Punjab

ਐਸ.ਜੀ.ਪੀ.ਸੀ ਨੂੰ ਕਾਨੂੰਨੀ ਨੋਟਿਸ ਅਰਸ਼ਦੀਪ ਸਿੰਘ ਕਲੇਰ ਨੂੰ ਭੇਜਣਾ ਚਾਹੀਦਾ ਹੈ – ਸ ਗੁਰਪ੍ਰਤਾਪ ਸਿੰਘ ਵਡਾਲਾ

ਗੁਰਪ੍ਰਤਾਪ ਸਿੰਘ ਵਡਾਲਾ, ਸਕੱਤਰ ਜਨਰਲ, ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ ਨੇ ਇਕ ਲਿਖਤੀ ਪ੍ਰੈੱਸ ਬਿਆਨ ਰਾਹੀਂ ਕਿਹਾ ਕਿ ਐਸ.ਜੀ.ਪੀ.ਸੀ ਪ੍ਰਧਾਨ ਨੇ ਅੱਜ ਪ੍ਰੈੱਸ ਕਾਨਫਰੰਸ ਕਰਕੇ ਦੱਸਿਆ ਹੈ ਕਿ ਇਕ ਨਿਊਜ਼ ਚੈਨਲ ਨੂੰ ਕਾਨੂੰਨੀ ਨੋਟਿਸ ਭੇਜਿਆ ਜਾ ਰਿਹਾ ਹੈ, ਕਿਉਂਕਿ ਉਸਨੇ ਗੈਰ ਕਾਨੂੰਨੀ ਢੰਗ ਨਾਲ ਗੁਰਬਾਣੀ ਪ੍ਰਸਾਰਣ ਸ਼ੁਰੂ ਕਰ ਦਿੱਤਾ ਹੈ। ਪਰ ਅਸਲ ਵਿੱਚ ਇਹ ਕਾਨੂੰਨੀ ਨੋਟਿਸ ਅਕਾਲੀ ਦਲ ਬਾਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਕਲੇਰ ਨੂੰ ਭੇਜਿਆ ਜਾਣਾ ਚਾਹੀਦਾ ਸੀ ਜਿਸਨੇ ਕੱਲ੍ਹ ਹੀ ਪ੍ਰੈੱਸ ਕਾਨਫਰੰਸ ਕਰਕੇ ਐਲਾਨ ਕੀਤਾ ਸੀ ਕਿ ਐੱਸ.ਜੀ.ਪੀ.ਸੀ ਵੱਲੋਂ ਜਾਰੀ ਲਿੰਕ ਰਾਹੀਂ ਕੋਈ ਵੀ ਚੈਨਲ ਗੁਰਬਾਣੀ ਦਾ ਸਿੱਧਾ ਪ੍ਰਸਾਰਣ ਕਰ ਸਕਦਾ ਹੈ।

