Punjab

ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ !

ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਦੇ ਫੈਸਲੇ ਤਹਿਤ ਮੰਗ ਪੱਤਰ ਸੌਂਪਿਆ ਗਿਆ।

ਐਸੋਸੀਏਟ ਅਧਿਆਪਕ ਫਰੰਟ ਮਾਨਸਾ ਵੱਲੋਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਮ ਮੰਗ ਪੱਤਰ ਦੇਣ ਦੇ ਫੈਸਲੇ ਤਹਿਤ ਮੰਗ ਪੱਤਰ ਸੌਂਪਿਆ ਗਿਆ ਇਸ ਸਬੰਧੀ ਜਾਣਕਾਰੀ ਦਿੰਦੇ  ਜਿਲਾ ਕਮੇਟੀ ਦੇ ਆਗੂ ਅਮਰਿੰਦਰ ਸਿੰਘ ਨੇ ਦੱਸਿਆ ਕਿ   ਲੰਬੇ ਸਮੇਂ ਤੋਂ ਸਰਕਾਰੀ ਸਕੂਲਾਂ ਦੀ ਸੇਵਾ ਨਿਭਾ ਰਹੇ ਸਿੱਖਿਆ ਪ੍ਰੋਵਾਈਡਰ (ਐਸੋਸੀਏਟ ਅਧਿਆਪਕ )ਨੂੰ ਬਿਆਨਾ ਚ ਰੈਗੂਲਰ ਕਰ ਦਿੱਤਾ ਜਦਕਿ ਅਸਲੀਅਤ ਚ ਅਜਿਹਾ ਨਹੀਂ ਕੀਤਾ ਬਲਕਿ ਤਨਖਾਹ ਵਾਧਾ ਕੀਤਾ ਹੈ ਉਹਨਾਂ ਦੱਸਿਆ ਕਿ ਸਟੇਟ ਕਮੇਟੀ ਦੇ ਫੈਸਲੇ ਅਨੁਸਾਰ ਤਨਖਾਹ ਨੂੰ ਪੇ  ਸਕੇਲ ਤਹਿਤ ਕਰਨ ਅੱਜ ਡਿਪਟੀ ਕਮਿਸ਼ਨਰ ਮਾਨਸਾ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਮੰਗ ਪੱਤਰ ਦਿੱਤਾ ਗਿਆ। ਅੱਗੋਂ ਉਹਨਾਂ  ਨੇ ਕਿਹਾ ਕਿ ਇਸ  ਮਸਲੇ ਨੂੰ ਸਰਕਾਰ ਨਾਲ ਬੈਠ ਕੇ ਸੁਲਝਾਉਣਾ ਚਾਹੁੰਦੇ ਹਾਂ ਅਤੇ ਉਹਨਾਂ ਦੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਆਉਣ ਵਾਲੀ 22 ਮਾਰਚ ਤੱਕ ਸਰਕਾਰ ਸਾਡੀ ਯੂਨੀਅਨ ਨੂੰ ਪੈਨਲ ਮੀਟਿੰਗ ਦੇ ਕੇ ਸਾਡੀ ਮੰਗਾਂ ਨੂੰ ਵਿਚਾਰ ਚਰਚਾ ਕਰੇ ਜੇਕਰ ਸਰਕਾਰ ਮੀਟਿੰਗ ਲਈ ਕੋਈ ਹਾਂ ਪੱਖੀ ਹੁੰਗਾਰਾ ਨਹੀਂ ਭਰਦੀ 23 ਮਾਰਚ ਨੂੰ ਐਸੋਸੀਏਟ  ਅਧਿਆਪਕ ਫਰੰਟ ਪੰਜਾਬ ਦੇ ਝੰਡੇ ਹੇਠ ਸੰਗਰੂਰ ਵਿਖੇ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਦੀ ਅਣਮਿਥੇ ਸਮੇਂ ਲਈ ਘਿਰਾਓ ਕੀਤਾ ਜਾਵੇਗਾ। ਜਿਸ ਵਿੱਚ ਕਿਸੇ ਵੀ ਅਣਹੋਨੀ ਘਟਨਾ ਦੀ ਜਿੰਮੇਵਾਰੀ ਖੁਦ ਪੰਜਾਬ ਸਰਕਾਰ ਹੋਵੇਗੀ।  ਇਸ ਮੌਕੇ ਅਮਰਿੰਦਰ ਸਿੰਘ, ਇੰਦਰਜੀਤ ਸਿੰਘ, ਤੇਜਿੰਦਰਪਾਲ ਸਿੰਘ ਜਸਪ੍ਰੀਤ ਸਿੰਘ ਹਰਵਿੰਦਰ ਸਿੰਘ ਕਰਨਪਾਲ ਸਿੰਘ ਵਰਿੰਦਰ ਸਿੰਘ ਗੁਰਬਚਨ ਸਿੰਘ ਅੰਮ੍ਰਿਤ ਸਿੰਘ ਰਾਜਪਾਲ ਸਿੰਘ ਚਰਨਪਾਲ ਸਿੰਘ ਹਾਜਰ ਸਨ।

Related posts

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਚੰਡੀਗੜ੍ਹ ਪਹੁੰਚਣ ‘ਤੇ ਸ਼ਾਨਦਾਰ ਸਵਾਗਤ !

admin

ਸਿੰਘ ਸਾਹਿਬ ਵਲੋਂ ਸਮੂਹ ਸਿੱਖ ਜਗਤ ਨੂੰ ਇੱਕ ਨਿਸ਼ਾਨ ਹੇਠ ਇਕਜੁੱਟ ਹੋਣ ਦੀ ਅਪੀਲ !

admin

ਵਿਦਵਾਨ ਲਿਖਾਰੀ ਤੇ ਬੁਲਾਰੇ ਬਨਾਮ ਗਊਆਂ !

admin