India

ਏਅਰਪੋਰਟ ਤੇ ਜਹਾਜ਼ਾਂ ‘ਚ ਮਾਸਕ ਲਗਾਉਣਾ ਫਿਰ ਤੋਂ ਹੋਇਆ ਲਾਜ਼ਮੀ

ਨਵੀਂ ਦਿੱਲੀ – ਸ਼ਹਿਰੀ ਹਵਾਬਾਜ਼ੀ ਦੇ ਡਾਇਰੈਕਟਰ ਜਨਰਲ (ਡੀਜੀਸੀਏ) ਨੇ ਕੋਰੋਨਾ ਸੰਕਰਮਣ ਨੂੰ ਧਿਆਨ ਵਿੱਚ ਰੱਖਦੇ ਹੋਏ ਹਵਾਈ ਅੱਡਿਆਂ ਲਈ ਨਵੇਂ ਨਿਯਮ ਲਾਗੂ ਕੀਤੇ ਹਨ। ਡੀਜੀਸੀਏ ਨੇ ਦਿੱਲੀ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਨਵੇਂ ਨਿਯਮ ਜਾਰੀ ਕੀਤੇ ਹਨ। ਨਵੇਂ ਨਿਯਮਾਂ ਵਿੱਚ, ਡੀਜੀਸੀਏ ਨੇ ਹਵਾਈ ਯਾਤਰਾ ਦੌਰਾਨ ਮਾਸਕ ਨੂੰ ਲਾਜ਼ਮੀ ਕਰ ਦਿੱਤਾ ਹੈ। ਹੁਣ ਸਿਰਫ਼ ਅਸਧਾਰਨ ਹਾਲਾਤਾਂ ਵਿੱਚ ਹੀ ਮਾਸਕ ਹਟਾਉਣ ਦੀ ਇਜਾਜ਼ਤ ਹੋਵੇਗੀ। ਨਾਲ ਹੀ ਇਹ ਵੀ ਕਿਹਾ ਜਾ ਰਿਹਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਯਾਤਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ ਦਿੱਲੀ ਹਾਈ ਕੋਰਟ ਦੇ ਹੁਕਮਾਂ ਮੁਤਾਬਕ ਉਲੰਘਣਾ ਕਰਨ ਵਾਲਿਆਂ ਨੂੰ ‘ਨੋ ਫਲਾਈ ਲਿਸਟ’ ‘ਚ ਰੱਖਿਆ ਜਾ ਸਕਦਾ ਹੈ।

ਤੁਹਾਨੂੰ ਦੱਸ ਦੇਈਏ ਕਿ ਦੇਸ਼ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਸੰਕਰਮਣ ਦੀ ਰਫ਼ਤਾਰ ਵਧਦੀ ਨਜ਼ਰ ਆ ਰਹੀ ਹੈ। ਚੌਥੀ ਲਹਿਰ ਦੇ ਡਰ ਦੇ ਵਿਚਕਾਰ, ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ ਪੰਜ ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਲਗਭਗ ਤਿੰਨ ਮਹੀਨਿਆਂ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਰੋਨਾ ਦੇ ਮਾਮਲੇ ਪੰਜ ਹਜ਼ਾਰ ਦਾ ਅੰਕੜਾ ਪਾਰ ਕਰ ਗਏ ਹਨ।

ਬੁੱਧਵਾਰ ਸਵੇਰੇ ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਮੁਤਾਬਕ ਬੁੱਧਵਾਰ ਨੂੰ ਕੁੱਲ 5,233 ਨਵੇਂ ਮਾਮਲੇ ਸਾਹਮਣੇ ਆਏ। ਮੰਗਲਵਾਰ ਦੀ ਤੁਲਨਾ ‘ਚ ਕੋਰੋਨਾ ਮਾਮਲਿਆਂ ‘ਚ ਕਰੀਬ 41 ਫੀਸਦੀ ਦਾ ਵਾਧਾ ਹੋਇਆ ਹੈ। ਮੰਗਲਵਾਰ ਨੂੰ, ਕੋਰੋਨਾ ਦੇ 3,714 ਮਾਮਲੇ ਸਾਹਮਣੇ ਆਏ। ਮੰਤਰਾਲੇ ਨੇ ਦੱਸਿਆ ਕਿ ਇਸ ਦੌਰਾਨ 7 ਲੋਕਾਂ ਦੀ ਮੌਤ ਵੀ ਹੋਈ। ਕਰੋਨਾ ਦੇ ਐਕਟਿਵ ਕੇਸ ਲਗਾਤਾਰ ਵੱਧ ਰਹੇ ਹਨ। ਦੇਸ਼ ਵਿੱਚ ਕੋਰੋਨਾ ਦੇ ਐਕਟਿਵ ਕੇਸ ਹੁਣ ਵੱਧ ਕੇ 28,857 ਹੋ ਗਏ ਹਨ।

Related posts

ਭਾਰਤ ਦੇ ਮੁਸਲਮਾਨ ਵਕਫ਼ ਬਿੱਲ ਦਾ ਵਿਰੋਧ ਕਿਉਂ ਕਰ ਰਹੇ ਹਨ ?

admin

IML: ਸਚਿਨ ਤੇਂਦੁਲਕਰ ਨੇ ਯੁਵਰਾਜ ਸਿੰਘ ਨਾਲ ਹੋਲੀ ਖੇਡੀ !

admin

ਅਮਰੀਕਾ ਵਿੱਚ ਗੈਰ-ਕਾਨੂੰਨੀ ਰਹਿੰਦੇ ਹੋਰ ਕਿੰਨੇ ਭਾਰਤੀ ਡਿਪੋਰਟ ਕੀਤੇ ਜਾਣਗੇ ?

admin