India

ਈ.ਡੀ. ਵੱਲੋਂ ਕੇਜਰੀਵਾਲ ਖ਼ਿਲਾਫ਼ ਦਾਇਰ ਚਾਰਜਸ਼ੀਟ ਦਾ ਅਦਾਲਤ ਵੱਲੋਂ ਨੋਟਿਸ

ਨਵੀਂ ਦਿੱਲੀ – ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਦਿੱਲੀ ਦੀ ਰਾਉਜ਼ ਐਵੇਨਿਊ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ (ਆਪ) ਦੇ ਖਿਲਾਫ ਦਾਇਰ ਕੀਤੀ ਈ.ਡੀ. ਦੀ ਚਾਰਜਸ਼ੀਟ ਦਾ ਨੋਟਿਸ ਲਿਆ ਹੈ।
ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਅਦਾਲਤ ਨੇ ਸਾਰੇ ਮੁਲਜ਼ਮਾਂ ਨੂੰ 12 ਜੁਲਾਈ ਨੂੰ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਖਿਲਾਫ ਪ੍ਰੋਡਕਸ਼ਨ ਵਾਰੰਟ ਜਾਰੀ ਕੀਤੇ ਹਨ। ਇਸ ਚਾਰਜਸ਼ੀਟ ਵਿੱਚ ਈ.ਡੀ. ਨੇ ਆਮ ਆਦਮੀ ਪਾਰਟੀ ਨੂੰ ਵੀ ਆਰੋਪੀ ਬਣਾਇਆ ਹੈ। ਇਨਫੋਰਸਮੈਂਟ ਡਾਇਰੈਕਟੋਰੇਟ ਯਾਨੀ ਈ.ਡੀ. ਵੱਲੋਂ ਆਮ ਆਦਮੀ ਪਾਰਟੀ ਨੂੰ ਆਰੋਪੀ ਬਣਾਉਣ ’ਤੇ ’ਆਪ’ ਨੇ ਪ੍ਰਤੀਕਿਰਿਆ ਦਿੱਤੀ ਹੈ। ਆਮ ਆਦਮੀ ਪਾਰਟੀ ਦੇ ਕੌਮੀ ਸਕੱਤਰ ਪੰਕਜ ਗੁਪਤਾ ਨੇ ਆਰੋਪ ਲਾਇਆ ਹੈ ਕਿ ਭਾਜਪਾ ਕਿਸੇ ਵੀ ਕੀਮਤ ’ਤੇ ’ਆਪ’ ਨੂੰ ਖ਼ਤਮ ਕਰਨਾ ਚਾਹੁੰਦੀ ਹੈ।

Related posts

ਭਾਰਤੀ ਤਿਉਹਾਰਾਂ ਦੇ ਸੀਜ਼ਨ ਦੌਰਾਨ ਰਿਕਾਰਡ ਤੋੜ ਸੇਲ ਹੋਈ !

admin

ਭਾਰਤੀ ਕਿਸਾਨ ਸੋਲਰ ਪੈਨਲ ਨਾਲ ਰੋਜ਼ਾਨਾ 25,000 ਯੂਨਿਟ ਬਿਜਲੀ ਪੈਦਾ ਕਰ ਰਿਹਾ !

admin

HAPPY DIWALI 2025 !

admin