ਸ ਵਡਾਲਾ ਨੇ ਸਵਾਲ ਕੀਤਾ ਕਿ ਕੀ ਐਸ.ਜੀ.ਪੀ.ਸੀ ਪ੍ਰਧਾਨ ਸਾਹਿਬ ਵਿੱਚ ਏਨੀ ਹਿੰਮਤ ਹੈ ਕਿ ਉਹ ਅਰਸ਼ਦੀਪ ਕਲੇਰ ਨੂੰ ਕਾਨੂੰਨੀ ਨੋਟਿਸ ਭੇਜ ਕੇ ਪੁਛ ਸਕਣ ਕਿ ਉਸਨੂੰ ਸ਼੍ਰੋਮਣੀ ਕਮੇਟੀ ਨੇ ਕਦੋਂ ਅਧਿਕਾਰਤ ਕੀਤਾ ਸੀ ਕਿ ਉਹ ਕਮੇਟੀ ਦੇ ਵੱਲੋਂ ਅਜਿਹਾ ਐਲਾਨ ਕਰੇ? ਯਾਦ ਰਹੇ ਕਿ ਇਸ ਤੋਂ ਪਹਿਲਾਂ 19 ਜੂਨ ਨੂੰ ਪ੍ਰੈੱਸ ਕਾਨਫਰੰਸ ਕਰਕੇ ਇਸੇ ਅਰਸ਼ਦੀਪ ਕਲੇਰ ਨੇ ਉਹ ਚਿੱਠੀਆਂ ਤਰੀਕ ਵਾਰ ਮੀਡੀਆਂ ਨੂੰ ਵਿਖਾਈਆਂ ਸਨ ਜੋ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਲਿਖੀਆਂ ਗਈਆਂ, ਜਦਕਿ ਉਹ ਚਿੱਠੀਆਂ ਕਿਧਰੇ ਵੀ ਪਬਲਿਕ ਡੋਮੇਨ ਵਿੱਚ ਮੌਜੂਦ ਨਹੀਂ ਹਨ। ਉਸਦੀ ਪ੍ਰੈੱਸ ਕਾਨਫਰੰਸ ਤੋਂ ਉਦੋਂ ਵੀ ਇਹੋ ਪ੍ਰਭਾਵ ਬਣਿਆ ਸੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਧਿਕਾਰਤ ਬੁਲਾਰੇ ਵਜੋਂ ਸਕੱਤਰੇਤ ਦੀਆਂ ਨਿੱਜੀ ਚਿੱਠੀਆਂ ਮੀਡੀਆ ਨੂੰ ਵਿਖਾ ਰਹੇ ਹਨ। ਹੁਣ ਵੀ ਇਸ ਤਰਾਂ ਦਾ ਹੀ ਵੱਡਾ ਗੁਨਾਹ ਅਰਸ਼ਦੀਪ ਕਲੇਰ ਵੱਲੋਂ ਕੀਤਾ ਗਿਆ ਹੈ ਜਿਸਦਾ ਨੋਟਿਸ ਲਿਆ ਜਾਣਾ ਚਾਹੀਦਾ ਹੈ ਅਤੇ ਉਸ ਦੇ ਖਿਲਾਫ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਸ ਵਡਾਲਾ ਨੇ ਬਿਆਨ ਵਿੱਚ ਅੱਗੇ ਕਿਹਾ ਕਿ ਗੁਰਬਾਣੀ ਪ੍ਰਸਾਰਣ ਦੇ ਮਾਮਲੇ ਵਿੱਚ ਐਸ.ਜੀ.ਪੀ.ਸੀ ਵੱਲੋਂ ਏਨੀ ਭੜਕਾਹਟ ਵਿੱਚ ਆਉਣਾ ਸਮਝ ਨਹੀਂ ਆਇਆ। ਜੇ ਇਕ ਰਾਜਨੀਤਕ ਘਰਾਣੇ ਬਾਦਲ ਦਾ ਚੈਨਲ ਇਹ ਗੁਰਬਾਣੀ ਪ੍ਰਸਾਰਣ ਕਰ ਸਕਦਾ ਹੈ ਤਾਂ ਜੀ.ਟੀ.ਸੀ ਚੈਨਲ ਨੂੰ ਮੁਫਤ ਪ੍ਰਸਾਰਣ ਕਰਨ ਤੋਂ ਇਸ ਲਈ ਨਹੀ ਰੋਕਿਆ ਜਾ ਸਕਦਾ ਕਿ ਉਹ ਕਿਸੇ ਐਮ ਐਲ ਏ ਨਾਲ ਸੰਬੰਧਿਤ ਹੈ। ਸ ਵਡਾਲਾ ਨੇ ਮੰਗ ਕੀਤੀ ਕਿ ਨਿਯਮਾਂ ਦਾ ਪਾਲਣ ਕਰਕੇ ਮੁਫਤ ਗੁਰਬਾਣੀ ਪ੍ਰਸਾਰਣ ਕਰਨ ਵਾਲੇ ਕਿਸੇ ਚੈਨਲ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਵੱਲੋਂ ਜਾਰੀ ਕੀਤਾ ਗਿਆ।

Related posts

ਪੰਜਾਬ ਹੁਨਰ ਵਿਕਾਸ ਮਿਸ਼ਨ ਵੱਲੋਂ ਹੁਨਰ ਮੁਕਾਬਲਿਆਂ ਦੇ 142 ਜੇਤੂਆਂ ਦਾ ਸਨਮਾਨ

Bunty

ਮਜੀਠੀਆ ਨੂੰ ਜ਼ਮਾਨਤ ਨਾ ਮਿਲੀ, ਅਗਲੀ ਸੁਣਵਾਈ 26 ਸਤੰਬਰ ਨੂੰ ਹੋਵੇਗੀ।

admin

ਕੁਲਵੰਤ ਰਾਮ ਰੁੜਕਾ ਪ੍ਰਧਾਨ ਅਤੇ ਸਰਬਜੀਤ ਸਿੰਘ ਜਨਰਲ ਸਕੱਤਰ ਚੁਣੇ ਗਏ !

admin