India

ਉੱਤਰ ਭਾਰਤ ’ਚ ਸੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ

ਨਵੀਂ ਦਿੱਲੀ – ਦੇਸ਼ ਭਰ ਵਿਚ ਇਸ ਸਮੇਂ ਠੰਡ ਦਾ ਕਹਿਰ ਜਾਰੀ ਹੈ। ਉੱਤਰ ਭਾਰਤ ਦੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ ’ਚ ਹਨ। ਦਿੱਲੀ ਸਮੇਤ ਪੂਰੇ ਉੱਤਰ ਭਾਰਤ ’ਚ ਸੀਤ ਲਹਿਰ ਜਾਰੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ ’ਚ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਮਿਆਨ ਪਹੁੰਚ ਗਿਆ। ਉੱਥੇ ਹੀ ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਦੇ ਕਈ ਹਿੱਸਿਆਂ ਵਿਚ ਤਾਪਮਾਨ 6-10 ਡਿਗਰੀ ਸੈਲਸੀਅਸ ਦਰਮਿਆਨ ਰਿਹਾ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਜੇ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਸੰਘਣੀ ਧੁੰਦ ਛਾਈ ਰਹੇਗੀ। ਹਾਲਾਂਕਿ ਦਿਨ ਦੇ ਸਮੇਂ ਧੁੱਪ ਨਿਕਲਣ ਮਗਰੋਂ ਮੌਸਮ ਸਾਫ ਹੋਣ ਦੀ ਉਮੀਦ ਹੈ। 17 ਜਨਵਰੀ ਨੂੰ ਹੀ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ ਅਤੇ ਸਿੱਕਮ ਵਿਚ ਗੜੇਮਾਰੀ ਦੀ ਸੰਭਾਵਨਾ ਹੈ।
17 ਤੋਂ 18 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਹਿੱਸਿਆ ਵਿਚ ਅਤੇ 19 ਤੋਂ 22 ਜਨਵਰੀ ਦੌਰਾਨ ਕੁਝ ਹਿੱਸਿਆਂ ’ਚ ਰਾਤ ਅਤੇ ਸਵੇਰ ਦੇ ਸਮੇਂ ਕੁਝ ਘੰਟਿਆਂ ਲਈ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਘੱਟ ਤੋਂ ਘੱਟ ਤਾਪਮਾਨ ’ਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉੱਥੇ ਹੀ 18 ਤੋਂ 21 ਤਾਰੀਖ਼ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

Related posts

ਕੀ ਭਾਜਪਾ ਸਰਕਾਰ ਲਈ ਲੋਕ ਸਭਾ ਸੀਟਾਂ ਦੀ ਗਿਣਤੀ ਵਧਾਉਣਾ ਆਸਾਨ ਹੈ ?

admin

15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ, ਦਿੱਲੀ ਪੁਲਿਸ ਨੇ ਬਰਾਮਦ ਕੀਤੇ 2000 ਜਿੰਦਾ ਕਾਰਤੂਸ ; 6 ਨੂੰ ਕੀਤਾ ਗ੍ਰਿਫਤਾਰ

Bunty

ਬਾਲੀਵੁੱਡ ਹੀਰੋ ਸੋਨੂੰ ਸੂਦ ਆਪਣੀ ਫਿਲਮ ਦੀ ਸਕ੍ਰੀਨਿੰਗ ਦੌਰਾਨ !

admin