ਚੰਡੀਗੜ੍ਹ – ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਪਰਗਟ ਸਿੰਘ ਵੱਲੋਂ ਉੱਘੇ ਕਵੀ ਫ਼ਤਹਿਜੀਤ ਦੇ ਦੇਹਾਂਤ ਉੱਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਫ਼ਤਹਿਜੀਤ ਜੋ 83 ਵਰ੍ਹਿਆਂ ਦੇ ਸਨ, ਪਿੱਛੇ ਪਤਨੀ ਤੇ ਤਿੰਨ ਧੀਆਂ ਛੱਡ ਗਏ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 10 ਦਸੰਬਰ ਨੂੰ 11.30 ਵਜੇ ਸ਼ਾਹਕੋਟ (ਜਲੰਧਰ) ਵਿਖੇ ਹੋਵੇਗਾ।ਪਰਗਟ ਸਿੰਘ ਨੇ ਕਿਹਾ ਸ੍ਰੀ ਫ਼ਤਹਿਜੀਤ ਦੇ ਤੁਰ ਜਾਣ ਨਾਲ ਪੰਜਾਬੀ ਸਾਹਿਤ ਜਗਤ ਨੂੰ ਵੱਡਾ ਘਾਟਾ ਪਿਆ ਹੈ। ਉਨ੍ਹਾਂ ਫ਼ਤਹਿਜੀਤ ਦੇ ਪਰਿਵਾਰ, ਸਾਕ-ਸਨੇਹੀਆਂ ਨਾਲ ਦੁੱਖ ਸਾਂਝਾ ਕਰਦਿਆਂ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਦੀ ਅਰਦਾਸ ਕੀਤੀ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।ਫ਼ਤਹਿਜੀਤ ਨੇ ਸ਼ਾਹਕੋਟ ਇਲਾਕੇ ‘ਚ ਸਕੂਲ ਅਧਿਆਪਨ ਕਾਰਜ ਕਰਨ ਦੇ ਨਾਲ-ਨਾਲ ਦੋਆਬੇ ਦੀ ਅਗਾਂਹਵਧੂ ਸਾਹਿਤਕ ਲਹਿਰ ਨੂੰ ਵੀ ਅਗਵਾਈ ਪ੍ਰਦਾਨ ਕੀਤੀ। ਉਨ੍ਹਾਂ ਪੱਛਮੀ, ਭਾਰਤੀ ਤੇ ਪੰਜਾਬੀ ਸਾਹਿਤ ਦਾ ਨਿੱਠ ਕੇ ਅਧਿਐਨ ਕੀਤਾ। ਉਨ੍ਹਾਂ ਚਾਰ ਕਾਵਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਈਆਂ। ਉਨ੍ਹਾਂ ਦੀ ਕਵਿਤਾ ਆਉਣ ਵਾਲੀਆਂ ਭਵਿੱਖ ਪੀੜ੍ਹੀਆਂ ਨੂੰ ਸਾਰਥਕ ਸੋਚ ਦੇ ਨਾਲ ਨਾਲ ਚੜ੍ਹਦੀ ਕਲਾ ਵਿੱਚ ਰਹਿਣ ਦਾ ਸੁਨੇਹਾ ਦਿੰਦੀ ਰਹੇਗੀ।
previous post