Punjab

ਉਦਯੋਗਿਕ ਨੀਤੀ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ Ḕਚ ਅਹਿਮ ਭੂਮਿਕਾ ਨਿਭਾਅ ਰਹੀ – ਸੰਧਵਾਂ

ਕੁਲਤਾਰ ਸਿੰਘ ਸੰਧਵਾਂ, ਪੰਜਾਬ ਵਿਧਾਨ ਸਭਾ ਦੇ ਸਪੀਕਰ।

ਚੰਡੀਗੜ੍ਹ – 1.74 ਲੱਖ ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕਰਕੇ ਪੰਜਾਬ ਨੇ ਇਤਿਹਾਸਕ ਮੀਲ ਮੀਲ ਪੱਥਰ ਸਥਾਪਤ ਕੀਤਾ ਹੈ, ਜਿਸ ਨਾਲ ਸੂਬੇ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਹੋਇਆ ਹੈ। ਇਸ ਵੱਡੇ ਪੂੰਜੀ ਨਿਵੇਸ਼ ਨੇ ਰੋਜ਼ਗਾਰ ਦੇ 5.89 ਲੱਖ ਨਵੇਂ ਮੌਕੇ ਪੈਦਾ ਕਰਕੇ ਸਥਾਨਕ ਨੌਜਵਾਨਾਂ ਨੂੰ ਸਸ਼ਕਤ ਬਣਾਇਆ ਹੈ, ਜਿਸ ਨਾਲ ਖਿੱਤੇ ਦੀ ਆਰਥਿਕਤਾ ਨੂੰ ਵੀ ਵੱਡਾ ਹੁਲਾਰਾ ਮਿਲਿਆ ਹੈ। ਪੰਜਾਬ ਦੀ ਉਪਜਾਊ ਜ਼ਮੀਨ ਹੁਣ ਉਦਯੋਗਿਕ ਵਿਕਾਸ ਲਈ ਵੀ ਖੇਤੀਬਾੜੀ ਜਿੰਨੀ ਹੀ ਲਾਹੇਵੰਦ ਸਿੱਧ ਹੋ ਰਹੀ ਹੈ ਅਤੇ ਵੱਡੇ ਉਦਯੋਗਿਕ ਘਰਾਣਿਆਂ ਨੂੰ ਰਾਜ ਵਿੱਚ ਨਿਵੇਸ਼ ਕਰਨਾ ਚਾਹੀਦਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ,  “ਬੱਚਿਆਂ ਨੂੰ ਸਟਾਰਟਅੱਪ ਵੱਲ ਪ੍ਰੇਰਿਤ ਕਰਨ ਲਈ ਮਾਪਿਆਂ ਨੂੰ ਆਪਣਾ ਬਣਦਾ ਯੋਗਦਾਨ ਪਾ ਕੇ ਇਸ ਪਾਸੇ ਉਤਸ਼ਾਹਿਤ ਕਰਨਾ ਚਾਹੀਦਾ ਹੈ। ਅਸਲ ਰਾਸ਼ਟਰੀ ਵਿਕਾਸ ਉਦਯੋਗੀਕਰਨ ‘ਤੇ ਕਾਫ਼ੀ ਹੱਦ ਤੱਕ ਨਿਰਭਰ ਕਰਦਾ ਹੈ। ਨੌਜਵਾਨ ਪੀੜ੍ਹੀ ਆਪਣੀ ਮਾਨਸਿਕਤਾ ਨੂੰ ਨੌਕਰੀਆਂ ਦੀ ਭਾਲ ਤੋਂ ਬਦਲ ਕੇ ਨੌਕਰੀ ਦੇਣ ਵਾਲੇ ਬਣਨ ਵੱਲ ਸੇਧਿਤ ਕਰੇ। ਆਪਣੇ ਕਾਰੋਬਾਰ ਸ਼ੁਰੂ ਕਰਕੇ ਅਤੇ ਆਪਣੇ ਕੰਮ ਦੇ ਮਾਲਕ ਬਣ ਕੇ ਨੌਜਵਾਨ ਬੇਮਿਸਾਲ ਤਰੱਕੀ ਅਤੇ ਆਰਥਿਕ ਖੁਸ਼ਹਾਲੀ ਹਾਸਲ ਕਰ ਸਕਦੇ ਹਨ ਅਤੇ ਨਾਲ ਹੀ ਦੂਜਿਆਂ ਲਈ ਰੋਜ਼ਗਾਰ ਪੈਦਾ ਕਰ ਸਕਦੇ ਹਨ।”

ਵਿਸ਼ਵ ਆਰਥਿਕ ਮਾਡਲਾਂ ਨਾਲ ਤੁਲਨਾ ਕਰਦਿਆਂ ਸਪੀਕਰ ਸੰਧਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਚੀਨ ਦੀ ਇੰਨੀ ਜ਼ਿਆਦਾ ਤਰੱਕੀ ਵੱਡੇ ਪੱਧਰ ‘ਤੇ ਉਦਯੋਗ ਨੂੰ ਅਪਣਾਉਣ ਨਾਲ ਹੋਈ ਹੈ। ਸਾਡੀ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਰਿਕਾਰਡ ਤੋੜ ਨਿਵੇਸ਼ ਆਇਆ ਹੈ। ਇਸਦੇ ਉਲਟ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੌਰਾਨ ਉਦਯੋਗਿਕ ਖੇਤਰ ਨੂੰ ਪੂਰੀ ਤਰ੍ਹਾਂ ਨਜ਼ਰਅੰਦਾਜ਼ ਕੀਤਾ ਗਿਆ ਜਿਸ ਨਾਲ ਸੂਬੇ ਦੀ ਆਰਥਿਕਤਾ Ḕਚ ਖੜੋਤ ਆਈ। ਇਸ ਰੁਝਾਨ ਨੂੰ ਉਲਟਾਉਣ ਲਈ ਪੰਜਾਬ ਸਰਕਾਰ ਨੇ ਉਦਯੋਗ ਲਈ ਸੂਬੇ ਦੀ ਅਥਾਹ ਸਮਰੱਥਾ ਨੂੰ ਉਜਾਗਰ ਕਰਨ ਵਾਸਤੇ ਸਰਗਰਮੀ ਨਾਲ ਅੰਤਰਰਾਸ਼ਟਰੀ ਦੌਰੇ ਕੀਤੇ, ਜਿਸ ਨਾਲ ਪ੍ਰਵਾਸੀ ਭਾਰਤੀਆਂ ਅਤੇ ਵਿਸ਼ਵ ਦੇ ਨਿਵੇਸ਼ਕਾਂ ਵਿੱਚ ਪੰਜਾਬ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਸਾਡੀ ਸਰਕਾਰ ਨੇ ਇੱਕ ਮਜ਼ਬੂਤ ਉਦਯੋਗਿਕ ਨੀਤੀ ਅਪਣਾਈ ਹੈ ਜੋ ਪੰਜਾਬ ਨੂੰ ਤਰੱਕੀ ਦੇ ਰਾਹ ‘ਤੇ ਲਿਜਾਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੀ ਹੈ। ਸੂਬੇ ਦੀ ਨਵੀਂ ਉਦਯੋਗਿਕ ਨੀਤੀ ਨੂੰ ਵਪਾਰਕ ਭਾਈਚਾਰੇ ਵੱਲੋਂ ਵਿਆਪਕ ਪ੍ਰਸ਼ੰਸਾ ਮਿਲੀ ਹੈ, ਕਿਉਂਕਿ ਇਹ ਅਸਲ ਉਦਯੋਗਪਤੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਦੀਆਂ ਸਿਫ਼ਾਰਸ਼ਾਂ ਨਾਲ ਤਿਆਰ ਕੀਤੀ ਗਈ ਹੈ। ਇਸ ਤੋਂ ਇਲਾਵਾ ਮੋਹਾਲੀ ਨੂੰ ਵਿਸ਼ਵ ਪੱਧਰੀ ਆਈਟੀ ਬਿਜ਼ਨਸ ਹੱਬ ਵਜੋਂ ਵਿਕਸਤ ਕਰਨ ਦੇ ਨਾਲ-ਨਾਲ ਦੁਨੀਆ ਭਰ ਦੇ ਉਦਯੋਗਿਕ ਦਿੱਗਜਾਂ ਨੂੰ ਪੰਜਾਬ ਵਿੱਚ ਆਪਣਾ ਕਾਰੋਬਾਰ ਸਥਾਪਤ ਦਾ ਸੱਦਾ ਦਿੱਤਾ ਜਾ ਰਿਹਾ ਹੈ।”

Related posts

ਪਾਕਿਸਤਾਨ ‘ਚ ਗੁਰਦੁਆਰੇ ਅੰਦਰ ਸ਼ਰਧਾਲੂ ਜੋੜੇ ਦਾ ਕਤਲ ਅਮਾਨਵੀ ਘਟਨਾ – ਐਡਵੋਕੇਟ ਧਾਮੀ

admin

ਸਿੱਖ ਰਾਜਸੀ ਪਾਰਟੀਆਂ ਦੀ ਸਾਂਝੇ ਪੰਜਾਬ ਏਜੰਡੇ ਤਹਿਤ ਹੋਈ ਮੁਕੰਮਲ ਏਕਤਾ

admin

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਛਬੀਲ ਲਗਾਈ ਗਈ

admin