Punjab

ਈ. ਐਲ. ਸੀ ਕਲੱਬ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ

ਖਾਲਸਾ ਕਾਲਜ ਆਫ ਐਜ਼ੂਕੇਸ਼ਨ, ਜੀ. ਟੀ. ਰੋਡ ਵਿਖੇ ਪ੍ਰੋਗਰਾਮ ਦੌਰਾਨ ਡਾ. ਖੁਸ਼ਵਿੰਦਰ ਕੁਮਾਰ, ਸ: ਅਮਨਪ੍ਰੀਤ ਸਿੰਘ ਤੇ ਹੋਰ ਸਟਾਫ। 

ਅੰਮ੍ਰਿਤਸਰ – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਜੀ. ਟੀ. ਰੋਡ ਵਿਖੇ ਈ. ਐਲ. ਸੀ ਕਲੱਬ ਦੁਆਰਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ।ਖਾਲਸਾ ਯੂਨੀਵਰਸਿਟੀ ਦੇ ਰਜਿਸਟਰਾਰ ਡਾ. ਖੁਸ਼ਵਿੰਦਰ ਕੁਮਾਰ ਦੇ ਦਿਸ਼ਾ—ਨਿਰਦੇਸ਼ਾਂ ’ਤੇ ਕਰਵਾਏ ਗਏ ਉਕਤ ਪ੍ਰੋਗਰਾਮ ਮੌਕੇ ਸ: ਅਮਨਪ੍ਰੀਤ ਸਿੰਘ (ਪੀ. ਸੀ. ਐਸ., ਅੰਮ੍ਰਿਤਸਰ ਵੈਸਟ—ਕਮ—ਸਬ ਡਵੀਜ਼ਨਲ ਮੈਜਿਸਟਰੇਟ, ਅੰਮ੍ਰਿਤਸਰ) ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਪੋ੍ਰਗਰਾਮ ਦੀ ਸ਼ਰੂਆਤ ’ਚ ਡਾ: ਕੁਮਾਰ ਅਤੇ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਨੇ ਸ: ਅਮਨਪ੍ਰੀਤ ਸਿੰਘ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦਿਆਂ ਸਵਾਗਤ ਕੀਤਾ। ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਭਾਰਤ ਇੱਕ ਲੋਕਤੰਤਰੀ ਦੇਸ਼ ਹੈ ਜਿਸ ’ਚ ਇਸ ਦੇ ਵੋਟਰਾਂ ਦੀ ਪ੍ਰਮੁੱਖ ਭੂਮਿਕਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਇੱਕ ਚੰਗਾ ਨੇਤਾ ਚੁਣਨ ਲਈ ਆਪਣੀ ਵੋਟ ਦੀ ਸੁਯੋਗ ਵਰਤੋਂ ਕਰਨ ਲਈ ਪ੍ਰੇਰਿਆ, ਜਿਸ ਨਾਲ ਕਿ ਦੇਸ਼ ਨੂੰ ਹੋਰ ਤਰੱਕੀਆਂ ਦੇ ਰਾਹ ’ਤੇ ਤੋਰਿਆ ਜਾ ਸਕੇ।

