India

ਐੱਨ. ਆਈ. ਏ. ਵੱਲੋਂ ਦੇਸ਼ ਭਰ ’ਚ ਗੈਂਗਸਟਰਾਂ ਦੇ ਘਰਾਂ ’ਤੇ ਛਾਪੇ

ਚੰਡੀਗੜ੍ਹ – ਸੋਮਵਾਰ ਨੂੰ ਦਿਨ ਚੜ੍ਹਦਿਆਂ ਹੀ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ) ਨੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਵਿਚ ਜੁੜੇ ਵੱਡੇ ਗੈਂਗਸਟਰਾਂ ਸਣੇ ਲਗਭਗ 50 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ। ਮਿਲੀ ਜਾਣਕਾਰੀ ਮੁਤਾਬਕ ਐੱਨ.ਆਈ.ਏ. ਵਲੋਂ ਪੰਜਾਬ ਤੋਂ ਇਲਾਵਾ ਦਿੱਲੀ, ਹਿਮਾਚਲ, ਹਰਿਆਣਾ ਅਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਵੀ ਗੈਂਗਸਟਰਾਂ ਦੇ ਘਰਾਂ ਵਿਚ ਦਬਿਸ਼ ਕੀਤੀ ਗਈ ਹੈ। ਐੱਨ.ਆਈ.ਏ. ਵਲੋਂ ਅਚਾਨਕ ਕੀਤੀ ਗਈ ਇਸ ਵੱਡੀ ਕਾਰਵਾਈ ਤੋਂ ਬਾਅਦ ਗੈਂਗਸਟਰਾਂ ਨੂੰ ਭਾਜੜਾਂ ਪੈ ਗਈਆਂ ਹਨ। ਗੈਂਗਸਟਰ ਲਾਰੈਂਸ ਬਿਸ਼ਨੋਈ, ਜੱਗੂ ਭਗਵਾਨਪੁਰੀਆ, ਗੋਲਡੀ ਬਰਾੜ , ਸੁਖਪ੍ਰੀਤ ਬੁੱਢਾ, ਗੈਂਗਸਟਰ ਸਰਦੂਲ ਸਿੰਘ ਸੁੱਖਾ ਦੁਨੇਕੇ ਤੋਂ ਇਲਾਵਾ ਪੰਜਾਬ ਦੇ ਲਗਭਗ ਸਾਰੇ ਵੱਡੇ-ਛੋਟੇ ਗੈਂਗਸਟਰਾਂ ਦੇ ਘਰਾਂ ’ਤੇ ਐੱਨ.ਆਈ.ਏ. ਵਲੋਂ ਤਾਬੜਤੋੜ ਛਾਪੇਮਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਖੰਨਾ ਪੁਲਿਸ ਜ਼ਿਲ੍ਹਾ ਅਧੀਨ ਦੋਰਾਹਾ ਦੇ ਪਿੰਡ ਰਾਜਗੜ੍ਹ ਵਿਚ ਵੀ ਐੱਨ.ਆਈ.ਏ. ਦੀ ਟੀਮ ਵੱਲੋ ਛਾਪੇਮਾਰੀ ਕੀਤੀ ਗਈ ਹੈ। ਇਹ ਛਾਪੇ ਦਿੱਲੀ, ਐੱਨ.ਸੀ.ਆਰ, ਹਰਿਆਣਾ ਅਤੇ ਪੰਜਾਬ ਵਿਚ ਮਾਰੇ ਗਏ ਹਨ। ਦਰਅਸਲ ਐੱਨ.ਆਈ. ਏ. ਨੂੰ ਸਿੱਧੂ ਮੂਸੇਵਾਲਾ ਕਤਲ ਦਾ ਕੁਨੈਕਸ਼ਨ ਅੱਤਵਾਦੀ ਸਮੂਹਾਂ ਨਾਲ ਜੁੜੇ ਹੋਣ ਦੀ ਜਾਣਕਾਰੀ ਮਿਲੀ ਹੈ। ਐੱਨ.ਆਈ.