Punjab

ਐਡਵੋਕੇਟ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸਕੈਂਡਰੀ ਸਕੂਲ ਵਿਖੇ ਕੰਪਿਊਟਰ ਲੈਬ ਦਾ ਕੀਤਾ ਉਦਘਾਟਨ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਕੂਲਾਂ ਵਿੱਚ ਬੱਚਿਆਂ ਨੂੰ ਅਧੁਨਿਕ ਸਹੂਲਤਾਂ ਨਾਲ ਸਿੱਖਿਆ ਦੇਣ ਦੇ ਮਕਸਦ ਤਹਿਤ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰੂ ਨਾਨਕ ਦੇਵ ਸੀਨੀਅਰ ਸੈਕੰਡਰੀ ਸਕੂਲ ਘਿਓ ਮੰਡੀ ਵਿਖੇ ਆਈ ਸੀ ਟੀ ਕੰਪਿਊਟਰ ਲੈਬ ਦਾ ਉਦਘਾਟਨ ਕੀਤਾ।ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਹੋਰ ਬੇਹਤਰ ਬਨਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾ ਕਿਹਾ ਕਿ ਇਸ ਕਾਰਜ ਲਈ ਸ਼੍ਰੋਮਣੀ ਕਮੇਟੀ ਦੇ ਬਜਟ ਵਿੱਚ ਵਿਸ਼ੇਸ਼ ਤੌਰ ਤੇ ਫੰਡ ਰੱਖੇ ਗਏ ਹਨ। ਐਡਵੋਕੇਟ ਧਾਮੀ ਨੇ ਅਧਿਆਪਕਾਂ ਨੂੰ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦੀ ਪ੍ਰੇਰਨਾ ਕਰਦਿਆਂ ਕਿਹਾ ਕਿ ਚੰਗੇ ਸਮਾਜ ਦੀ ਸਿਰਜਣਾ ਵਿਚ ਅਧਿਆਪਕ ਦਾ ਵੱਡਾ ਯੋਗਦਾਨ ਹੁੰਦਾ ਹੈ। ਉਨ੍ਹਾ ਕਿਹਾ ਕਿ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਅਧਿਆਪਕਾਂ ਨੂੰ ਯਤਨ ਕਰਦੇ ਰਹਿਣਾ ਚਾਹੀਦਾ ਹੈ।ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਵਿਦਿਆ ਸ. ਸੁਖਮਿੰਦਰ ਸਿੰਘ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸਹਾਇਕ ਡਾਇਰੈਕਟਰ (ਸਕੂਲਜ਼) ਬੀਬੀ ਸਤਵੰਤ ਕੌਰ, ਸਕੂਲ ਦੇ ਪ੍ਰਿੰਸੀਪਲ ਬੀਬੀ ਮਨਿੰਦਰਪਾਲ ਕੌਰ, ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin