ਅੰਮ੍ਰਿਤਸਰ – ਗਣਤੰਤਰ ਦਿਵਸ ਦੇ ਮੌਕੇ ‘ਤੇ ਜਿਥੇ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਝੰਡਾ ਝੁਲਾਉਣ ਦੀ ਪਵਿੱਤਰ ਰਸਮ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸ੍ਰ. ਤਰੁਨਪ੍ਰੀਤ ਸਿੰਘ ਸੌਂਦ ਨੇ ਕੀਤੀ। ਇਸ ਸਮੇਂ ਸਰਕਾਰੀ ਤੇ ਗੈਰ ਸਰਕਾਰੀ ਖੇਤਰਾਂ ਵਿੱਚ ਚੰਗੀ ਕਾਰਗੁਜਾਰੀ ਦਿਖਾਉਣ ਵਾਲੇ ਕਰਮਚਾਰੀਆ ਤੇ ਸਮਾਜ ਸੈਵੀ ਸਖਸ਼ੀਅਤ ਨੂੰ ਸਨਮਾਨਿਤ ਵੀ ਕੀਤਾ ਗਿਆ। ਇਹਨਾਂ ਸਨਮਾਨਿਤ ਕਰਨ ਵਾਲਿਆਂ ਵਿੱਚ ਪਨਸਪ ਦੇ ਇੰਸਪੈਕਟਰ ਮਲਕੀਅਤ ਸਿੰਘ ਨੂੰ ਵੀ ਚੰਗੀਆਂ ਸੇਵਾਵਾਂ ਨਿਭਾਉਣ ਨੂੰ ਲੈ ਕੇ ਸਨਮਾਨਿਤ ਕੀਤਾ ਗਿਆ। ਸਨਮਾਨ ਵਿੱਚ ਇੱਕ ਸਨਮਾਨ ਚਿੰਂਨ ਤੇ ਸਰਟੀਫਿਕੇਟ ਦਿੱਤਾ ਗਿਆ। ਇੰਸਪੈਕਟਰ ਮਲਕੀਅਤ ਸਿੰਘ ਨੇ ਪੰਜਾਬ ਸਰਕਾਰ ਤੇ ਜਿਲ੍ਹਾ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਦਾ ਧੰਨਵਾਦ ਕਰਦਿਆ ਕਿਹਾ ਕਿ ਹੌਸਲਾ ਅਫਜਾਈ ਬਹੁਤ ਵੱਡੀ ਤਾਕਤ ਹੁੰਦੀ ਹੈ ਤੇ ਇਸ ਹੌਸਲਾ ਅਫਜਾਈ ਨਾਲ ਕੰਮ ਕਰਨ ਦੀ ਸ਼ਕਤੀ ਹੀ ਹੋਰ ਨਹੀਂ ਵੱਧਦੀ ਸਗੋਂ ਉਤਸ਼ਾਹ ਵੀ ਪੈਦਾ ਹੁੰਦਾ ਹੈ। ਅਜਿਹੇ ਸਨਮਾਨ ਭਵਿੱਖ ਵਿੱਚ ਵੀ ਜਾਰੀ ਰੱਖਣੇ ਜ਼ਰੂਰੀ ਹਨ।
previous post