International

ਉੱਤਰੀ ਕੋਰੀਆ ਨੇ ਕੀਤਾ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ : ਜਾਪਾਨ

ਸਿਓਲ – ਜਾਪਾਨ ਦੀ ਫੌਜ ਨੇ ਬੁੱਧਵਾਰ ਨੂੰ ਕਿਹਾ ਕਿ ਉੱਤਰੀ ਕੋਰੀਆ ਨੇ ਦੋ ਬੈਲਿਸਟਿਕ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ। ਅਮਰੀਕਾ ਅਤੇ ਗੁਆਂਢੀ ਦੇਸ਼ ਨਾਲ ਵਧਦੇ ਤਣਾਅ ਦਰਮਿਆਨ ਉੱਤਰੀ ਕੋਰੀਆ ਨੇ ਇਹ ਪ੍ਰੀਖਣ ਕੀਤਾ ਹੈ। ਜਾਪਾਨ ਦੇ ਰੱਖਿਆ ਮੰਤਰਾਲੇ ਨੇ ਹਾਲਾਂਕਿ ਇਹ ਜਾਣਕਾਰੀ ਨਹੀਂ ਦਿੱਤੀ ਕਿ ਉੱਤਰੀ ਕੋਰੀਆ ਨੇ ਕਿਸ ਤਰ੍ਹਾਂ ਦੀਆਂ ਮਿਜ਼ਾਈਲਾਂ ਦਾ ਪ੍ਰੀਖਣ ਕੀਤਾ ਹੈ ਅਤੇ ਉਹ ਕਿੰਨੀ ਦੂਰੀ ਤੈਅ ਕਰ ਸਕਦੇ ਹਨ। ਜਾਪਾਨੀ ਕੋਸਟ ਗਾਰਡ ਨੇ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਮਿਜ਼ਾਈਲਾਂ ਕੋਰੀਆਈ ਪ੍ਰਾਇਦੀਪ ਅਤੇ ਜਾਪਾਨ ਦੇ ਵਿਚਕਾਰ ਪਾਣੀ ਵਿੱਚ ਡਿੱਗੀਆਂ ਹਨ। ਜਾਪਾਨ ਦੇ ‘ਐੱਨਐੱਚਕੇ’ ਟੈਲੀਵਿਜ਼ਨ ਨੇ ਆਪਣੀ ਇਕ ਰਿਪੋਰਟ ‘ਚ ਕਿਹਾ ਕਿ ਮੰਨਿਆ ਜਾ ਰਿਹਾ ਹੈ ਕਿ ਇਹ ਮਿਜ਼ਾਈਲਾਂ ਜਾਪਾਨ ਦੇ ਐਕਸਕਲੂਸਿਵ ਇਕਨਾਮਿਕ ਜ਼ੋਨ ਤੋਂ ਬਾਹਰ ਡਿੱਗੀਆਂ ਹਨ। ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਨਵੰਬਰ ਵਿਚ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਪ੍ਰਮਾਣੂ ਪ੍ਰੀਖਣ ਜਾਂ ਲੰਬੀ ਦੂਰੀ ਦੀ ਮਿਜ਼ਾਈਲ ਦਾ ਪ੍ਰੀਖਣ ਕਰ ਸਕਦਾ ਹੈ, ਜਿਸ ਦਾ ਉਦੇਸ਼ ਨਵੇਂ ਅਮਰੀਕੀ ਪ੍ਰਸ਼ਾਸਨ ਨਾਲ ਕਿਸੇ ਵੀ ਗੱਲਬਾਤ ਵਿਚ ਆਪਣੀ ਸਥਿਤੀ ਨੂੰ ਮਜ਼ਬੂਤ ​​ਕਰਨਾ ਹੈ।

Related posts

ਪੱਤਰਕਾਰਾਂ ਲਈ ਦੁਨੀਆ ਦਾ 5ਵਾਂ ਸਭ ਤੋਂ ਖ਼ਤਰਨਾਕ ਸਥਾਨ ਪਾਕਿਸਤਾਨ , ਸ਼ਾਹਬਾਜ਼ ਸਰਕਾਰ ਨੂੰ ਕੀਤੀ ਵਿਸ਼ੇਸ਼ ਅਪੀਲ

Bunty

ਮਹਿੰਗਾਈ ਦੀ ਮਾਰ ਝੱਲ ਰਹੇ ਪਾਕਿਸਤਾਨੀਆਂ ‘ਤੇ ਹੁਣ ਬਿਜਲੀ ਦਰਾਂ ਦਾ ਵਾਧੂ ਬੋਝ ਵੀ ਪੈਣਾ ਸ਼ੁਰੂ

Bunty

ਹੁਣ ਅਮਰੀਕਾ ’ਚ ਰਹਿ ਕੇ ਹੀ ਨਵਿਆਂ ਸਕੋਗੇ ਐੱਚ-1ਬੀ ਵੀਜ਼ਾ

Bunty