International

ਉੱਤਰੀ ਗਾਜ਼ਾ ਵਿਚ ਇਜ਼ਰਾਇਲੀ ਹਮਲੇ ਵਿਚ 22 ਹਲਾਕ

ਗਾਜ਼ਾ – ਦੀਰ ਅਲ-ਬਲਾਹ, ਫ਼ਲਸਤੀਨੀ ਮੈਡੀਕਲ ਅਧਿਕਾਰੀ ਨੇ ਉੱਤਰੀ ਗਾਜ਼ਾ ਵਿਚ ਇਜ਼ਰਾਇਲੀ ਹਮਲੇ ਵਿਚ ਘੱਟੋ-ਘੱਟ 22 ਵਿਅਕਤੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਹੈ। ਗਾਜ਼ਾ ਦੇ ਸਿਹਤ ਮੰਤਰਾਲੇ ਦੀ ਐਮਰਜੈਂਸੀ ਸੇਵਾ ਨੇ ਕਿਹਾ ਕਿ ਗਾਜ਼ਾ ਦੇ ਉੱਤਰੀ ਕਸਬੇ ਬੀਤ ਲਾਹੀਆ ਵਿਚ ਸ਼ਨਿੱਚਰਵਾਰ ਦੇਰ ਰਾਤ ਨੂੰ ਹੋਏ ਹਮਲੇ ਦੇ ਮਿ੍ਰਤਕਾਂ ਵਿਚ 11 ਮਹਿਲਾਵਾਂ ਤੇ ਦੋ ਬੱਚੇ ਵੀ ਸ਼ਾਮਲ ਹਨ। ਅਧਿਕਾਰੀ ਨੇ ਕਿਹਾ ਕਿ ਹਮਲਿਆਂ ਵਿਚ 15 ਹੋਰ ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ’ਚੋਂ ਕੁਝ ਦੀ ਹਾਲਤ ਗੰਭੀਰ ਹੈ, ਜਿਸ ਕਰਕੇ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ। ਉਧਰ ਇਜ਼ਰਾਇਲੀ ਫੌਜ ਨੇ ਫੌਰੀ ਕੋਈ ਟਿੱਪਣੀ ਨਹੀਂ ਕੀਤੀ ਹੈ।

Related posts

ਚੀਨ ‘ਚ ਦੁਨੀਆਂ ਦੇ ਸਭ ਤੋਂ ਵੱਡੇ ਡੈਮ ਨੇ ਭਾਰਤ ਤੇ ਬੰਗਲਾਦੇਸ਼ ਨੂੰ ਫ਼ਿਕਰ ’ਚ ਪਾਇਆ !

admin

ਬੰਗਲਾਦੇਸ਼ ਨੇ ਭਾਰਤ ਤੋਂ ਮੰਗੀ ਸ਼ੇਖ ਹਸੀਨਾ ਦੀ ਹਵਾਲਗੀ !

admin

ਭਾਰਤ-ਚੀਨ ਸਰਹੱਦ ਉਪਰ ਸ਼ਾਂਤੀ ਤੇ ਸਥਿਰਤਾ ਬਣਾਈ ਰੱਖਣ ਲਈ ਛੇ ਨੁਕਤਿਆਂ ‘ਤੇ ਸਹਿਮਤੀ !

admin