ਇਸਲਾਮਾਬਾਦ – ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਿਹਾ ਕਿ ਫਿਲੀਸਤੀਨ ਤੇ ਕਸ਼ਮੀਰ ਦੇ ਲੋਕ ਆਪਣੇ ਲੋਕਤੰਤਰੀ ਤੇ ਮਨੁੱਖੀ ਅਧਿਕਾਰਾਂ ਬਾਰੇ ਮੁਸਲਿਮ ਦੁਨੀਆ ਤੋਂ ਇਕ ਏਕੀਕ੍ਰਿਤ ਪ੍ਰਤੀਕਿਰਿਆ ਦੇਖਣਾ ਚਾਹੁੰਦੇ ਹਨ। ਸੋਮਵਾਰ ਨੂੰ ਇਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਪਾਕਿਸਾਤਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਇਸਲਾਮਿਕ ਸਹਿਯੋਗ ਸੰਗਠਨ (ਓਆਈਸੀ) ਦੀ ਇਕ ਬੈਠਕ ਦੌਰਾਨ ਇਕ ਵਾਰ ਫਿਰ ਤੋਂ ਕਸ਼ਮੀਰ ਏਜੰਡਾ ਲਿਆਂਦਾ, ਕਿਉਂਕਿ ਉਨ੍ਹਾਂ ਨੇ ਮੈਂਬਰ ਸੂਬਿਆਂ ਦੇ ਖੇਤਰ ਲਈ ‘ਏਕੀਕ੍ਰਿਤ ਯੋਜਨਾ’ ਬਣਾਉਣ ਦੀ ਅਪੀਲ ਕੀਤੀ। ਇਮਰਾਨ ਖ਼ਾਨ ਨੇ ਇਸਲਾਮਾਬਾਦ ’ਚ ਓਆਈਸੀ ਵਿਦੇਸ਼ ਮੰਤਰੀਆਂ ਦੀ ਪ੍ਰੀਸ਼ਦ ਦੇ 17ਵੇਂ ਸੈਸ਼ਨ ’ਚ ਕਿਹਾ ਕਿ ਫਿਲੀਸਤੀਨ ਤੇ ਕਸ਼ਮੀਰ ਦੇ ਲੋਕ ਆਪਣੇ ਲੋਕਤੰਤਰੀ ਤੇ ਮਨੁੱਖੀ ਅਧਿਕਾਰਾਂ ਬਾਰੇ ਮੁਸਲਿਮ ਦੁਨੀਆ ਤੋਂ ਇਕ ਏਕੀਕ੍ਰਿਤ ਪ੍ਰਤੀਕਿਰਿਆ ਦੇਖਣਾ ਚਾਹੁੰਦੇ ਹਨ। ਇਮਰਾਨ ਖ਼ਾਨ ਨੇ ਕਿਹਾ ਕਿ ਓਆਈਸੀ ਨੂੁੰ ਦੁਨੀਆ ਨੂੰ ਇਸਲਾਮ ਦੀਆਂ ਸਿੱਖਿਆਵਾਂ ਤੇ ‘ਆਖ਼ਰੀ ਪੈਗੰਬਰ’ ਹਜਰਤ ਮੁਹੰਮਦ ਲਈ ਸਾਡੇ ਪਿਆਰ ਨੂੰ ਸਮਝਣ ’ਚ ਮਦਦ ਕਰਨ ਲਈ ਆਪਣੀ ਭੂਮਿਕਾ ਨਿਭਾਉਣੀ ਚਾਹੀਦੀ ਹੈ। ਓਆਈਸੀ ਯਾਨੀ 57 ਦੇਸ਼ਾਂ ਦਾ ਇਸਲਾਮਿਕ ਬਲਾਕ ਅਫ਼ਗਾਨਿਸਤਾਨ ਨੂੰ ਮਨੁੱਖੀ ਸਹਾਇਤਾ ਦੇਣ ਲਈ ਇਸਲਾਮਿਕ ਵਿਕਾਸ ਬੈਂਕ (ਆਈਡੀਬੀ) ਨੂੰ ਵਿਕਸਿਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ ਪਰ ਉਹ ਤਾਲਿਬਾਨ ਜ਼ਰੀਏ ਅਫ਼ਗਾਨਿਸਤਾਨ ਨੂੰ ਮਦਦ ਨਹੀਂ ਪਹੁੰਚਾਉਣਾ ਚਾਹੁੰਦੇ। ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨੇ ਵੀ ਇਸ ਗੱਲ ਨੂੰ ਮੰਨਿਆ ਕਿ ਅਫ਼ਗਾਨਿਸਤਾਨ ਨੂੰ ਤੁਰੰਤ ਸਹਾਇਤਾ ਪਹੁੰਚਾਉਣ ਦਾ ਫ਼ੈਸਲਾ ਫ਼ਿਲਹਾਲ ਨਹੀਂ ਹੋ ਸਕਿਆ।
previous post