Punjab

ਈਡੀ ਨੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਕੀਤਾ ਗ੍ਰਿਫਤਾਰ

ਚੰਡੀਗੜ੍ਹ – ਅਮਰਗੜ੍ਹ ਤੋਂ ‘ਆਮ ਆਦਮੀ ਪਾਰਟੀ’ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈ.ਡੀ. ਨੇ ਗ੍ਰਿਫਤਾਰ ਕਰ ਲਿਆ ਹੈ। ਦੱਸ ਦਈਏ ਕਿ ਈਡੀ ਵਿਧਾਇਕ ਨੂੰ ਚੱਲਦੀ ਮੀਟਿੰਗ ਦੌਰਾਨ ਆਪਣੇ ਨਾਲ ਲੈ ਗਈ ਸੀ। ਜਾਣਕਾਰੀ ਅਨੁਸਾਰ 40 ਕਰੋੜ ਰੁਪਏ ਦੇ ਬੈਂਕ ਫਰਾਡ ਮਾਮਲੇ ’ਚ ਜਸਵੰਤ ਸਿੰਘ ਗੱਜਣਮਾਜਰਾ ਦੇ ਖਿਲਾਫ ਛਾਪੇਮਾਰੀ ਚੱਲ ਰਹੀ ਹੈ।
ਤਾਜ਼ਾ ਜਾਣਕਾਰੀ ਮੁਤਾਬਿਕ ਗ੍ਰਿਫਤਾਰੀ ਮਗਰੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਪੀਜੀਆਈ ਲੈ ਕੇ ਜਾਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ ਜਲੰਧਰ ਹਸਪਤਾਲ ਵੱਲੋਂ ਮੈਡੀਕਲ ਕਾਲਜ ਅੰਮ੍ਰਿਤਸਰ ਭੇਜਣ ਦੀ ਗੱਲ ਆਖੀ ਜਾ ਰਹੀ ਸੀ ਪਰ ਈਡੀ ਦੇ ਅਧਿਕਾਰੀਆਂ ਦੀ ਮੰਗ ਹੈ ਕਿ ਵਿਧਾਇਕ ਨੂੰ ਪੀਜੀਆਈ ਭੇਜਿਆ ਜਾਵੇ। ਦੱਸਿਆ ਗਿਆ ਹੈ ਕਿ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਵਰਕਰਾਂ ਨਾਲ ਮੀਟਿੰਗ ਕਰ ਰਹੇ ਸਨ। ਉਸ ਦੌਰਾਨ ਈਡੀ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਆਪਣੇ ਨਾਲ ਲੈ ਗਈ। ਜਲੰਧਰ ਈਡੀ ਦਫ਼ਤਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਸੁਰੱਖਿਆ ਲਈ ਜਲੰਧਰ ਕਮਿਸ਼ਨਰੇਟ ਪੁਲਿਸ ਦੀ ਟੀਮ ਵੀ ਮੌਕੇ ’ਤੇ ਤਾਇਨਾਤ ਕੀਤੀ ਗਈ ਹੈ।

Related posts

ਮੁੱਖ ਮੰਤਰੀ ਵੱਲੋਂ ਭਗਤ ਕਬੀਰ ਜੀ ਦੇ ਜੀਵਨ ਤੇ ਫਲਸਫੇ ‘ਤੇ ਵਿਆਪਕ ਖੋਜ ਕਰਨ ਲਈ ‘ਭਗਤ ਕਬੀਰ ਧਾਮ’ ਸਥਾਪਤ ਕਰਨ ਦਾ ਐਲਾਨ

Bunty

ਪੰਜਾਬ ‘ਚ ਸਿਆਸਤਦਾਨਾਂ ਦਾ ਚੋਣ ਫੈਸ਼ਨ, ਨਵਜੋਤ ਸਿੱਧੂ ਨੂੰ ਪਠਾਨੀ ਸੂਟ ਤੇ ਚੰਨੀ ਨੂੰ ਸਪੋਰਟਸ ਬੂਟ ਪਸੰਦ

Bunty

ਵਾਤਾਵਰਣ ਸਥਿਰਤਾ, ਸਿੱਖਿਆ ਅਤੇ ਖੋਜ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਤਹਿਤ ਗ੍ਰੀਨ ਹਾਊਸ ਦਾ ਨਿਰਮਾਣ !

admin