ਨਵੀਂ ਦਿੱਲੀ – ਨਵੀਂ ਦਿੱਲੀ, 5 ਜੂਨ: ਲੋਕ ਸਭਾ ਚੋਣਾਂ-2024 ਦੇ ਨਤੀਜਿਆਂ ਤੋਂ ਬਾਅਦ ਐਨ.ਡੀ.ਏ. ਖੇਮੇ ਵਿੱਚ ਸਰਕਾਰ ਬਣਾਉਣ ਦੀ ਹਲਚਲ ਤੇਜ਼ ਹੋ ਗਈ ਹੈ। ਬੁੱਧਵਾਰ ਸ਼ਾਮ ਨੂੰ ਦਿੱਲੀ ‘ਚ ਐਨ.ਡੀ.ਏ. ਦੇ ਹਲਕਿਆਂ ਦੀ ਅਹਿਮ ਬੈਠਕ ਹੋਈ।
ਨਰਿੰਦਰ ਮੋਦੀ ਦੇ ਨਾਲ-ਨਾਲ ਭਾਜਪਾ ਪ੍ਰਧਾਨ ਜੇ.ਪੀ. ਨੱਡਾ, ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ, ਚਿਰਾਗ ਪਾਸਵਾਨ, ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਵਰਗੇ ਸੀਨੀਅਰ ਨੇਤਾਵਾਂ ਨੇ ਸ਼ਿਰਕਤ ਕੀਤੀ। ਸਾਰੇ ਸਹਿਯੋਗੀਆਂ ਨੇ ਕਿਹਾ ਕਿ ਉਹ ਮੋਦੀ 3.0 ਨੂੰ ਪੂਰਾ ਸਮਰਥਨ ਦੇਣਗੇ। ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਸਰਕਾਰ ਬਣਾਉਣ ਵਿੱਚ ਕੋਈ ਦੇਰੀ ਨਹੀਂ ਹੋਣੀ ਚਾਹੀਦੀ। ਇਸ ਦੌਰਾਨ ਸੂਤਰਾਂ ਦੇ ਹਵਾਲੇ ਨਾਲ ਵੱਡੀ ਖਬਰ ਸਾਹਮਣੇ ਆਈ ਹੈ। ਸੀਐਮ ਨਿਤੀਸ਼ ਕੁਮਾਰ ਨੇ ਕੈਬਨਿਟ ਵਿੱਚ ਤਿੰਨ ਮੰਤਰੀ ਅਹੁਦੇ ਮੰਗੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਦੋ ਮੰਤਰੀ ਅਹੁਦਿਆਂ ਦੀ ਮੰਗ ਕੀਤੀ ਹੈ। ਸੂਤਰ ਦੱਸਦੇ ਹਨ ਕਿ ਨਿਤੀਸ਼ ਕੁਮਾਰ ਨੇ ਰੇਲ ਮੰਤਰਾਲੇ ਦੀਂ ਮੰਗ ਕੀਤੀ ਹੈ। ਕੇਂਦਰ ਵਿੱਚ ਐਨ.ਡੀ.ਏ. ਲਗਾਤਾਰ ਤੀਜੀ ਵਾਰ ਸੱਤਾ ਵਿੱਚ ਆ ਰਹੀ ਹੈ। ਇਸ ਸਬੰਧੀ ਬੁੱਧਵਾਰ ਸ਼ਾਮ ਨੂੰ ਦਿੱਲੀ ਵਿੱਚ ਗੱਠਜੋੜ ਪਾਰਟੀਆਂ ਦੀ ਇੱਕ ਅਹਿਮ ਮੀਟਿੰਗ ਹੋਈ। ਸੂਤਰਾਂ ਮੁਤਾਬਕ ਨਿਤੀਸ਼ ਕੁਮਾਰ ਨੇ ਨਵੀਂ ਐਨਡੀਏ ਸਰਕਾਰ ਵਿੱਚ 3 ਕੈਬਨਿਟ ਮੰਤਰਾਲਿਆਂ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਨਿਤੀਸ਼ ਕੁਮਾਰ ਨੇ ਰੇਲ ਮੰਤਰਾਲਾ ਮੰਗਿਆ ਹੈੈ। ਨਿਤੀਸ਼ ਕੁਮਾਰ ਨੇ ਅਟਲ ਬਿਹਾਰੀ ਵਾਜਪਾਈ ਦੀ ਸਰਕਾਰ ਵਿੱਚ ਰੇਲ ਮੰਤਰਾਲਾ ਸੰਭਾਲਿਆ ਸੀ। ਹੁਣ ਇੱਕ ਵਾਰ ਫਿਰ ਉਨ੍ਹਾਂ ਨੇ ਇਸ ਮੰਤਰਾਲੇ ਦੀ ਮੰਗ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਨਿਤੀਸ਼ ਦੀ ਪਾਰਟੀ ਜੇਡੀਯੂ ਨੇ 12 ਲੋਕ ਸਭਾ ਸੀਟਾਂ ਜਿੱਤੀਆਂ ਹਨ। ਦੂਜੇ ਪਾਸੇ ਸ਼ਿਵ ਸੈਨਾ (ਸ਼ਿੰਦੇ ਧੜੇ) ਦੇ ਮੁਖੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਦੋ ਮੰਤਰੀ ਅਹੁਦਿਆਂ ਦੀ ਮੰਗ ਕੀਤੀ ਹੈ।
ਨਿਤੀਸ਼ ਕੁਮਾਰ ਨੂੰ ਪੂਰਨ ਸਮਰਥਨ ਦੇਣ ਦਾ ਐਲਾਨ: ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੂੰ ਲੈ ਕੇ ਸਿਆਸੀ ਅਟਕਲਾਂ ਦਾ ਦੌਰ ਲਗਾਤਾਰ ਜਾਰੀ ਹੈ। ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਇੱਕ ਵਾਰ ਫਿਰ ਨਿਤੀਸ਼ ਕੁਮਾਰ ਨੂੰ ਲੈ ਕੇ ਚਰਚਾਵਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਬੁੱਧਵਾਰ ਸ਼ਾਮ ਨੂੰ ਹੋਈ ਐਨਡੀਏ ਦੀ ਬੈਠਕ ‘ਚ ਅਜਿਹੀਆਂ ਅਟਕਲਾਂ ‘ਤੇ ਪਾਣੀ ਫਿਰ ਗਿਆ। ਨਿਤੀਸ਼ ਕੁਮਾਰ ਨੇ ਨਾ ਸਿਰਫ਼ ਐਨਡੀਏ ਨਾਲ ਰਹਿਣ ਅਤੇ ਨਰਿੰਦਰ ਮੋਦੀ ਨੂੰ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਦੀ ਗੱਲ ਕਹੀ, ਸਗੋਂ ਜਲਦੀ ਤੋਂ ਜਲਦੀ ਸਰਕਾਰ ਬਣਾਉਣ ‘ਤੇ ਜ਼ੋਰ ਦਿੱਤਾ।ਲੋਕ ਸਭਾ ਚੋਣ ਨਤੀਜਿਆਂ ਤੋਂ ਬਾਅਦ ਵਧ ਗਿਆ ਉਤਸ਼ਾਹ: ਲੋਕ ਸਭਾ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਦਿੱਲੀ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਦੱਸ ਦਈਏ ਕਿ ਭਾਜਪਾ 240 ਸੀਟਾਂ ਨਾਲ ਸਭ ਤੋਂ ਵੱਡੀ ਪਾਰਟੀ ਬਣ ਕੇ ਉਭਰੀ ਹੈ, ਜਦਕਿ ਐਨਡੀਏ ਨੂੰ ਪੂਰਨ ਬਹੁਮਤ ਮਿਲਿਆ ਹੈ। ਐਨਡੀਏ ਨੂੰ 292 ਸੀਟਾਂ ਮਿਲੀਆਂ ਹਨ। ਇਸ ਦੇ ਨਾਲ ਹੀ ਕਾਂਗਰਸ 99 ਸੀਟਾਂ ਜਿੱਤ ਕੇ ਦੂਜੀ ਪਾਰਟੀ ਬਣ ਕੇ ਉਭਰੀ ਹੈ।
previous post
