ਨਵੀਂ ਦਿੱਲੀ – ਥਲ ਸੈਨਾ ਪ੍ਰਮੁੱਖ ਜਨਰਲ ਮਨੋਜ ਪਾਂਡੇ ਨੇ ਅੱਜ ਕਿਹਾ ਕਿ ਚੀਨ ਨਾਲ ਲੱਗਦੀ ਉੱਤਰੀ ਸਰਹੱਦ ਅਸਲ ਕੰਟਰੋਲ ਰੇਖਾ ’ਤੇ ਸਥਿਤੀ ਸਥਿਰ ਪਰ ਸੰਵੇਦਨਸ਼ੀਲ ਹੈ। ਅਸੀਂ ਫੌਜੀ, ਕੂਟਨੀਤਕ ਪੱਧਰ ’ਤੇ ਗੱਲਬਾਤ ਲਗਾਤਾਰ ਕਰ ਰਹੇ ਹਾਂ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਭਾਰਤ ਕੋਲ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਲੋੜੀਂਦੇ ਰੱਖਿਆ ਬਲ ਤੇ ਤਿਆਰ ਹੈ। ਉਨ੍ਹਾਂ ਥਲ ਸੈਨਾ ਦਿਵਸ ਤੋਂ ਪਹਿਲਾਂ ਸੰਬੋਧਨ ਵਿੱਚ ਕਿਹਾ ਕਿ ਭਾਰਤ-ਮਿਆਂਮਾਰ ਸਰਹੱਦ ’ਤੇ ਸਥਿਤੀ ਲਈ ਚਿੰਤਾ ਦਾ ਵਿਸ਼ਾ ਹੈ ਤੇ ਉੱਥੋਂ ਦੇ ਹਾਲਾਤ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ। ਥਲ ਸੈਨਾ ਪ੍ਰਮੁੱਖ ਨੇ ਕਿਹਾ ਜੰਮੂ ਕਸ਼ਮੀਰ ’ਚ ਘੁਸਪੈਠ ਦੀਆਂ ਕੋਸ਼ਿਸ਼ਾਂ ਜਾਰੀ ਹਨ ਪਰ ਇਸ ਦੇ ਬਾਵਜੂਦ ਕੰਟਰੋਲ ਰੇਖਾ ’ਤੇ ਜੰਗਬੰਦੀ ਜਾਰੀ ਹੈ।
