India

ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ ਨਤੀਜੇ: ਸੋਨੀਆ ਗਾਂਧੀ

ਨਵੀਂ ਦਿੱਲੀ – ਕਾਂਗਰਸੀ ਆਗੂ ਸੋਨੀਆ ਗਾਂਧੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੂੰ ਪੂਰੀ ਉਮੀਦ ਹੈ ਕਿ ਲੋਕ ਸਭਾ ਚੋਣਾਂ ਦੇ ਨਤੀਜੇ ਐਗਜ਼ਿਟ ਪੋਲ ਦੇ ਬਿਲਕੁਲ ਉਲਟ ਹੋਣਗੇ। ਮੰਗਲਵਾਰ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਉਨ੍ਹਾਂ ਦੀਆਂ ਉਮੀਦਾਂ ਬਾਰੇ ਪੁੱਛੇ ਜਾਣ ’ਤੇ ਸੋਨੀਆ ਗਾਂਧੀ ਨੇ ਕਿਹਾ, ‘‘ਸਾਨੂੰ ਇੰਤਜ਼ਾਰ ਕਰਨਾ ਪਏਗਾ, ਬੱਸ ਇੰਤਜ਼ਾਰ ਕਰੋ ਅਤੇ ਵੇਖੋ।’’ ਕਾਂਗਰਸ ਸੰਸਦੀ ਦਲ ਦੇ ਮੁਖੀ ਸੋਨੀਆ ਗਾਂਧੀ ਨੇ ਇੱਥੇ ਡੀਐਮਕੇ ਦਫ਼ਤਰ ਵਿੱਚ ਇੱਕ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਇਹ ਟਿੱਪਣੀ ਕੀਤੀ। ਉਨ੍ਹਾਂ ਡੀਐਮਕੇ ਦੇ ਦਿੱਗਜ ਆਗੂ ਐਮ. ਕਰੁਣਾਨਿਧੀ ਨੂੰ ਉਨ੍ਹਾਂ ਦੀ 100ਵੀਂ ਜਨਮ ਵਰ੍ਹੇਗੰਢ ’ਤੇ ਸ਼ਰਧਾਂਜਲੀ ਭੇਟ ਕੀਤੀ।

Related posts

ਦਿੱਲੀ ਸਰਕਾਰ ਦੀ ਕੈਬਨਿਟ ’ਚ ਇੱਕ ਵਾਰ ਮੁੜ ਫੇਰਬਦਲ, ਆਤਿਸ਼ੀ ਨੂੰ ਸੌਂਪੀ ਗਈ ਨਵੀਂ ਜ਼ਿੰਮੇਵਾਰੀ

Bunty

ਇਕੋ ਵਾਰ ‘ਚ ਵਿਅਕਤੀ ਹੋਇਆ ਦੋ ਬਿਮਾਰੀਆਂ ਦੀ ਸ਼ਿਕਾਰ, ਮੰਕੀਪੌਕਸ ਤੇ ਕੋਰੋਨਾ ਨੇ ਕੀਤਾ ਬੁਰਾ ਹਾਲ

Bunty

10 ਜ਼ਿਲ੍ਹਿਆਂ ਚ ਧੁੰਦ ਦਾ ਅਲਰਟ ਜਾਰੀ, ਅਗਲੇ 4 ਦਿਨ ਅਜਿਹਾ ਰਹੇਗਾ ਮੌਸਮ ਦਾ ਮਿਜਾਜ਼

Bunty