ਕਲਾਨੌਰ – ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਸ੍ਰੀ ਹੱਕ ਵਿਚ ਡੇਰਾ ਬਾਬਾ ਨਾਨਕ ਅਨਾਜ ਮੰਡੀ ਤੇ ਕਲਾਨੌਰ ਬਾਬਾ ਕਾਰ ਸਟੇਡੀਅਮ ਵਿੱਚ ਕੀਤੀਆਂ ਗਈਆਂ ਵਿਸ਼ਾਲ ਕਾਨਫਰੰਸਾਂ ਨੂੰ ਸੰਬੋਧਨ ਕਰਦਿਆਂ ਹੋਇਆ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੰਬੋਧਨ ਕਰਦਿਆਂ ਹੋਇਆਂ ਜਿੱਥੇ ਪੰਜਾਬ ਕਾਂਗਰਸ ਦੇ ਰਾਜ ‘ਚ ਪੰਜਾਬ ਵਿੱਚ ਪੂਰਾ ਗੁੰਡਾਗਰਦੀ ਦਾ ਰਾਜ ਹੈ ਉਥੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਵਿੱਚ ਉਪ ਮੁੱਖ ਮੰਤਰੀ ਵੱਲੋਂ ਹਾਲ ਹੀ ਵਿਚ ਵਿਰੋਧੀਆਂ ਤੇ ਤਸ਼ੱਦਦ ਢਾਹਿਆ ਜਾ ਰਿਹਾ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਲਕਾ ਡੇਰਾ ਬਾਬਾ ਨਾਨਕ ਵਜੋਂ ਗੁੰਡਾਗਰਦੀ ਦਾ ਅੰਤ ਕੀਤਾ ਜਾਵੇਗਾ । ਇਸ ਮੌਕੇ ਸੁਖਬੀਰ ਬਾਦਲ ਨੇ ਉਪ ਮੁੱਖ ਮੰਤਰੀ ਨੂੰ ਜ਼ਾਲਮ ਤੇ ਰਾਖਸ਼ਸ਼ ਕਹਿੰਦਿਆਂ ਹੋਇਆਂ ਕਿਹਾ ਕਿ ਹਲਕੇ ਵਿੱਚ ਭਰਾਵਾਂ ਭਰਾਵਾਂ ਦੇ ਕਤਲ , ਵਿਰੋਧੀਆਂ ਦੇ ਪਰਚੇ ਆਦਿ ਤਸ਼ੱਦਦ ਢਾਹਿਆ ਗਿਆ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆਉਣ ਤੇ ਇੱਕ ਮਹੀਨੇ ਵਿੱਚ ਸਰਕਾਰ ਦੀ ਸ਼ਹਿ ਤੇ ਧੱਕੇਸ਼ਾਹੀਆਂ ਕਰਨ ਵਾਲੇ ਐਸਐਚਓ ਤੇ ਡੀਐਸਪੀ ਪੁਲਸ ਅਫਸਰਾਂ, ਨਰੇਗਾ ਦੇ ਪੈਸੇ ਖੁਰਦ ਬੁਰਦ ਕਰਨ ਵਾਲੇ ਪੰਚਾਇਤ ਸਕੱਤਰਾਂ, ਸਰਪੰਚਾਂ ਇਨਕੁਆਰੀ ਕਰਵਾ ਕੇ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਸੁਖਬੀਰ ਬਾਦਲ ਨੇ ਨੇ ਕਿਹਾ ਕਿ ਉਪ ਮੁੱਖ ਮੰਤਰੀ ਵੱਲੋਂ ਜਿੱਥੇ ਰੇਤ ਮਾਫ਼ੀਆ, ਸ਼ਰਾਬ ਮਾਫ਼ੀਆ, ਡਰੱਗ ਮਾਫ਼ੀਆ ਅਤੇ ਜੇਲ੍ਹਾਂ ਵਿੱਚੋਂ ਗੈਂਗਸਟਰਾਂ ਨੂੰ ਜੇਲ੍ਹਾਂ ਵਿੱਚ ਐਸ਼ਪ੍ਰਸਤੀ ਕਰਵਾਈ ਜਾ ਰਹੀ ਹੈ । ਸੁਖਬੀਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਆਉਣ ਤੇ ਮੈਗਾ ਸਕੂਲ, ਬੱਚਿਆਂ ਨੂੰ ਵਿਦੇਸ਼ ਵਿੱਚ ਪੜ੍ਹਾਈ ਕਰਨ ਲਈ 10 ਲੱਖ ਰੁਪਏ ਸਟੂਡੈਂਟ ਸਕੀਮ ,ਆਟਾ ਦਾਲ ਦੇ ਨਵੇਂ ਕਾਰਡ , ਬੀਪੀਐਲ ਕਾਰਡ ਨਾਲ ਸਬੰਧਤ ਮਹਿਲਾਵਾਂ ਨੂੰ ਦੋ ਹਜਾਰ ਰੁਪਏ ਮਹੀਨਾ ਆਦਿ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ। ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਾਈਸ ਪ੍ਰੈਜ਼ੀਡੈਂਟ ਸੁੱਚਾ ਸਿੰਘ ਛੋਟੇਪੁਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਕਾਂਗਰਸ ਵੱਲੋਂ ਜਿੱਥੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਰੇਤ, ਬਿਜਲੀ ਸਸਤੀ ਆਦਿ ਸਹੂਲਤਾਂ ਦੇਣ ਦੇ ਦਾਅਵੇ ਕੀਤੇ ਜਾ ਰਹੇ ਹਨ ਜਦ ਕਿ ਸੱਚਾਈ ਕੁਝ ਹੋਰ ਹੈ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਹੀ ਟਿਊਬਵੈੱਲ ਅਤੇ ਦਲਿਤ ਭਾਈਚਾਰੇ ਦੀ ਬਿਜਲੀ ਮੁਆਫ ਪਹਿਲਾਂ ਮਾਫ ਕੀਤੀ ਹੋਈ ਹੈ । ਸੁੱਚਾ ਸਿੰਘ ਛੋਟੇਪੁਰ ਨੇ ਕਿਹਾ ਕਿ ਕੇਜਰੀਵਾਲ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦੇ ਕੇ ਗੁੰਮਰਾਹ ਕਰ ਰਿਹਾ ਹੈ । ਉਨ੍ਹਾਂ ਅਪੀਲ ਕੀਤੀ ਕਿ ਕੇਜਰੀਵਾਲ ਅਤੇ ਕਾਂਗਰਸ ਦੀਆਂ ਚਾਲਾਂ ਵਿੱਚ ਨਾ ਆਉਣ ਅਤੇ ਆਪਣੀ ਮਾਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਲਈ ਸ਼੍ਰੋਮਣੀ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਵੋਟਾਂ ਪਾਓ ਅਤੇ ਪੰਜਾਬ ਨੂੰ ਬਚਾਓ । ਇਸ ਮੌਕੇ ਤੇ ਹਲਕਾ ਡੇਰਾ ਬਾਬਾ ਨਾਨਕ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਹੋਇਆਂ ਕਿਹਾ ਕਿ ਲੋਕ ਹਲਕਾ ਮੰਤਰੀ ਜਿਸ ਵੱਲੋਂ ਜਬਰ ਢਾਹਿਆ ਜਾ ਰਿਹਾ ਹੈ ਅਤੇ ਲੋਕ ਜਬਰ ਦੇ ਖ਼ਿਲਾਫ਼ ਅਕਾਲੀ ਦਲ ਨਾਲ ਚਟਾਣਾ ਵਾਂਗੂੰ ਖੜ੍ਹ ਗਏ ਹਨ। ਇਸ ਮੌਕੇ ਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ , ਅਮਰੀਕ ਸਿੰਘ ਖਲੀਲਪੁਰ, ਚੇਅਰਮੈਨ ਗੁਰਪ੍ਰਤਾਪ ਸਿੰਘ ਖੁਸ਼ਹਾਲਪੁਰ , ਚੇਅਰਮੈਨ ਮਨਮੋਹਨ ਸਿੰਘ ਪੱਖੋਕੇ, ਪੱਖੋਕੇ ਆਦਿ ਨੇ ਵੀ ਸੰਬੋਧਨ ਕਰਦਿਆਂ ਹੋਇਆ ਮੌਜੂਦਾ ਕਾਂਗਰਸ ਸਰਕਾਰ ਨੂੰ ਕੋਸਿਆ ਅਤੇ ਸੁਖਬੀਰ ਬਾਦਲ ਨੂੰ ਵਿਸ਼ਵਾਸ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ ਬਹੁਮਤ ਨਾਲ ਜਿਤਾਇਆ ਜਾਵੇਗਾ । ਇਸ ਮੌਕੇ ਤੇ ਐਡਵੋਕੇਟ ਪਰਮੀਤ ਸਿੰਘ ਬੇਦੀ , ਇਸ ਮੌਕੇ ਤੇ ਗੁਰਮੀਤ ਸਿੰਘ ਰੇਨੂ , ਐਡਵੋਕੇਟ ਬੀਬੀ ਬਲਵਿੰਦਰ ਕੌਰ , ਅਮਰੀਕ ਸਿੰਘ ਧਰਮੀ ਫੌਜੀ ਸਾਬਕਾ ਚੇਅਰਮੈਨ , ਹਰਿੰਦਰਪਾਲ ਸਿੰਘ ਗੋਰਾ, ਰਣਜੀਤ ਸਿੰਘ ਮੌੜ ਸਰਕਲ ਪ੍ਰਧਾਨ, ਸੁੱਚਾ ਸਿੰਘ ਮੰਮਣ ਸਾਬਕਾ ਚੇਅਰਮੈਨ , ਗੁਰਮੀਤ ਸਿੰਘ ਦੋਸਤਪੁਰ ਪ੍ਰਧਾਨ ਸਾਸੀ ਭਾਈਚਾਰਾ ਆਦਿ ਹਾਜ਼ਰ ਸਨ ।
previous post