Punjab

ਐਕਸਕਲੂਸਿਵ ਵਰਲਡ ਰਿਕਾਰਡਜ਼ ਸੰਸਥਾ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪ੍ਰਤੀ ਪ੍ਰਗਟਾਈ ਸ਼ਰਧਾ

????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????????
ਅੰਮ੍ਰਿਤਸਰ – ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਦੁਨੀਆ ਦੇ ਸਭ ਤੋਂ ਵੱਧ ਸ਼ਰਧਾਲੂਆਂ ਦੀ ਆਮਦ ਵਾਲੇ ਪਵਿੱਤਰ ਅਸਥਾਨ ਦੇ ਸਤਿਕਾਰ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਨਮਾਨ ਪੱਤਰ ਭੇਟ ਕੀਤਾ ਗਿਆ ਹੈ। ਸੰਸਥਾ ਦੇ ਮੁਖੀ ਡਾ. ਪੰਕਜ ਖਟਵਾਨੀ ਅਤੇ ਸ੍ਰੀ ਦੀਪਕ ਥਾਵਾਨੀ ਨੇ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਪੁੱਜ ਕੇ ਇਹ ਸਨਮਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੂੰ ਸੌਂਪਿਆ। ਇਸ ਮੌਕੇ ਗੱਲਬਾਤ ਕਰਦਿਆਂ ਡਾ. ਪੰਕਜ ਖਟਵਾਨੀ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਸਤਿਕਾਰ ਭੇਟ ਕਰਕੇ ਸ਼ਰਧਾ ਪ੍ਰਗਟਾਈ ਗਈ ਹੈ। ਉਨ੍ਹਾਂ ਕਿਹਾ ਕਿ ਇਹ ਮਹਾਨ ਅਸਥਾਨ ਪੂਰੀ ਦੁਨੀਆ ਦੇ ਸ਼ਰਧਾਲੂਆਂ ਲਈ ਬੇਹੱਦ ਸ਼ਰਧਾ ਦਾ ਪ੍ਰਤੀਕ ਹੈ ਅਤੇ ਲੱਖਾਂ ਸੰਗਤਾਂ ਦੀ ਆਮਦ ਦੇ ਬਾਵਜੂਦ ਪ੍ਰਬੰਧਕਾਂ ਵੱਲੋਂ ਬੇਹਤਰੀਨ ਸੇਵਾਵਾਂ ਦਿੱਤੀਆਂ ਜਾਂਦੀਆਂ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਵਡਿਆਈ ਵੱਡੀ ਹੈ ਅਤੇ ਹਰ ਸ਼ਰਧਾਲੂ ਇਥੇ ਨਤਮਸਤਕ ਹੋ ਕੇ ਖੁਸ਼ੀਆਂ ਪ੍ਰਾਪਤ ਕਰਦਾ ਹੈ। ਐਕਸਕਲੂਸਿਵ ਵਰਲਡ ਰਿਕਾਰਡਜ਼ ਨਾਂ ਦੀ ਸੰਸਥਾ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਪ੍ਰਗਟਾਉਣੀ ਵੀ ਇਸ ਪਾਵਨ ਅਸਥਾਨ ਪ੍ਰਤੀ ਸਮਰਪਣ ਦਾ ਹੀ ਹਿੱਸਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਵੀ ਮੌਜੂਦ ਸਨ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

admin

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

admin

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ

admin