India

ਓਮੀਕ੍ਰੋਨ ਨੂੰ ਲੈ ਕੇ ਦੁਨੀਆ ‘ਚ ਦਹਿਸ਼ਤ ਦਾ ਮਾਹੌਲ

ਨਵੀਂ ਦਿੱਲੀ – ਓਮੀਕ੍ਰੋਨ ਨੂੰ ਲੈ ਕੇ ਦੁਨੀਆ ਭਰ ‘ਚ ਦਹਿਸ਼ਤ ਦਾ ਮਾਹੌਲ ਹੈ। ਓਮੀਕ੍ਰੋਨ ਕਾਰਨ ਕਈ ਦੇਸ਼ਾਂ ਵਿਚ ਮੌਤਾਂ ਦੀ ਗਿਣਤੀ ਵੱਧ ਰਹੀ ਹੈ। ਇਸ ਦੇ ਨਾਲ ਹੀ ਇਸ ਦੀ ਸਥਿਤੀ ਨੂੰ ਦੇਖਦੇ ਹੋਏ ਕੁਝ ਦੇਸ਼ਾਂ ‘ਚ ਪਾਬੰਦੀਆਂ ਸਖਤ ਕਰ ਦਿੱਤੀਆਂ ਗਈਆਂ ਹਨ। ਅਮਰੀਕਾ ਵਿਚ, ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਵਿੱਚੋਂ 73 ਫੀਸਦੀ ਓਮੀਕ੍ਰੋਨ ਦੇ ਸ਼ਿਕਾਰ ਹਨ। ਇਸ ਦੇ ਨਾਲ ਹੀ ਬ੍ਰਿਟੇਨ ‘ਚ ਓਮੀਕ੍ਰੋਨ ਕੋਰੋਨ ਵੇਰੀਐਂਟ ਕਾਰਨ 18 ਲੋਕਾਂ ਦੀ ਮੌਤ ਹੋ ਚੁੱਕੀ ਹੈ।ਅਮਰੀਕਾ ਵਿਚ ਓਮੀਕ੍ਰੋਨ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ, ਰੋਗ ਨਿਯੰਤਰਣ ਤੇ ਰੋਕਥਾਮ ਕੇਂਦਰਾਂ ਨੇ ਇਕ ਮਹੱਤਵਪੂਰਨ ਫੈਸਲਾ ਲਿਆ ਹੈ। ਫੈਸਲੇ ਦੇ ਮੁਤਾਬਕ, ਕੋਰੋਨਾ ਪਾਜ਼ੇਟਿਵ ਸਿਹਤ ਕਰਮਚਾਰੀ ਇਕ ਹਫਤੇ ਲਈ ਆਈਸੋਲੇਸ਼ਨ ਵਿਚ ਰਹਿਣ ਤੋਂ ਬਾਅਦ ਕੰਮ ‘ਤੇ ਆ ਸਕਦੇ ਹਨ। ਹਾਲਾਂਕਿ ਉਨ੍ਹਾਂ ਦੀ ਰਿਪੋਰਟ ਨੈਗੇਟਿਵ ਆਉਣੀ ਚਾਹੀਦੀ ਹੈ। ਦੱਸ ਦੇਈਏ ਕਿ ਪਹਿਲਾਂ ਕੁਆਰੰਟੀਨ ਦਾ ਸਮਾਂ 10 ਦਿਨ ਸੀ। ਕੇਂਦਰ ਨੇ ਕਿਹਾ ਕਿ ਅਮਰੀਕਾ ਵਿਚ ਕੋਰੋਨਾ ਸੰਕਰਮਿਤ ਲੋਕਾਂ ਵਿਚ ਓਮੀਕ੍ਰੋਨ ਦੇ ਮਰੀਜ਼ਾਂ ਦੀ ਗਿਣਤੀ 73 ਫੀਸਦੀ ਹੋ ਗਈ ਹੈ।

Related posts

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin

ਮਹਾਕੁੰਭ: ਮੁਕਤੀ ਦੀ ਭਾਲ ‘ਚ ਸ਼ਰਧਾਲੂਆਂ ਵਲੋਂ ਸੰਗਮ ‘ਚ ਡੁੱਬਕੀਆਂ !

admin

50ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ ਜਾਰੀ

admin