਿ ਵਿਰੋਧੀ ਨੇਤਾ 4 ਜੂਨ ਦੇ ਨਤੀਜਿਆਂ ਤੋਂ ਪਹਿਲਾਂ ਆਪਣੀ ਰਣਨੀਤੀ ’ਤੇ ਚਰਚਾ ਕਰਨਗੇ ਅਤੇ ਸੱਤ ਗੇੜਾਂ ਵਾਲੀਆਂ ਚੋਣਾਂ ’ਚ ਉਨ੍ਹਾਂ ਦੇ ਪ੍ਰਦਰਸ਼ਨ ਦਾ ਮੁਲਾਂਕਣ ਕਰਨਗੇ। ਵਿਰੋਧੀ ਗੱਠਜੋੜ ਦਾਅਵਾ ਕਰਦਾ ਰਿਹਾ ਹੈ ਕਿ ਉਹ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਨੂੰ ਕੇਂਦਰ ਵਿਚ ਸੱਤਾ ਵਿਚ ਵਾਪਸੀ ਤੋਂ ਰੋਕਣ ਅਤੇ ਆਪਣੀ ਸਰਕਾਰ ਬਣਾਉਣ ਵਿਚ ਸਮਰੱਥ ਹੋਵੇਗਾ। ਸੂਤਰਾਂ ਨੇ ਦੱਸਿਆ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੈਠਕ ਬੁਲਾਈ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin