Punjab

ਐਸ.ਡੀ.ਐਮ ਪ੍ਰਮੋਦ ਸਿੰਗਲਾ ਵੱਲੋਂ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ।
ਸੁਨਾਮ ਊਧਮ ਸਿੰਘ ਵਾਲਾ, (ਦਲਜੀਤ ਕੌਰ) – ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਉਪ ਮੰਡਲ ਮੈਜਿਸਟਰੇਟ ਪ੍ਰਮੋਦ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸਕੂਲ (ਲੜਕੀਆਂ) ਸੁਨਾਮ ਦੇ ਪ੍ਰਾਇਮਰੀ ਵਿੰਗ ਵਿਖੇ ਵਿਦਿਆਰਥਣਾਂ ਨੂੰ ਮਿਡ ਡੇਅ ਮੀਲ ਤਹਿਤ ਪਰੋਸੇ ਜਾ ਰਹੇ ਭੋਜਨ ਦੀ ਅਚਨਚੇਤ ਜਾਂਚ ਕੀਤੀ। ਉਨ੍ਹਾਂ ਨੇ ਖਾਣਾ ਖਾ ਰਹੀਆਂ ਵਿਦਿਆਰਥਣਾਂ ਅਤੇ ਮਿਡ ਡੇਅ ਮੀਲ ਵਰਕਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾਨਾ ਦੇ ਆਧਾਰ ’ਤੇ ਬਣਾਏ ਜਾ ਰਹੇ ਭੋਜਨ ਦੀ ਗੁਣਵੱਤਾ ਬਾਰੇ ਵੀ ਫੀਡਬੈਕ ਹਾਸਲ ਕੀਤੀ ਅਤੇ ਪਰੋਸੇ ਜਾਣ ਵਾਲੇ ਭੋਜਨ ਦੀ ਪੌਸ਼ਟਿਕਤਾ ਤੇ ਸ਼ੁੁੱਧਤਾ ਨੂੰ ਬਰਕਰਾਰ ਰੱਖਣ ਦੀ ਹਦਾਇਤ ਕੀਤੀ।
ਆਪਣੇ ਦੌਰੇ ਦੌਰਾਨ ਸਕੂਲ ਦੇ ਸੀਨੀਅਰ ਸੈਕੰਡਰੀ ਵਿੰਗ ਵਿੱਚ ਬਾਰਵੀਂ ਜਮਾਤ ਦੀਆਂ ਵਿਦਿਆਰਥਣਾ ਨਾਲ ਗੱਲਬਾਤ ਕਰਦਿਆਂ ਐਸਡੀਐਮ ਪ੍ਰਮੋਦ ਸਿੰਗਲਾ ਨੇ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂ ਕਰਵਾਇਆ। ਉਹਨਾਂ ਨੇ ਨਸ਼ਿਆਂ ਨਾਲ ਮਨੁੱਖੀ ਸਰੀਰ ਅਤੇ ਮਨ ਉੱਤੇ ਪੈਣ ਵਾਲੇ ਮਾੜੇ ਪ੍ਰਭਾਵ ਬਾਰੇ ਦੱਸਿਆ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਰਿਸ਼ਤੇਦਾਰਾਂ ਵਿੱਚ ਨਸ਼ਿਆਂ ਦੀ ਰੋਕਥਾਮ ਬਾਰੇ ਜਾਗਰੂਕਤਾ ਪੈਦਾ ਕਰਨ।

Related posts

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

Bunty

ਵਿਸਾਖੀ ਦੇ ਪਾਵਨ ਪੁਰਬ ‘ਤੇ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ !

Bunty

ਤਲਾਸ਼ੀ ਅਭਿਆਨ- ਚੌਥਾ ਦਿਨ:  ਪੰਜਾਬ ਪੁਲਿਸ ਦੀਆਂ ਟੀਮਾਂ ਵੱਲੋਂ ਹਰੇਕ ਜ਼ਿਲ੍ਹੇ ਵਿੱਚ ਨਸ਼ਿਆਂ ਦੇ 10 ਪ੍ਰਮੁੱਖ ਹੌਟਸਪੌਟਸ ’ਤੇ ਛਾਪੇਮਾਰੀ

Bunty