India

ਏਅਰ ਕੁਆਲਿਟੀ ‘ਚ ਰਾਹਤ ਨਹੀਂ, ਅਗਲੇ ਆਦੇਸ਼ ਤਕ ਬੰਦ ਰਹਿਣਗੇ ਰਾਜਧਾਨੀ ਦੇ ਸਕੂਲ

ਦਿੱਲੀ – ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਪ੍ਰਦੂਸ਼ਣ ਕਾਰਨ ਹਵਾ ਦੀ ਗੁਣਵੱਤਾ ਅਜੇ ਵੀ ਬਹੁਤ ਖ਼ਰਾਬ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਸਾਰੇ ਸਕੂਲਾਂ ਨੂੰ ਫਿਲਹਾਲ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਇਸ ਤੋਂ ਪਹਿਲਾਂ 14 ਨਵੰਬਰ ਨੂੰ ਪ੍ਰਦੂਸ਼ਣ ਦੀ ਸਥਿਤੀ ਨੂੰ ਦੇਖਦੇ ਹੋਏ ਦਿੱਲੀ ਸਰਕਾਰ ਨੇ ਇਕ ਹਫਤੇ ਲਈ ਸਾਰੇ ਸਕੂਲ ਬੰਦ ਕਰ ਦਿੱਤੇ ਸਨ ਅਤੇ ਆਨਲਾਈਨ ਕਲਾਸਾਂ ਜਾਰੀ ਰੱਖਣ ਦੇ ਨਿਰਦੇਸ਼ ਦਿੱਤੇ ਸਨ। ਇਹ ਸਮਾਂ ਐਤਵਾਰ ਨੂੰ ਖਤਮ ਹੋ ਰਿਹਾ ਹੈ। ਇਸ ਤੋਂ ਬਾਅਦ ਸਿੱਖਿਆ ਵਿਭਾਗ ਨੇ ਇਹ ਸੀਮਾ ਵਧਾ ਕੇ ਹੁਕਮ ਜਾਰੀ ਕੀਤਾ ਹੈ ਕਿ ਅਗਲੇ ਹੁਕਮਾਂ ਤਕ ਸਾਰੇ ਸਕੂਲ ਬੰਦ ਰਹਿਣਗੇ ਪਰ ਆਨਲਾਈਨ ਕਲਾਸਾਂ ਜਾਰੀ ਰਹਿਣਗੀਆਂ। ਸਮੱਸਿਆ ਇਹ ਹੈ ਕਿ ਰਾਜਧਾਨੀ ਦਿੱਲੀ ਤੇ ਐਨਸੀਆਰ ਨੂੰ ਹਵਾ ਪ੍ਰਦੂਸ਼ਣ ਤੋਂ ਕੋਈ ਰਾਹਤ ਮਿਲਦੀ ਨਜ਼ਰ ਨਹੀਂ ਆ ਰਹੀ ਹੈ। ਅਜਿਹੇ ‘ਚ ਇਹ ਪਾਬੰਦੀਆਂ ਕਦੋਂ ਤਕ ਲਾਗੂ ਰਹਿਣਗੀਆਂ, ਕਹਿਣਾ ਮੁਸ਼ਕਿਲ ਹੈ।ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਸੋਮਵਾਰ ਨੂੰ ਸ਼ਹਿਰ ਵਿਚ ਲਗਾਈਆਂ ਗਈਆਂ ਪਾਬੰਦੀਆਂ ਦੀ ਸਮੀਖਿਆ ਕਰਨ ਲਈ ਸੀਨੀਅਰ ਅਧਿਕਾਰੀਆਂ ਨਾਲ ਇਕ ਉੱਚ ਪੱਧਰੀ ਮੀਟਿੰਗ ਕਰਨਗੇ। ਇਹ ਪਾਬੰਦੀਆਂ ਐਤਵਾਰ ਨੂੰ ਖਤਮ ਹੋ ਰਹੀਆਂ ਹਨ। ਸਕੂਲਾਂ-ਕਾਲਜਾਂ ਦੇ ਨਾਲ-ਨਾਲ ਸਰਕਾਰ ਨੇ ਸਾਰੇ ਸਰਕਾਰੀ ਦਫ਼ਤਰਾਂ ਦੇ ਮੁਲਾਜ਼ਮਾਂ ਨੂੰ ਵੀ ਘਰੋਂ ਕੰਮ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਬੁੱਧਵਾਰ ਨੂੰ 10 ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ, ਜਿਸ ਤਹਿਤ ਸ਼ਹਿਰ ‘ਚ ਗੈਰ-ਜ਼ਰੂਰੀ ਸਮੱਗਰੀ ਵਾਲੇ ਟਰੱਕਾਂ ਦੇ ਦਾਖਲੇ ‘ਤੇ ਪਾਬੰਦੀ ਲਗਾ ਦਿੱਤੀ ਗਈ ਸੀ। ਦਿੱਲੀ ਸਰਕਾਰ ਨੇ 21 ਨਵੰਬਰ ਤਕ ਸ਼ਹਿਰ ਵਿਚ ਇਮਾਰਤਾਂ ਦੀ ਉਸਾਰੀ ਤੇ ਢਾਹੁਣ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਹੈ।ਜਿੱਥੋਂ ਤਕ ਪ੍ਰਦੂਸ਼ਣ ਦਾ ਸਵਾਲ ਹੈ, ਇਸ ਵਿਚ ਕੋਈ ਖਾਸ ਕਮੀ ਨਹੀਂ ਆਈ ਹੈ। ਰਾਸ਼ਟਰੀ ਰਾਜਧਾਨੀ ‘ਚ ਹਵਾ ਦੀ ਗੁਣਵੱਤਾ ਐਤਵਾਰ ਨੂੰ ਵੀ ‘ਬਹੁਤ ਖਰਾਬ’ ਸ਼੍ਰੇਣੀ ‘ਚ ਦਰਜ ਕੀਤੀ ਗਈ। ਐਤਵਾਰ ਸਵੇਰੇ ਕਰੀਬ 9 ਵਜੇ ਦਿੱਲੀ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) 347 ਦਰਜ ਕੀਤਾ ਗਿਆ, ਜੋ ਕਿ ਬਹੁਤ ਗੰਭੀਰ ਸ਼੍ਰੇਣੀ ਵਿਚ ਆਉਂਦਾ ਹੈ। ਸ਼ਨਿਚਰਵਾਰ ਨੂੰ ਇਹ ਅੰਕੜਾ 377 ਸੀ। ਹਾਲਾਂਕਿ ਤੇਜ਼ ਹਵਾਵਾਂ ਕਾਰਨ ਸੋਮਵਾਰ ਤਕ ਇਸ ‘ਚ ਸੁਧਾਰ ਹੋਣ ਦੀ ਉਮੀਦ ਹੈ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin