ਮੈਸੂਰ – ਕਰਨਾਟਕ ਦੇ ਮੈਸੂਰ ਜ਼ਿਲ੍ਹੇ ’ਚ ਸਮੂਹਿਕ ਜਬਰ ਜਨਾਹ ਦੀ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਚਾਮੁੰਡੀ ਪਹਾੜੀਆਂ ਦੇ ਨਜ਼ਦੀਕ ਇਕ ਲੜਕੀ ਨਾਲ ਛੇ ਲੁਟੇਰਿਆਂ ਨੇ ਸਮੂਹਿਕ ਜਬਰ ਜਨਾਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਲੜਕੀ ਉੱਤਰ ਪ੍ਰਦੇਸ਼ ਦੀ ਮੂਲ ਵਾਸੀ ਹੈ ਤੇ ਇੱਥੇ ਨਿੱਜੀ ਮੈਡੀਕਲ ਕਾਲਜ ’ਚ ਪੜ੍ਹਾਈ ਕਰ ਰਹੀ ਹੈ।
ਪੁਲਿਸ ਨੇ ਕਿਹਾ ਕਿ ਲੜਕੀ ਆਪਣੇ ਦੋਸਤ ਨਾਲ ਬਾਈਕ ’ਤੇ ਘੁੰਮਣ ਗਈ ਸੀ ਤਦੇ ਰਸਤੇ ’ਚ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ। ਲੁਟੇਰਿਆਂ ਨੇ ਪੈਸੇ ਨਾ ਦੇਣ ’ਤੇ ਉਸਦੇ ਦੋਸਤ ਨੂੰ ਬੁਰੀ ਤਰ੍ਹਾਂ ਕੁੱਟਿਆ। ਘਟਨਾ ਮੰਗਲਵਾਰ ਦੇਰ ਸ਼ਾਮ ਕਰੀਬ ਸੱਤ ਵਜੇ ਦੀ ਹੈ।
ਪੁਲਿਸ ਦੇ ਮੁਤਾਬਕ ਛੇ ਨੌਜਵਾਨਾਂ ਦੇ ਗਿਰੋਹ ਨੇ ਨਸ਼ੇ ਦੀ ਹਾਲਤ ’ਚ ਪੀੜਤਾ ਤੇ ਉਸਦੇ ਦੋਸਤ ਨੂੰ ਸੁੰਨਸਾਨ ਲਲਿਤਾਦਿਰਾਪੁਰਾ ਦੇ ਨਜ਼ਦੀਕ ਲਿਜਾ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪੱਥਰ ਮਾਰ ਕੇ ਦੋਸਤ ਨੂੰ ਜ਼ਖ਼ਮੀ ਕਰ ਦਿੱਤਾ। ਇਲਾਜ ਲਈ ਦੋਵਾਂ ਨੂੰ ਹਸਪਤਾਲ ’ਚ ਦਾਖ਼ਲ ਕਰਾਇਆ ਗਿਆ ਹੈ ਜਿੱਥੇ ਉਹ ਖ਼ਤਰੇ ਤੋਂ ਬਾਹਰ ਹਨ।
ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਦਿੱਲੀ ’ਚ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਨੇ ਡੀਜੀਪੀ ਪ੍ਰਵੀਨ ਸੂਦ ਨੂੰ ਦੋਸ਼ੀਆਂ ਨੂੰ ਫੜਨ ਲਈ ਤਤਕਾਲ ਕਦਮ ਚੁੱਕਣ ਦਾ ਨਿਰਦੇਸ਼ ਦਿੱਤਾ ਹੈ। ਬੋਮਈ ਨੇ ਕਿਹਾ ਕਿ ਪੀੜਤਾ ਦੇ ਬਿਆਨ ਦੇ ਆਧਾਰ ’ਤੇ ਮਾਮਲਾ ਦਰਜ ਕੀਤਾ ਗਿਆ ਹੈ।
ਰਾਸ਼ਟਰੀ ਮਹਿਲਾ ਕਮਿਸ਼ਨ ਨੇ ਕਰਨਾਟਕ ਦੇ ਮੈਸੂਰ ਜ਼ਿਲ੍ਹੇ ‘ਚ ਯੂਪੀ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ ਦੀ ਘਟਨਾ ਦਾ ਨੋਟਿਸ ਲੈਂਦਿਆਂ ਕਰਨਾਟਕ ਪੁਲਿਸ ਨੂੰ ਇਸ ਮਾਮਲੇ ‘ਚ ਮੁਲਜ਼ਮਾਂ ਦੀ ਪਛਾਣ ਕਰ ਕੇ ਉਨ੍ਹਾਂ ਨੂੰ ਤੁਰੰਤ ਗਿ੍ਫ਼ਤਾਰ ਕਰਨ ਲਈ ਕਿਹਾ ਹੈ।
ਰਾਸ਼ਟਰੀ ਮਹਿਲਾ ਕਮਿਸ਼ਨ ਵੱਲੋਂ ਜਾਰੀ ਬਿਆਨ ‘ਚ ਕਿਹਾ ਗਿਆ ਕਿ ਕਮਿਸ਼ਨ ਨੂੰ ਮੀਡੀਆ ਰਿਪੋਰਟ ਤੋਂ ਪਤਾ ਲੱਗਾ ਹੈ ਕਿ ਮੈਸੂਰ ਦੇ ਚਾਮੁੰਡੀ ਹਿਲਸ ਇਲਾਕੇ ‘ਚ ਯੂਪੀ ਦੀ ਇਕ ਮੁਟਿਆਰ ਨਾਲ ਅੱਧੀ ਦਰਜਨ ਬਦਮਾਸ਼ਾਂ ਨੇ ਸਮੂਹਿਕ ਜਬਰ ਜਨਾਹ ਕੀਤਾ ਤੇ ਉਸ ਦੇ ਦੋਸਤ ਨਾਲ ਕੁੱਟਮਾਰ ਕੀਤੀ। ਰਿਪੋਰਟ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਹਾਲੇ ਤਕ ਸਿਰਫ਼ ਮਾਮਲਾ ਦਰਜ ਕੀਤਾ ਹੈ। ਕਿਸੇ ਦੀ ਗਿ੍ਫ਼ਤਾਰੀ ਨਹੀਂ ਹੋਈ ਹੈ।
ਕਮਿਸ਼ਨ ਦੀ ਪ੍ਰਧਾਨ ਰੇਖਾ ਸ਼ਰਮਾ ਵੱਲੋਂ ਕਰਨਾਟਕ ਦੇ ਡੀਜੀਪੀ ਨੂੰ ਲਿਖੇ ਗਏ ਪੱਤਰ ‘ਚ ਮੁਲਜ਼ਮਾਂ ਦੀ ਉਚਿਤ ਧਾਰਾਵਾਂ ਤਹਿਤ ਗਿ੍ਫ਼ਤਾਰੀ ਯਕੀਨੀ ਕਰਨ ਲਈ ਕਿਹਾ ਗਿਆ ਹੈ। ਬਿਆਨ ਮੁਤਾਬਕ ਰਾਸ਼ਟਰੀ ਪ੍ਰਧਾਨ ਨੇ ਇਸ ਮੁੱਦੇ ‘ਤੇ ਸੂਬਾ ਮਹਿਲਾ ਕਮਿਸ਼ਨ ਦੀ ਪ੍ਰਧਾਨ ਨਾਲ ਵੀ ਗੱਲ ਕੀਤੀ ਹੈ। ਸੂਬਾ ਕਮਿਸ਼ਨ ਦੀ ਪ੍ਰਧਾਨ ਜਲਦੀ ਹੀ ਜਬਰ ਜਨਾਹ ਦੀ ਪੀੜਤ ਵਿਦਿਆਰਥਣ ਨਾਲ ਮੁਲਾਕਾਤ ਕਰੇਗੀ। ਕਮਿਸ਼ਨ ਨੇ ਇਸ ਮਾਮਲੇ ‘ਚ ਪੀੜਤ ਵਿਦਿਆਰਥਣ ਨੂੰ ਸਰਕਾਰ ਤੋਂ ਨਿਯਮਾਂ ਮੁਤਾਬਕ ਮੁਆਵਜ਼ਾ ਦਿਵਾਉਣ ਦੀ ਪਹਿਲ ਵੀ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਪੀੜਤਾ ਨੂੰ ਹਰ ਤਰ੍ਹਾਂ ਦੀ ਡਾਕਟਰੀ ਮਦਦ ਦਿਵਾਉਣ ਦੇ ਨਾਲ ਹੀ ਇਸ ਮਾਮਲੇ ‘ਚ ਕੀਤੀ ਗਈ ਕਾਰਵਾਈ ਦਾ ਵੇਰਵਾ ਵੀ ਉਪਲਬਧ ਕਰਵਾਉਣ ਦਾ ਨਿਰਦੇਸ਼ ਦਿੱਤਾ ਹੈ। ਪੁਲਿਸ ਮੁਤਾਬਕ ਘਟਨਾ ਮੰਗਲਵਾਰ ਦੇਰ ਸ਼ਾਮ ਕਰੀਬ ਸੱਤ ਵਜੇ ਦੀ ਹੈ। ਮੁਟਿਆਰ ਆਪਣੇ ਦੋਸਤ ਨਾਲ ਬਾਈਕ ‘ਤੇ ਚਾਮੁੰਡੀ ਹਿਲਸ ਘੁੰਮਣ ਗਈ ਸੀ। ਰਸਤੇ ‘ਚ ਛੇ ਬਦਮਾਸ਼ਾਂ ਨੇ ਦੋਵਾਂ ਨੂੰ ਰੋਕ ਕੇ ਵਾਰਦਾਤ ਨੂੰ ਅੰਜਾਮ ਦਿੱਤਾ। ਲੁਟੇਰਿਆਂ ਨੇ ਪੈਸੇ ਨਾ ਦੇਣ ‘ਤੇ ਉਸ ਦੇ ਦੋਸਤ ਦੀ ਕੁੱਟਮਾਰ ਵੀ ਕੀਤੀ। ਇਲਾਜ ਲਈ ਦੋਵਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਉਹ ਖ਼ਤਰੇ ਤੋਂ ਬਾਹਰ ਹਨ।
ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਘਟਨਾ ਨੂੰ ਮੰਦਭਾਗੀ ਦੱਸਦਿਆਂ ਵੀਰਵਾਰ ਨੂੰ ਪੱਤਰਕਾਰਾਂ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਸ ਮਾਮਲੇ ਨੂੰ ਬਹੁਤ ਗੰਭੀਰਤਾ ਨਾਲ ਲਿਆ ਹੈ। ਮੁਲਜ਼ਮਾਂ ਨੂੰ ਫੜ ਕੇ ਉਨ੍ਹਾਂ ਨੂੰ ਸਜ਼ਾ ਦਿਵਾਈ ਜਾਵੇਗੀ। ਉਨ੍ਹਾਂ ਡੀਜੀਪੀ ਪ੍ਰਵੀਨ ਸੂਦ ਨੂੰ ਤੁਰੰਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ ਹਨ।