Punjab

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮੁੱਢਲੀ ਪ੍ਰਕਾਸ਼ਨਾਂ ਦੀਆਂ ਵੋਟਰ ਸੂਚੀਆਂ ਸੌਪੀਆਂ

ਚੰਡੀਗੜ੍ਹ – ਪੰਜਾਬ ਦੇ ਐਡੀਸ਼ਨਲ ਮੁੱਖ ਚੋਣ ਅਧਿਕਾਰੀ ਹਰੀਸ਼ ਨਈਅਰ ਨੇ ਸੂਬੇ ਦੀਆਂ ਚਾਰ ਵਿਧਾਨ ਸਭਾ ਹਲਕੇ ਡੇਰਾ ਬਾਬਾ ਨਾਨਕ, ਚੱਬੇਵਾਲ, ਗਿੱਦੜਬਾਹਾ ਅਤੇ ਬਰਨਾਲਾ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਮੁੱਢਲੀ ਪ੍ਰਕਾਸ਼ਨਾਂ ਦੀਆਂ ਬਿਨਾਂ ਫੋਟੋ ਵੋਟਰ ਸੂਚੀ ਦੀਆਂ ਸੀਡੀਜ਼ ਸੌਪੀਆਂ ਹਨ।

ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਸ੍ਰੀ ਨਈਅਰ ਨੇ ਦੱਸਿਆ ਕਿ 27 ਨਵੰਬਰ, 2024 ਨੂੰ ਮੁੱਢਲੀ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਤੱਕ ਇਨ੍ਹਾਂ ਚਾਰਾਂ ਹਲਕਿਆਂ ਵਿਚ ਕੁੱਲ ਵੋਟਰਾਂ ਦੀ ਗਿਣਤੀ 697413 ਹੈ। ਜਿਨ੍ਹਾਂ ਵਿੱਚੋਂ ਮਰਦ ਵੋਟਰ 366077, ਔਰਤਾਂ 331310, ਤੀਜਾ ਲਿੰਗ 26, ਐਨ.ਆਰ.ਆਈ 51, ਦਿਵਿਆਂਗ ਵੋਟਰ 5729 ਅਤੇ ਸਰਵਿਸ ਵੋਟਰ 3968 ਹਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਮੇਂ ਪੰਜਾਬ ਵਿੱਚ ਕੁੱਲ ਪੋਲਿੰਗ ਸਟੇਸ਼ਨਾਂ ਦੀ ਗਿਣਤੀ 831 ਹੈ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਉੱਤੇ ਵੋਟਰਾਂ ਲਈ ਰੈਂਪ, ਪੀਣ ਵਾਲਾ ਪਾਣੀ, ਲਾਈਟਿੰਗ, ਬੈਠਣ ਲਈ ਕੁਰਸੀਆਂ ਅਤੇ ਪਖਾਨਿਆਂ ਦੀ ਵਿਵਸਥਾ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੁੱਢਲੀ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਆਖਰੀ ਮਿਤੀ 12 ਦਸੰਬਰ, 2024 ਹੈ। ਇਸ ਦੌਰਾਨ ਵੋਟਰ ਜਾਗਰੂਕਤਾ ਵਧਾਉਣ ਲਈ 27 ਨਵੰਬਰ ਤੋਂ 12 ਦਸੰਬਰ, 2024 ਤੱਕ ਸਵੀਪ ਗਤੀਵਿਧੀਆਂ ਵੀ ਚਲਾਈਆਂ ਜਾਣਗੀਆਂ। ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 30 ਨਵੰਬਰ 2024 (ਸ਼ਨੀਵਾਰ) ਅਤੇ 08 ਦਸੰਬਰ 2024 (ਐਤਵਾਰ) ਨੂੰ ਸਪੈਸ਼ਲ ਕੈਂਪ ਲਗਾਏ ਜਾਣਗੇ ਜਦਕਿ ਮੁੱਢਲੀ ਵੋਟਰ ਸੂਚੀਆਂ ਬਾਬਤ ਦਰਜ ਕਰਵਾਏ ਗਏ ਦਾਅਵੇ ਅਤੇ ਇਤਰਾਜ਼ਾਂ ਦਾ ਨਿਪਟਾਰਾ ਕਰਨ ਦੀ ਆਖਰੀ ਮਿਤੀ 24 ਦਸੰਬਰ, 2024 ਹੈ। ਇਸ ਤੋਂ ਬਾਅਦ ਅੰਤਿਮ ਵੋਟਰ ਸੂਚੀ 6 ਜਨਵਰੀ, 2025 (ਸੋਮਵਾਰ) ਨੂੰ ਪ੍ਰਕਾਸ਼ਿਤ ਕੀਤੀ ਜਾਵੇਗੀ।

ਐਡੀਸ਼ਨਲ ਮੁੱਖ ਚੋਣ ਅਧਿਕਾਰੀ ਨੇ ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦੀਆਂ ਨੂੰ ਅਪੀਲ ਕੀਤੀ ਕਿ ਉਹ ਹਰ ਇਕ ਪੋਲਿੰਗ ਸਟੇਸ਼ਨ ‘ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਅੰਤਿਮ ਵੋਟਰ ਸੂਚੀ ਨੂੰ ਪ੍ਰਕਾਸ਼ਿਤ ਕਰਨ ਦੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਮੁਕੰਮਲ ਕੀਤੀ ਜਾ ਸਕੇ।

ਮੀਟਿੰਗ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਇਲਾਵਾ ਜੁਆਇੰਟ ਸੀਈਓ ਸਕੱਤਰ ਸਿੰਘ ਬੱਲ, ਡਿਪਟੀ ਸੀਈਓ ਭਾਰਤ ਭੂਸ਼ਨ ਬਾਂਸਲ ਅਤੇ ਚੋਣ ਅਧਿਕਾਰੀ ਅੰਜੂ ਬਾਲਾ ਤੋਂ ਇਲਾਵਾ ਸੀਈਓ ਦਫ਼ਤਰ ਦੇ ਉੱਚ ਅਧਿਕਾਰੀ ਹਾਜ਼ਰ ਸਨ।

Related posts

INDIA’S GLOBAL SUPERSTAR BRINGS EPIC NEW TOUR, AURA 2025 TO AUSTRALIA & NEW ZEALAND FIRST EVER INDIAN ARTIST TO HEADLINE AUSTRALIAN STADIUMS

admin

ਸਾਡਾ ਉਦੇਸ਼ ਪੰਜਾਬ ਦੇ ਉਦਯੋਗਾਂ ਨੂੰ ਹਰ ਉਸ ਸਹੂਲਤ ਨਾਲ ਲੈਸ ਕਰਨਾ ਹੈ: ਸੰਜੀਵ ਅਰੋੜਾ

admin

ਅਹਿੰਸਾ ਦਿਵਸ ਵਜੋਂ 27 ਅਗਸਤ ਨੂੰ ਮੀਟ ਦੀਆਂ ਦੁਕਾਨਾਂ ਤੇ ਅਹਾਤੇ ਬੰਦ ਰੱਖਣ ਦੇ ਹੁਕਮ !

admin