India

ਐਨ.ਆਈ.ਏ. ਵੱਲੋਂ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ’ਤੇ 10 ਲੱਖ ਦੇ ਇਨਾਮ ਦਾ ਐਲਾਨ

ਨਵੀਂ ਦਿੱਲੀ – ਕੌਮੀ ਜਾਂਚ ਏਜੰਸੀ (ਐਨਆਈਏ) ਨੇ ਜੇਲ੍ਹ ਵਿਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ’ਤੇ 10 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਜਾਣਕਾਰੀ ਦਿੰਦਿਆਂ ਕਿਹਾ ਕਿ ਅਨਮੋਲ ਬਿਸ਼ਨੋਈ, ਜੋ ਅਪਰੈਲ ਵਿੱਚ ਅਦਾਕਾਰ ਸਲਮਾਨ ਖਾਨ ਦੇ ਮੁੰਬਈ ਨਿਵਾਸ ਦੇ ਬਾਹਰ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਕਥਿਤ ਸ਼ਮੂਲੀਅਤ ਲਈ ਐਨਆਈਏ ਦੇ ਰਾਡਾਰ ਦੇ ਅਧੀਨ ਹੈ, ਨੂੰ ਵੀ ਅਤਿਵਾਦ ਵਿਰੋਧੀ ਏਜੰਸੀ ਦੀ ਮੋਸਟ ਵਾਂਟਡ ਸੂਚੀ ਵਿੱਚ ਰੱਖਿਆ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੰਬਈ ਦੇ ਬਾਂਦਰਾ ’ਚ 12 ਅਕਤੂਬਰ ਨੂੰ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ ਦੀ ਹੱਤਿਆ ਦੇ ਪਿੱਛੇ ਵੀ ਅਨਮੋਲ ਬਿਸ਼ਨੋਈ ਦਾ ਹੱਥ ਦੱਸਿਆ ਜਾਂਦਾ ਹੈ। ਲਾਰੈਂਸ ਬਿਸ਼ਨੋਈ ਇਸ ਸਮੇਂ ਗੁਜਰਾਤ ਦੀ ਸਾਬਰਮਤੀ ਜੇਲ੍ਹ ਵਿੱਚ ਬੰਦ ਹੈ। ਅਪਰੈਲ ਵਿੱਚ ਅਨਮੋਲ ਬਿਸ਼ਨੋਈ ਖ਼ਿਲਾਫ਼ ਲੁੱਕਆਊਟ ਸਰਕੂਲਰ ਵੀ ਜਾਰੀ ਕੀਤਾ ਗਿਆ ਸੀ, ਜਿਸ ਨੇ ਖ਼ਾਨ ਦੀ ਰਿਹਾਇਸ਼ ਦੇ ਬਾਹਰ ਗੋਲੀਬਾਰੀ ਦੀ ਘਟਨਾ ਦੀ ਜ਼ਿੰਮੇਵਾਰੀ ਲਈ ਸੀ।

Related posts

ਦਿੱਲੀ ਜਲ ਸੰਕਟ ਦਾ ਮਾਮਲਾ ਗ਼ਲਤ ਬਿਆਨਬਾਜ਼ੀ ਲਈ ਹਿਮਾਚਲ ਸਰਕਾਰ ਨੂੰ ਸੁਪਰੀਮ ਕੋਰਟ ਨੇ ਲਗਾਈ ਫਟਕਾਰ

Bunty

ਪ੍ਰਧਾਨ ਮੰਤਰੀ ਵੱਲੋਂ ਟਾਟਾ-ਏਅਰਬੱਸ ਸੀ-295 ਏਅਰਕ੍ਰਾਫਟ ਪਲਾਂਟ ਦਾ ਉਦਘਾਟਨ !

Bunty

ED ‘ਚ ਰਾਹੁਲ ਗਾਂਧੀ ਦੀ ਪੇਸ਼ੀ ਨੂੰ ਲੈ ਕੇ ਭਾਜਪਾ ਦਾ ਤਾਅਨਾ- ‘ਦੁਨੀਆ ਦੇਖ ਰਹੀ ਹੈ, ਭ੍ਰਿਸ਼ਟਾਚਾਰ ਵੀ ਕਰ ਸਕਦਾ ਹੈ ਸੱਤਿਆਗ੍ਰਹਿ’

Bunty