Punjab

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ’ਚ ਦੋ ਸਿੱਖਾਂ ਦਾ ਕਤਲ ਕੀਤੇ ਜਾਣ ਦੀ ਕੀਤੀ ਸਖ਼ਤ ਸ਼ਬਦਾਂ ਵਿਚ ਨਿਖੇਧੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਦੇ ਪੇਸ਼ਾਵਰ ’ਚ ਦੋ ਸਿੱਖ ਦੁਕਾਨਦਾਰਾਂ ਸ. ਰਣਜੀਤ ਸਿੰਘ ਅਤੇ ਸ. ਕੁਲਜੀਤ ਸਿੰਘ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਪਿਛਲੇ ਸਮੇਂ ਦੌਰਾਨ ਸਿੱਖਾਂ ’ਤੇ ਕਈ ਵਾਰ ਹਮਲੇ ਹੋ ਚੁੱਕੇ ਹਨ। ਪਿਛਲੇ ਸਾਲ ਹਕੀਮ ਸਤਨਾਮ ਸਿੰਘ ਦਾ ਕਤਲ ਕੀਤਾ ਗਿਆ ਸੀ ਅਤੇ ਕੁਝ ਦਿਨ ਪਹਿਲਾਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਦੇ ਪੁੱਤਰਾਂ ’ਤੇ ਭੂ-ਮਾਫੀਆ ਨੇ ਹਮਲਾ ਕੀਤਾ ਸੀ। ਇਸੇ ਤਰ੍ਹਾਂ ਘੱਟ ਗਿਣਤੀਆਂ ਤੇ ਹਮਲੇ ਦੀਆਂ ਕਈ ਹੋਰ ਖਬਰਾਂ ਸਾਹਮਣੇ ਆ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕਾਰਨ ਘੱਟ ਗਿਣਤੀਆਂ ਡਰ ਦੀ ਭਾਵਨਾ ਪੈਦਾ ਹੋ ਰਹੀ ਹੈ ਜਿਸ ਪ੍ਰਤੀ ਸਰਕਾਰ ਨੂੰ ਸੰਜੀਦਾ ਹੋਣਾ ਚਾਹੀਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਾਕਿਸਤਾਨ ਅੰਦਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਨਾਲ ਪੂਰੀ ਦੁਨੀਆਂ ਅੰਦਰ ਸ਼ਾਝੀਵਾਲਤਾ ਦਾ ਸੁਨੇਹਾ ਫੈਲਿਆ ਪਰ ਦੁੱਖ ਦੀ ਗਲ ਹੈ ਕਿ ਅੱਜ ਗੁਰੂ ਸਾਹਿਬ ਦੇ ਸਿੱਖਾਂ ਨੂੰ ਹੀ ਨਸ਼ਾਨਾ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਦਾ ਪਾਕਿਸਤਾਨ ਨਾਲ ਗੂੜਾ ਰਿਸ਼ਤਾ ਹੈ, ਕਿਉਂਕਿ ਪਾਕਿਸਤਾਨ ਵਿਚ ਸਿੱਖਾਂ ਦੇ ਬਹੁਤ ਸਾਰੇ ਗੁਰਦੁਆਰੇ ਹਨ ਅਤੇ ਸਿੱਖ ਉਥੋਂ ਦੇ ਵਿਕਾਸ ਵਿਚ ਵੀ ਵੱਡਾ ਯੋਗਦਾਨ ਪਾਉਂਦੇ ਹਨ। ਉਨ੍ਹਾਂ ਪਾਕਿਸਤਾਨ ਸਰਕਾਰ ਨੂੰ ਕਿਹਾ ਕਿ ਇਸ ਮਾਮਲੇ ਵੱਲ ਵਿਸ਼ੇਸ ਧਿਆਨ ਦੇ ਕੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ। ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਕੂਟਨੀਤਕ ਪੱਧਰ ’ਤੇ ਪਾਕਿਸਤਾਨ ਸਰਕਾਰ ਨਾਲ ਗੱਲ ਕਰਕੇ ਸਿੱਖਾਂ ਦੇ ਜਾਨ-ਮਾਲ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਚੁੱਕੇ।

Related posts

ਨਵੀਂ ਉਡਾਰੀ: ਭਾਰਤੀ ਵਿਦਿਆਰਥੀ ਉੱਭਰਦੇ ਵਿਦੇਸ਼ੀ ਸਿੱਖਿਆ ਕੇਂਦਰਾਂ ਵੱਲ ਰੁਖ ਕਰ ਰਹੇ ਹਨ

admin

ਦਸਮ ਪਾਤਸ਼ਾਹ ਬਾਰੇ ਅਪਮਾਨਜਨਕ ਸ਼ਬਦਾਵਲੀ ਬੋਲਣ ਵਾਲੇ ਵਿਅਕਤੀ ਨੂੰ ਦਿੱਤੀ ਜਾਵੇ ਸਖ਼ਤ ਸਜ਼ਾ- ਐਡਵੋਕੇਟ ਧਾਮੀ

Bunty

ਇਤਿਹਾਸਕ ਫ਼ੈਸਲਿਆਂ ਨਾਲ ਪੰਜਾਬ ਵਿਚ ਆਈ ਨਵੀਂ ਕ੍ਰਾਂਤੀ : ਮੁੱਖ ਮੰਤਰੀ

Bunty