ਏ. ਨੇ ਇਸ ਮਾਮਲੇ ’ਚ ਨੀਰਜ ਭਵਾਨਾ, ਲਾਰੈਂਸ ਬਿਸ਼ਨੋਈ ਅਤੇ ਤਾਜਪੁਰੀਆ ਗੈਂਗ ਨਾਲ ਜੁੜੇ ਲੋਕਾਂ ਦੀ ਸੂਚੀ ਤਿਆਰ ਕੀਤੀ ਹੈ। ਇਸ ਕਤਲ ਕਾਂਡ ਵਿਚ ਹੁਣ ਤਕ ਕਈ ਗਿ੍ਰਫਤਾਰੀਆਂ ਵੀ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਛੇਵੇਂ ਅਤੇ ਆਖਰੀ ਸ਼ੂਟਰ ਦੀਪਕ ਮੁੰਡੀ ਅਤੇ ਉਸਦੇ ਦੋ ਸਾਥੀਆਂ ਜੋ ਨੇਪਾਲ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ, ਨੂੰ ਪੱਛਮੀ ਬੰਗਾਲ ਦੇ ਭਾਰਤ-ਨੇਪਾਲ ਬਾਰਡਰ ਤੋਂ ਗਿ੍ਰਫਤਾਰ ਕਰ ਲਿਆ ਸੀ ਜਿਸ ਨਾਲ ਇਸ ਸਾਰੀ ਸਾਜ਼ਿਸ਼ ਤੋਂ ਪਰਦਾ ਉੱਠਣ ਦੇ ਨਾਲ-ਨਾਲ ਇਨ੍ਹਾਂ ਗੈਂਗਸਟਰਾਂ ਦੇ ਸਬੰਧਾਂ ਦਾ ਵੀ ਪਰਦਾਫਾਸ਼ ਹੋ ਗਿਆ ਹੈ। ਇਹ ਆਪਰੇਸ਼ਨ ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ. ਜੀ. ਟੀ. ਐੱਫ) ਨੇ ਦਿੱਲੀ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਮਿਲ ਕੇ ਕੀਤਾ ਸੀ।
ਡੇਰਾ ਬਾਬਾ ਨਾਨਕ ਤੋਂ ਹੈਪੀ ਕੋਟਲੀ ਦੀ ਰਿਪੋਰਟ ਅਨੁਸਾਰ: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਐੱਨ.ਆਈ.ਏ. ਨੇ ਅੱਜ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਵੱਖ-ਵੱਖ ਥਾਵਾਂ ’ਤੇ ਛਾਪੇਮਾਰੀ ਕੀਤੀ।ਸਿੱਧੂ ਮੂਸੇਵਾਲਾ ਕਤਲ ਕਾਂਡ ਦੀਆਂ ਲਿੰਕ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਭਗਵਾਨਪੁਰ ਦੇ ਗੈਂਗਸਟਰ ਜੱਗੂ ਭਗਵਾਨਪੁਰੀਆ ਨਾਲ ਜੁੜੀਆਂ ਹੋਈਆਂ ਸਨ, ਜਿਨ੍ਹਾਂ ਦੀ ਅੱਜ ਤਲਾਸ਼ੀ ਮੁਹਿੰਮ ਐੱਨ.ਆਈ.ਏ.ਦੀ ਟੀਮ ਨੇ ਉਸਦੇ ਘਰ ਵੀ ਛਾਪੇਮਾਰੀ ਕੀਤੀ ਸੀ, ਕਰੀਬ 6 ਘੰਟੇ ਤੱਕ ਚੱਲੀ ਇਸ ਛਾਪੇਮਾਰੀ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੱਗੂ ਦੇ ਘਰੋਂ ਐੱਨ.