ਇਸ ਮੌਕੇ ਸ: ਅਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਰਾਸ਼ਟਰੀ ਵੋਟਰ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਸਬੰਧੀ ਜਾਣਕਾਰੀ ਦਿੰਦਿਆਂ ਇਲੈਕਸ਼ਨ ਕਮਿਸ਼ਨ ਅਤੇ ਸਵੀਪ ਦੀਆਂ ਕਿਰਿਆਵਾਂ ਬਾਰੇ ਜਾਗਰੂਕ ਕੀਤਾ।ਉਨ੍ਹਾਂ ਵਿਦਿਆਰਥੀਆਂ ਨੂੰ ਮੁਕਾਬਲਿਆਂ ਦੀ ਪ੍ਰੀਖਿਆਵਾਂ ਦੀ ਤਿਆਰੀ ਦੇ ਸਬੰਧ ’ਚ ਨੁਕਤੇ ਵੀ ਸਾਂਝੇ ਕੀਤੇ। ਇਸ ਮੌਕੇ ਡਾ. ਕੁਮਾਰ ਨੇ ਕਿਹਾ ਕਿ ਉਕਤ ਪ੍ਰੋਗਰਾਮ ਮੌਕੇ ਇਲੈਕਸ਼ਨ ਇੰਚਾਰਜ ਸ. ਸੁਖਜੀਤ ਸਿੰਘ, ਇਲੈਕਸ਼ਨ ਸਟਾਫ ’ਚ ਸ੍ਰੀ ਮੁਕੇਸ਼ ਕੁਮਾਰ, ਸ੍ਰੀ ਰਾਜੇਸ਼ ਕੁਮਾਰ ਪਰਾਸ਼ਰ ਅਤੇ ਸ੍ਰੀ ਤਜਿੰਦਰ ਕੁਮਾਰ, ਨੋਡਲ ਅਫਸਰ, ਸਵੀਪ ਡਾ. ਸੁਨੀਲ ਗੁਪਤਾ, ਸਵੀਪ ਟੀਮ ਮੈਂਬਰ ਸ. ਗੁਰਵਿੰਦਰ ਸਿੰਘ, ਸੈਕਟਰ ਅਫਸਰ ਸ. ਗੁਰਪ੍ਰੀਤਪਾਲ ਸਿੰਘ ਅਤੇ 93—101 ਪਾਰਟ ਦੇ ਬੂਥ ਲੈਵਲ ਅਫ਼ਸਰ ਨੇ ਸ਼ਿਰਕਤ ਕੀਤੀ।ਉਨ੍ਹਾਂ ਕਿਹਾ ਕਿ ਉਕਤ ਪ੍ਰੋਗਰਾਮ ਐਸੋਸੀਏਟ ਪ੍ਰੋਫੈਸਰ ਡਾ. ਗੁਰਜੀਤ ਕੌਰ ਅਤੇ ਅਸਿਸਟੈਂਟ ਪ੍ਰੋਫੈਸਰ ਸ੍ਰੀਮਤੀ ਅੰਜੂ ਸ਼ਰਮਾ ਦੀ ਅਗਵਾਈ ਹੇਠ ਕਰਵਾਇਆ ਗਿਆ।

ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਰਾਸ਼ਟਰੀ ਵੋਟਰ ਦਿਵਸ ਦੇ ਸਬੰਧ ’ਚ ਆਪਣੀ ਵੋਟ ਪਾਉਣ ਦੇ ਹੱਕ ਦੀ ਸਹੀ ਵਰਤੋਂ ਕਰਨ ਦੀ ਸਹੁੰ ਚੁੱਕੀੇ।ਇਸ ਪ੍ਰੋਗਰਾਮ ਦੌਰਾਨ ਡਾ. ਕੁਮਾਰ ਨੇ ਡਾ. ਗੁਰਜੀਤ ਕੌਰ ਨਾਲ ਮਿਲ ਕੇ ਸ: ਅਮਨਪ੍ਰੀਤ ਸਿੰਘ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ।ਇਸ ਪ੍ਰੋਗਰਾਮ ’ਚ ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related posts

ਬੇਰੁਜ਼ਗਾਰ ਸਾਂਝਾ ਮੋਰਚੇ ਵੱਲੋਂ ਪੰਜਾਬ ਦੇ ਨਿਰਾਸ਼ਾਜਨਕ ਬਜਟ ਦੀ ਕਰੜੀ ਨਿਖੇਧੀ  

admin

ਲੋਕਲ ਗੁਰਦੁਆਰਾ ਕਮੇਟੀਆਂ 20 ਦਸੰਬਰ ਦੇ ਦਿੱਲੀ ਪ੍ਰਦਰਸ਼ਨ ’ਚ ਕਰਨਗੀਆਂ ਭਰਵੀਂ ਸ਼ਮੂਲੀਅਤ

Bunty

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸੁਰੂ ਕਰਨ ਦਾ ਐਲਾਨ

Bunty