Punjab

ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਵਫ਼ਦ ਦਾ ਅਮਰੀਕਾ ’ਚ ਭਰਵਾਂ ਸਵਾਗਤ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਵਫ਼ਦ ਦਾ ਸਵਾਗਤ ਕਰਦੇ ਹੋਏ ਅਮਰੀਕਨ ਸਿੱਖ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ ’ਤੇ ਸੈਨਫਰਾਂਸਿਸਕੋ ਦੇ ਹਵਾਈ ਅੱਡੇ ’ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵੱਲੋਂ ਜ਼ੋਰਦਾਰ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਵਫ਼ਦ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਵੱਲੋਂ ਦਿੱਤੇ ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਵਿਦੇਸ਼ਾਂ ਅੰਦਰ ਵੱਸਦਾ ਸਿੱਖ ਭਾਈਚਾਰਾ ਪੰਥਕ ਸਰੋਕਾਰਾਂ ਪ੍ਰਤੀ ਹਮੇਸ਼ਾ ਸਮਰਪਤ ਰਿਹਾ ਹੈ। ਸ਼੍ਰੋਮਣੀ ਕਮੇਟੀ ਪ੍ਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਇਥੋਂ ਦੇ ਸਿੱਖ ਆਗੂਆਂ ਅਤੇ ਸੰਗਤਾਂ ਨਾਲ ਵਿਚਾਰ ਕਰਕੇ ਧਰਮ ਦੇ ਪ੍ਰਚਾਰ ਪ੍ਰਸਾਰ ਲਈ ਭਵਿੱਖੀ ਯੋਜਨਾਵਾਂ ਦੀ ਰੂਪ-ਰੇਖਾ ਤਿਆਰ ਕੀਤੀ ਜਾਵੇਗੀ ਅਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਪੂਰਾ ਕੀਤਾ ਜਾਵੇਗਾ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ। ਉਨ੍ਹਾਂ ਸੰਗਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਜਾਣ ਵਾਲੇ ਕਾਰਜਾਂ ਵਿਚ ਸਹਿਯੋਗੀ ਬਣਨ ਦੀ ਅਪੀਲ ਕੀਤੀ।
ਸ਼੍ਰੋਮਣੀ ਕਮੇਟੀ ਵਫ਼ਦ ਦਾ ਸਵਾਗਤ ਕਰਨ ਵਾਲਿਆਂ ’ਚ ਅਮਰੀਕਾ ਨਿਵਾਸੀ ਸ. ਕਰਮਦੀਪ ਸਿੰਘ ਬੈਂਸ, ਸ. ਹਰਗੁਰਜੀਤ ਸਿੰਘ ਬੱਲ, ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ, ਸ. ਗੁਰਨਾਮ ਸਿੰਘ ਪੰਮਾ, ਸ. ਕੁਲਵੰਤ ਸਿੰਘ ਖੈਹਰਾ, ਸ. ਬਲਜੀਤ ਸਿੰਘ ਮਾਨ, ਸ. ਜੀਵਨ ਸਿੰਘ, ਸ. ਗੁਰਸੇਵਕ ਸਿੰਘ ਭੰਗੂ, ਸ. ਸੁਖਵੰਤ ਸਿੰਘ ਖੈਹਰਾ, ਸ. ਸੁਖਵਿੰਦਰ ਸਿੰਘ, ਸ. ਨਿਰਮਲ ਸਿੰਘ ਜੰਡਾਂ, ਸ. ਮੁਖਤਿਆਰ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਗਿੱਲ, ਸ. ਇੰਦਰਜੀਤ ਸਿੰਘ ਹੈਪੀ, ਸ. ਦਲਬੀਰ ਸਿੰਘ ਸੰਘੇੜਾ, ਸ. ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

Related posts

541 ਸ਼ਰਧਾਲੂਆਂ ਦਾ ਜਥਾ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ‘ਚ ਗੁਰਧਾਮਾਂ ਦੇ ਦਰਸ਼ਨ ਕਰਨ ਜਾਵੇਗਾ

admin

ਕੀ ਭਾਰਤ ਨੂੰ ਇੱਕ ਹੋਰ ‘ਆਜ਼ਾਦੀ ਅੰਦੋਲਨ’ ਦੀ ਲੋੜ ਹੈ?

admin

ਪੰਜਾਬ ਦੇ ਲੋਕ ਕੁੜੀਆਂ ਦੀ ਸਿੱਖਿਆ ‘ਤੇ ਘੱਟ ਖਰਚ ਕਰਦੇ ਹਨ

admin