ਆਈ.ਏ.ਦੀ ਟੀਮ 2 ਮੋਬਾਇਲ ਫੋਨ, ਇੱਕ ਪੈੱਨ ਡਰਾਈਵ, ਬੈਂਕ ਡਿਟੇਲ, ਅਤੇ ਕਾਗਜ਼ਾਤ ਜੱਗੂ ਭਗਵਾਨਪੁਰੀਆ ਦੇ ਘਰੋਂ ਜ਼ਬਤ ਕਰ ਕੇ ਲੈ ਗਈ,ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਗੈਂਗਸਟਰ ਜੱਗੂ ਭਗਵਾਨਪੁਰੀਆ ਦੀ ਮਾਤਾ ਹਰਜੀਤ ਕੌਰ ਨੇ ਦੱਸਿਆ ਕਿ ਉਸ ਨੂੰ ਸਵੇਰੇ ਉਸ ਵੇਲੇ ਪਤਾ ਲੱਗਾ ਜਦੋਂ ਅਚਾਨਕ ਪੰਜਾਬ ਪੁਲਿਸ ਅਤੇ ਐਨਆਈਏ ਦੇ ਅਧਿਕਾਰੀ ਸਵੇਰੇ 7 ਵਜੇ ਉਸ ਦੇ ਘਰ ਪਹੁੰਚੇ ਅਤੇ ਉਨ੍ਹਾਂ ਨੇ ਉਸ ਦਾ ਫ਼ੋਨ ਜ਼ਬਤ ਕਰ ਲਏ। ਅਤੇ ਘਰ ’ਚ ਛਾਨਬੀਨ ਕਰਨੀ ਸ਼ੁਰੂ ਕਰ ਦਿੱਤੀ।ਦੱਸਿਆ ਕਿ ਘਰ ’ਚ ਤਲਾਸ਼ੀ ਦੌਰਾਨ ਘਰ ’ਚੋਂ ਇਕ ਪੈੱਨ ਡਰਾਈਵ, 2 ਮੋਬਾਇਲ, ਬੈਂਕ ਡਿਟੇਲ, ਕੁਝ ਕਾਗਜ਼ਾਤ ਲੈ ਗਏ ਹਨ, ਉਸ ਨੇ ਦੱਸਿਆ ਕਿ ਟੀਮ ਦੇ ਮੈਂਬਰ ਉਸ ਤੋਂ ਪੁੱਛ ਰਹੇ ਸਨ ਕਿ ਜੱਗੂ ਉਸ ਨਾਲ ਗੱਲ ਕਰਦਾ ਹੈ, ਪਰ ਪਿਛਲੇ 2 ਮਹੀਨਿਆਂ ’ਚ ਉਸ ਨੇ ਸਿਰਫ 2 ਵਾਰ ਗੱਲ ਕੀਤੀ ਹੈ, ਉਸ ਨੇ ਕਿਹਾ ਕਿ ਉਸ ਦੇ ਬੇਟੇ ਨੂੰ ਸੁਧਰਨ ਦਾ ਮੌਕਾ ਮਿਲਣਾ ਚਾਹੀਦਾ ਹੈ।.ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡਾਂ ਦੇ ਸਰਪੰਚਾਂ ਅਤੇ ਮੋਹਤਬਰ ਵਿਅਤਕੀਆਂ ਦੇ ਰੂਬਰੂ ਹੋਏ

Related posts

ਮੋਦੀ ਵਲੋਂ ਪਹਿਲਾ ਬਲਾਇੰਡ ਟੀ-20 ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਮਹਿਲਾ ਟੀਮ ਨੂੰ ਵਧਾਈਆਂ

admin

ਭਾਰਤ ਦੇ ਅਹਿਮਦਾਬਾਦ ਵਿੱਚ ਹੋਣਗੀਆਂ ‘ਕਾਮਨਵੈਲਥ ਗੇਮਜ਼ 2030’

admin

‘ਮਹਿਲਾ ਪ੍ਰੀਮੀਅਰ ਲੀਗ 2026’ 9 ਜਨਵਰੀ ਤੋਂ 5 ਫਰਵਰੀ ਤੱਕ ਹੋਵੇਗੀ

admin