India

ਓਮੀਕ੍ਰੋਨ ਦੇ ਵੱਧਦੇ ਖ਼ਤਰੇ ਦੌਰਾਨ ਕੇਂਦਰ ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

ਨਵੀਂ ਦਿੱਲੀ – ਕੋਵਿਡ ਦੇ ਨਵੇਂ ਵੇਰੀਐਂਟ ਓਮੀਕ੍ਰੋਨ ਦੇ ਦੇਸ਼ ਭਰ ’ਚ ਵੱਧਦੇ ਮਾਮਲਿਆਂ ਦੌਰਾਨ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੋਵਿਡ ਸਬੰਧੀ ਪ੍ਰੋਟੋਕੋਲ ਅਤੇ ਦਿਸ਼ਾ-ਨਿਰਦੇਸ਼ ’ਤੇ ਅਮਲ ਦੀ ਮਿਆਦ ਆਉਣ ਵਾਲੀ 31 ਜਨਵਰੀ ਤਕ ਵਧਾ ਦਿੱਤੀ ਹੈ ਅਤੇ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਇਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸੋਮਵਾਰ ਨੂੰ ਸਾਰੇ ਸੂਬਿਆਂ, ਕੇਂਦਰ ਸ਼ਾਸਿਤ ਪ੍ਰਦੇਸ਼ਾਂ, ਮੰਤਰਾਲਿਆਂ ਅਤੇ ਵਿਭਾਗਾਂ ਨੂੰ ਪੱਤਰ ਲਿਖ ਕੇ ਆਦੇਸ਼ ਜਾਰੀ ਕੀਤੇ। ਇਹ ਆਦੇਸ਼ ਐਮਰਜੈਂਸੀ ਪ੍ਰਬੰਧ ਐਕਟ 2005 ਤਹਿਤ ਜਾਰੀ ਕੀਤਾ ਗਿਆ ਹੈ। ਦੇਸ਼ ਭਰ ਵਿੱਚ ਕੋਵਿਡ ਦੀ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਾਰੀ ਆਦੇਸ਼ ਵਿੱਚ ਕਿਹਾ ਗਿਆ ਹੈ ਕਿ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਨੂੰ ਕੋਵਿਡ ਸੰਕਰਮਣ ਦੀ ਸਥਿਤੀ ਦੇ ਅਨੁਸਾਰ ਭੀੜ ਨੂੰ ਕੰਟਰੋਲ ਕਰਨ ਲਈ ਸਥਾਨਕ ਪੱਧਰ ‘ਤੇ ਲੋੜੀਂਦੀਆਂ ਪਾਬੰਦੀਆਂ ਲਗਾਉਣੀਆਂ ਚਾਹੀਦੀਆਂ ਹਨ। ਉਨ੍ਹਾਂ ਨੂੰ ਸਮਾਜਿਕ ਦੂਰੀ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸਾਰ ਧਾਰਾ 144 ਲਾਗੂ ਕਰਨ ਲਈ ਵੀ ਕਿਹਾ ਗਿਆ ਹੈ।ਉਨ੍ਹਾਂ ਕਿਹਾ ਕਿ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਮੰਗਲਵਾਰ ਨੂੰ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਕੋਵਿਡ ਮਹਾਮਾਰੀ ਅਤੇ ਨਵੇਂ ਰੂਪ ਓਮਿਕਰੋਨ ਦੇ ਕੇਸਾਂ ਦੀ ਵੱਧ ਰਹੀ ਗਿਣਤੀ ਨਾਲ ਨਜਿੱਠਣ ਲਈ ਵਿਆਪਕ ਸਾਵਧਾਨੀ ਉਪਾਅ ਲਾਗੂ ਕਰਨ ਲਈ ਕਿਹਾ ਸੀ। ਇਨ੍ਹਾਂ ਉਪਾਵਾਂ ਨੂੰ ਲਾਗੂ ਕਰਨ ਦੀ ਮਿਆਦ ਹੁਣ 31 ਜਨਵਰੀ ਤਕ ਵਧਾਈ ਜਾ ਰਹੀ ਹੈ। ਭੱਲਾ ਨੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਦੇਸ਼ ਭਰ ਵਿੱਚ ਇਨ੍ਹਾਂ ਉਪਾਵਾਂ ਅਤੇ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਕਿਹਾ ਹੈ। ਉਲੰਘਣਾ ਕਰਨ ਵਾਲਿਆਂ ਵਿਰੁੱਧ ਆਫ਼ਤ ਪ੍ਰਬੰਧਨ ਐਕਟ ਦੀ ਧਾਰਾ 51 ਤੋਂ 60 ਅਤੇ ਭਾਰਤੀ ਦੰਡਾਵਲੀ ਦੀ ਧਾਰਾ 188 ਅਤੇ ਹੋਰ ਕਾਨੂੰਨੀ ਵਿਵਸਥਾਵਾਂ ਦੇ ਤਹਿਤ ਕਾਰਵਾਈ ਕੀਤੀ ਜਾਵੇਗੀ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin