ਨਵੀਂ ਦਿੱਲੀ – ਐਨਫੋਰਸਮੈਂਟ ਡਾਇਰੈਕਟੋਰੇਟ ਨੇ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਮਾਮਲੇ ’ਚ ਅਦਾਕਾਰਾ ਸ਼ਿਲਪਾ ਸ਼ੈਟੀ ਅਤੇ ਉਸ ਦੇ ਪਤੀ ਰਾਜ ਕੁੰਦਰਾ ਦੇ ਪੁਣੇ ਵਿੱਚ ਬੰਗਲਾ ਅਤੇ ਸ਼ੇਅਰਾਂ ਸਮੇਤ 98 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਮਾਮਲਾ ਬਿਟਕੋਇਨਾਂ ਦੀ ਵਰਤੋਂ ਰਾਹੀਂ ਨਿਵੇਸ਼ਕ ਫੰਡਾਂ ਦੀ ਧੋਖਾਧੜੀ ਨਾਲ ਸਬੰਧਤ ਹੈ। ਏਜੰਸੀ ਨੇ ਇਕ ਬਿਆਨ ਵਿਚ ਕਿਹਾ ਕਿ ਕੁਰਕ ਕੀਤੀਆਂ ਗਈਆਂ ਸੰਪਤੀਆਂ ਵਿਚ ਜੁਹੂ (ਮੁੰਬਈ) ਵਿਚ ਮੌਜੂਦਾ ਸ਼ੈੱਟੀ ਦੇ ਨਾਂ ’ਤੇ ਰਿਹਾਇਸ਼ੀ ਫਲੈਟ ਅਤੇ ਪੁਣੇ ਵਿਚ ਰਿਹਾਇਸ਼ੀ ਬੰਗਲਾ ਅਤੇ ਕੁੰਦਰਾ ਦੇ ਨਾਂ ’ਤੇ ਸ਼ੇਅਰ ਸ਼ਾਮਲ ਹਨ।
ਇਸ ਵਿੱਚ ਕਿਹਾ ਗਿਆ ਹੈ ਕਿ 97.79 ਕਰੋੜ ਰੁਪਏ ਦੀਆਂ ਇਨ੍ਹਾਂ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਹੁਕਮ ਜਾਰੀ ਕੀਤਾ ਗਿਆ ਹੈ।