International

ਉੱਤਰੀ ਕੋਰੀਆ ਵਲੋਂ ਦੂਸਰਾ ਜਾਸੂਸੀ ਸੈਟੇਲਾਈਟ ਟੈਸਟ

ਪਿਓਂਗਯਾਂਗ – ਉੱਤਰੀ ਕੋਰੀਆ ਨੇ ਕਿਹਾ ਕਿ ਉਸ ਨੇ ਇਸ ਮਹੀਨੇ ਆਪਣਾ ਦੂਜਾ ਪ੍ਰੀਖਣ ਕੀਤਾ। ਮਿਲੀ ਜਾਣਕਾਰੀ ਅਨੁਸਾਰ ਉੱਤਰੀ ਕੋਰੀਆ ਨੇ ਇਸ ਵਾਰ ਇੱਕ ਬਹੁਤ ਹੀ ਮਹੱਤਵਪੂਰਨ ਖੋਜ ਉਪਗ੍ਰਹਿ (ਜਾਸੂਸੀ ਸੈਟੇਲਾਈਟ) ਦਾ ਪ੍ਰੀਖਣ ਕੀਤਾ ਹੈ। ਉੱਤਰੀ ਕੋਰੀਆ ਨੇ ਸ਼ਨੀਵਾਰ ਨੂੰ ਹੀ ਉਨ੍ਹਾਂ ਨੇ ਇੱਕ ਮਿਜ਼ਾਈਲ ਪ੍ਰੀਖਣ ਕੀਤਾ ਸੀ ਜਿਸ ਨੂੰ ਬੈਲਿਸਟਿਕ ਮਿਜ਼ਾਈਲ ਦੱਸਿਆ ਗਿਆ ਸੀ।

ਉੱਤਰੀ ਕੋਰੀਆ ਵੱਲੋਂ ਇਸ ਸਾਲ ਵਿੱਚ ਕੀਤਾ ਗਿਆ ਇਹ 9ਵਾਂ ਪ੍ਰੀਖਣ ਹੈ। ਇਸ ਪ੍ਰੀਖਣ ਤੋਂ ਬਾਅਦ ਕੋਰੀਆਈ ਪ੍ਰਾਇਦੀਪ ਦੇ ਦੇਸ਼ਾਂ ਦੀ ਚਿੰਤਾ ਵਧ ਗਈ ਹੈ। ਉੱਤਰੀ ਕੋਰੀਆ ਦੀ ਨਿਊਜ਼ ਏਜੰਸੀ ਕੇਸੀਐਨਏ ਨੇ ਇਹ ਜਾਣਕਾਰੀ ਦਿੱਤੀ ਹੈ। ਅਮਰੀਕਾ ਦੱਖਣੀ ਕੋਰੀਆ ਤੇ ਜਾਪਾਨ ਨੇ ਉੱਤਰੀ ਕੋਰੀਆ ਦੇ ਇਸ ਪ੍ਰੀਖਣ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਉੱਤਰੀ ਕੋਰੀਆ ਆਉਣ ਵਾਲੇ ਸਮੇਂ ‘ਚ ਵੱਡੇ ਹਥਿਆਰ ਪ੍ਰੀਖਣ ਕਰਨ ਦੀ ਤਿਆਰੀ ਕਰ ਰਿਹਾ ਹੈ। ਇਨ੍ਹਾਂ ਦੇਸ਼ਾਂ ਦਾ ਕਹਿਣਾ ਹੈ ਕਿ ਉੱਤਰੀ ਕੋਰੀਆ ਦਾ ਪ੍ਰੀਖਣ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੇ ਪ੍ਰਸਤਾਵਾਂ ਦੀ ਸਿੱਧੀ ਉਲੰਘਣਾ ਹੈ।

ਵਰਨਣਯੋਗ ਹੈ ਕਿ ਉੱਤਰੀ ਕੋਰੀਆ ਦੇ ਨੈਸ਼ਨਲ ਏਰੋਸਪੇਸ ਵਿਕਾਸ ਪ੍ਰਸ਼ਾਸਨ ਅਤੇ ਅਕੈਡਮੀ ਆਫ ਡਿਫੈਂਸ ਸਾਇੰਸ ਨੇ ਸਾਂਝੇ ਤੌਰ ‘ਤੇ ਇਹ ਪ੍ਰੀਖਣ ਕੀਤਾ ਹੈ। ਕੇਸੀਐਨਏ ਦੇ ਅਨੁਸਾਰ, ਇਹ ਇੱਕ ਖੋਜ ਉਪਗ੍ਰਹਿ ਵਿਕਸਤ ਕਰਨ ਦੀ ਯੋਜਨਾ ਦੇ ਹਿੱਸੇ ਵਜੋਂ ਕੀਤਾ ਗਿਆ ਹੈ। ਇਸ ਟੈਸਟ ਨੂੰ ਨਾਡਾ ਨੇ ਬਹੁਤ ਹੀ ਨਿਯੰਤਰਿਤ ਤੇ ਸਫਲ ਦੱਸਿਆ ਹੈ। 27 ਫਰਵਰੀ ਨੂੰ ਕੀਤੇ ਗਏ ਪ੍ਰੀਖਣ ਤੋਂ ਬਾਅਦ ਉੱਤਰੀ ਕੋਰੀਆ ਨੇ ਇਹ ਨਹੀਂ ਦੱਸਿਆ ਕਿ ਇਸ ਵਿੱਚ ਕਿਸ ਰਾਕੇਟ ਦੀ ਵਰਤੋਂ ਕੀਤੀ ਗਈ ਸੀ ਪਰ ਦੱਖਣੀ ਕੋਰੀਆ ਨੇ ਕਿਹਾ ਕਿ ਇਹ ਇੱਕ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਸੀ। ਦੱਖਣੀ ਕੋਰੀਆ ਦੀ ਜਾਣਕਾਰੀ ਮੁਤਾਬਕ ਇਹ ਮਿਜ਼ਾਈਲ 560 ਕਿਲੋਮੀਟਰ ਦੀ ਉਚਾਈ ਤੱਕ ਗਈ ਤੇ ਇਸ ਨੇ ਕਰੀਬ 270 ਕਿਲੋਮੀਟਰ ਦੀ ਦੂਰੀ ਤੈਅ ਕੀਤੀ।

ਉੱਤਰੀ ਕੋਰੀਆ ਨੇ ਪ੍ਰਮਾਣੂ ਨਿਸ਼ਸਤਰੀਕਰਨ ਵਾਰਤਾ ਟੁੱਟਣ ਤੋਂ ਬਾਅਦ ਇਸ ਸਾਲ ਜਨਵਰੀ ਵਿੱਚ ਰਿਕਾਰਡ ਗਿਣਤੀ ਵਿੱਚ ਮਿਜ਼ਾਈਲ ਪ੍ਰੀਖਣ ਕੀਤੇ ਸਨ। 2017 ਤੋਂ ਬਾਅਦ ਉੱਤਰੀ ਕੋਰੀਆ ਨੇ ਕਿਹਾ ਸੀ ਕਿ ਉਹ ਲੰਬੀ ਦੂਰੀ ਦੀ ਇੰਟਰਕੌਂਟੀਨੈਂਟਲ ਬੈਲਿਸਟਿਕ ਮਿਜ਼ਾਈਲ (ICBM) ਦਾ ਪ੍ਰੀਖਣ ਮੁੜ ਸ਼ੁਰੂ ਕਰ ਸਕਦਾ ਹੈ। ਇੱਥੇ ਇਹ ਦੱਸਣਾ ਵੀ ਜ਼ਰੂਰੀ ਹੈ ਕਿ ਉੱਤਰੀ ਕੋਰੀਆ ਵੱਲੋਂ ਇਹ ਪ੍ਰੀਖਣ ਅਜਿਹੇ ਸਮੇਂ ਵਿੱਚ ਕੀਤੇ ਜਾ ਰਹੇ ਹਨ ਜਦੋਂ ਦੱਖਣੀ ਕੋਰੀਆ ਵਿੱਚ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।

Related posts

HAPPY DIWALI 2025 !

admin

ਸ਼੍ਰੀਲੰਕਾ ਦੇ ਪ੍ਰਧਾਨ ਮੰਤਰੀ ਹਰੀਨੀ ਅਮਰਾਸੂਰੀਆ ਦਾ ਭਾਰਤ ਦਾ ਪਹਿਲਾ ਦੌਰਾ ਅੱਜ ਤੋਂ

admin

ਭਾਰਤ-ਕੈਨੇਡਾ ਆਪਸੀ ਸਾਂਝ ਨੂੰ ਅੱਗੇ ਵਧਾਉਣ ਲਈ ‘ਰੀਸੈਟ ਅਤੇ ਪੁਨਰ ਸੁਰਜੀਤ’ ਪ੍ਰੋਸੈਸ ਲਈ ਸਹਿਮਤ !

admin