Punjab

ਉਤਰਾਖੰਡ ਦੇ ਬਲਰਾਮ ਨਗਰ ਵਿਖੇ ਗੁਰਦੁਆਰਾ ਸਾਹਿਬ ’ਚ ਹੋਏ ਨਾਚ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਵੀ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ।
ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ। ਉਨ੍ਹਾਂ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਣਗੇ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin