India

ਏਅਰ ਇੰਡੀਆ ਦੀ ਸੁਰੱਖਿਆ ’ਚ ਕਮੀ! 4731 ਨੇ ਲਗਾਇਆ 1.10 ਕਰੋੜ ਦਾ ਜੁਰਮਾਨਾ

ਡੀਜੀਸੀਏ ਨੇ ਕਿਹਾ ਹੈ ਕਿ ਏਅਰ ਇੰਡੀਆ ਨੂੰ ਆਪਣੇ ਚਾਲਕ ਦਲ ਦੇ ਸ਼ਡਿਊਲਿੰਗ ਅਤੇ ਰੋਸਟਰਿੰਗ ਦੀ ਭੂਮਿਕਾ ਨਾਲ ਜੁੜੇ ਤਿੰਨ ਅਧਿਕਾਰੀਆਂ ਨੂੰ ਹਟਾਉਣਾ ਪਵੇਗਾ।

ਨਵੀਂ ਦਿੱਲੀ – ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (4731) ਨੇ ਏਅਰ ਇੰਡੀਆ ਦੇ ਜਹਾਜ਼ਾਂ ਵਿੱਚ ਸੁਰੱਖਿਆ ਖਾਮੀਆਂ ਸਾਹਮਣੇ ਆਉਣ ਤੋਂ ਬਾਅਦ ਭਾਰੀ ਜੁਰਮਾਨਾ ਲਗਾਇਆ ਹੈ। ਡੀਜੀਸੀਏ ਨੇ ਬੁੱਧਵਾਰ ਨੂੰ ਕੁਝ ਲੰਬੇ ਰੂਟਾਂ ’ਤੇ ਚੱਲਣ ਵਾਲੀਆਂ ਉਡਾਣਾਂ ਦੇ ਸਬੰਧ ਵਿੱਚ ਸੁਰੱਖਿਆ ਮਾਪਦੰਡਾਂ ਦੀ ਉਲੰਘਣਾ ਕਰਨ ਲਈ ਏਅਰਲਾਈਨ ’ਤੇ 1.10 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਹੈ।
ਡੀਜੀਸੀਏ ਦੇ ਬਿਆਨ ਦੇ ਅਨੁਸਾਰ, ਰੈਗੂਲੇਟਰ ਨੇ ਇੱਕ ਏਅਰਲਾਈਨ ਕਰਮਚਾਰੀ ਤੋਂ ਸਵੈਇੱਛਤ ਸੁਰੱਖਿਆ ਰਿਪੋਰਟ ਪ੍ਰਾਪਤ ਕਰਨ ਤੋਂ ਬਾਅਦ ਵਿਸਤਿ੍ਰਤ ਜਾਂਚ ਕੀਤੀ। ਇਸ ’ਚ ਏਅਰ ਇੰਡੀਆ ਵੱਲੋਂ ਲੰਬੇ ਦੂਰੀ ਦੇ ਕੁਝ ਮਹੱਤਵਪੂਰਨ ਰੂਟਾਂ ’ਤੇ ਸੰਚਾਲਿਤ ਉਡਾਣਾਂ ’ਚ ਸੁਰੱਖਿਆ ਦੀ ਉਲੰਘਣਾ ਦਾ ਦੋਸ਼ ਲਗਾਇਆ ਗਿਆ ਸੀ। ਡੀਜੀਸੀਏ ਨੇ ਕਿਹਾ ਕਿ ਜਦੋਂ ਤੋਂ ਜਾਂਚ ਵਿੱਚ ਪਹਿਲੀ ਨਜ਼ਰ ਵਿੱਚ ਏਅਰਲਾਈਨ ਦੁਆਰਾ ਪਾਲਣਾ ਨਾ ਕਰਨ ਦਾ ਖੁਲਾਸਾ ਹੋਇਆ ਹੈ। ਇਸ ਲਈ ਏਅਰ ਇੰਡੀਆ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਸੁਰੱਖਿਆ ਰਿਪੋਰਟ ਏਅਰ ਇੰਡੀਆ ਦੁਆਰਾ ਸੰਚਾਲਿਤ ਲੀਜ਼ ’ਤੇ ਲਏ ਜਹਾਜ਼ਾਂ ਨਾਲ ਸਬੰਧਤ ਹੈ।

Related posts

ਟਰੰਪ ਇਕੱਲਾ ਫਸਿਆ : ਆਸਟ੍ਰੇਲੀਆ ਸਮੇਤ ‘ਨਾਟੋ’ ਵਲੋਂ ਇਰਾਨ ਵਿਰੁੱਧ ਅਮਰੀਕਾ ਦਾ ਸਾਥ ਦੇਣ ਤੋਂ ਨਾਂਹ !

admin

‘ਜੇ ਦੁਨੀਆਂ ਚੁੱਪ ਰਹੀ ਤਾਂ ਈਰਾਨ ਅਜਿਹੇ ਹਮਲਿਆਂ ਦਾ ਸ੍ਹਾਮਣਾ ਕਰਨ ਵਾਲਾ ਆਖਰੀ ਦੇਸ਼ ਨਹੀਂ ਹੋਵੇਗਾ’

admin

ਭਾਰਤੀ ਡਾਕ ਅੱਜ 17 ਮਾਰਚ ਤੋਂ ਨਵੀਂ ਐਕਸਪ੍ਰੈਸ ਡਿਲੀਵਰੀ ਸੇਵਾ ਸ਼ੁਰੂ ਕਰ ਰਿਹਾ

admin