India

ਕਠੂਆ ’ਚ ਫ਼ੌਜੀ ਕਾਫ਼ਲੇ ’ਤੇ ਅੱਤਵਾਦੀ ਵੱਲੋਂ ਗ੍ਰਨੇਡ ਹਮਲੇ ਦੌਰਾਨ ਚਾਰ ਜਵਾਨ ਸ਼ਹੀਦ, 6 ਜ਼ਖ਼ਮੀ

ਜੰਮੂ – ਜੰਮੂ-ਕਸ਼ਮੀਰ ਦੇ ਕਠੂਆ ਜ਼ਿਲੇ ਦੇ ਦੂਰ-ਦੁਰਾਡੇ ਮਾਛੇੜੀ ਇਲਾਕੇ ’ਚ ਅੱਤਵਾਦੀਆਂ ਨੇ ਫ਼ੌਜ ਦੇ ਵਾਹਨ ’ਤੇ ਹਮਲਾ ਕਰ ਦਿੱਤਾ, ਜਿਸ ’ਚ ਫ਼ੌਜ ਦੇ ਚਾਰ ਜਵਾਨ ਸ਼ਹੀਦ ਹੋ ਗਏ ਜਦਕਿ 6 ਜ਼ਖਮੀ ਹੋ ਗਏ। ਇਸ ਦੇ ਨਾਲ ਹੀ ਫੌਜ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਚੱਲ ਰਹੀ ਹੈ। ਇਲਾਕੇ ’ਚ ਵਾਧੂ ਬਲ ਭੇਜੇ ਗਏ ਹਨ।ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਨੇ ਕਠੂਆ ਸ਼ਹਿਰ ਤੋਂ 150 ਕਿਲੋਮੀਟਰ ਦੂਰ ਲੋਹਾਈ ਮਲਹਾਰ ਦੇ ਬਦਨੋਟਾ ਪਿੰਡ ਨੇੜੇ ਮਛੇੜੀ-ਕਿੰਡਲੀ-ਮਲਹਾਰ ਰੋਡ ’ਤੇ ਦੁਪਹਿਰ ਕਰੀਬ 3.30 ਵਜੇ ਰੁਟੀਨ ਗਸ਼ਤ ’ਤੇ ਫ਼ੌਜੀ ਵਾਹਨਾਂ ’ਤੇ ਗ੍ਰਨੇਡ ਸੁੱਟਿਆ ਅਤੇ ਗੋਲ਼ੀਬਾਰੀ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕੀਤੀ, ਪਰ ਅੱਤਵਾਦੀ ਨੇੜਲੇ ਜੰਗਲ ਵਿੱਚ ਭੱਜ ਗਏ। ਉਨ੍ਹਾਂ ਦੱਸਿਆ ਕਿ ਆਖਰੀ ਰਿਪੋਰਟਾਂ ਮਿਲਣ ਤਕ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਰੁਕ-ਰੁਕ ਕੇ ਗੋਲ਼ੀਬਾਰੀ ਹੋ ਰਹੀ ਸੀ।
ਮੰਨਿਆ ਜਾ ਰਿਹਾ ਹੈ ਕਿ ਇਹ ਅੱਤਵਾਦੀ ਹਾਲ ਹੀ ਵਿੱਚ ਸਰਹੱਦ ਪਾਰ ਤੋਂ ਘੁਸਪੈਠ ਕਰਕੇ ਉੱਚੇ ਇਲਾਕਿਆਂ ਵੱਲ ਵਧ ਰਹੇ ਹਨ। ਇੱਕ ਅਧਿਕਾਰੀ ਨੇ ਦੱਸਿਆ ਕਿ ਕੁੱਲ 10 ਸੈਨਿਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਵਿੱਚੋਂ ਚਾਰ ਦੀ ਬਾਅਦ ਵਿੱਚ ਮੌਤ ਹੋ ਗਈ। ਕਠੂਆ ਜ਼ਿਲ੍ਹੇ ਵਿੱਚ ਪਿਛਲੇ ਚਾਰ ਹਫ਼ਤਿਆਂ ਵਿੱਚ ਇਹ ਦੂਜੀ ਵੱਡੀ ਘਟਨਾ ਹੈ। 12 ਅਤੇ 13 ਜੂਨ ਨੂੰ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਦੌਰਾਨ ਦੋ ਅੱਤਵਾਦੀ ਢੇਰ ਜਦ ਕਿ ਇੱਕ ਸੀ.ਆਰ.ਪੀ.ਐਫ. ਜਵਾਨ ਵੀ ਗੋਲੀਬਾਰੀ ਵਿੱਚ ਸ਼ਹੀਦ ਹੋ ਗਿਆ ਸੀ। ਰੱਖਿਆ ਅਧਿਕਾਰੀਆਂ ਨੇ ਦੱਸਿਆ ਕਿ ਅੱਤਵਾਦੀਆਂ ਦੀ ਗੋਲ਼ੀਬਾਰੀ ਤੋਂ ਬਾਅਦ ਸਾਡੇ ਜਵਾਨਾਂ ਨੇ ਵੀ ਜਵਾਬੀ ਕਾਰਵਾਈ ਕੀਤੀ।

Related posts

ਪ੍ਰਧਾਨ ਮੰਤਰੀ ਮੋਦੀ ਵਲੋਂ ਤ੍ਰਿਵੇਣੀ ਸੰਗਮ ਵਿਖੇ ਪੂਜਾ ਅਤੇ ਡੁੱਬਕੀਆਂ !

admin

ਅੱਜ 70 ਸੀਟਾਂ ‘ਤੇ ਵੋਟਿੰਗ: ਦਿੱਲੀ ‘ਚ ਕਿਸਦੀ ਬਣੇਗੀ ਸਰਕਾਰ ?

admin

ਪੂਰੇ ਭਾਰਤ ‘ਚ ਇਕਸਮਾਨ ਟੋਲ ਨੀਤੀ ਹੋਵੇਗੀ: ਨਿਤਿਨ ਗਡਕਰੀ

admin