India

ਕਠੂਆ ’ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ, ਮੁਕਾਬਲੇ ’ਚ ਦੂਜਾ ਅੱਤਵਾਦੀ ਵੀ ਢੇਰ

ਜੰਮੂ – ਕਸ਼ਮੀਰ ਦੇ ਕਠੂਆ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਇਸ ਮੁਕਾਬਲੇ ’ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਸੀ.ਆਰ.ਪੀ.ਐਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਇੱਕ ਪਿੰਡ ਵਾਸੀ ਜ਼ਖਮੀ ਹੋ ਗਿਆ ਹੈ, ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਕਠੂਆ ਜ਼ਿਲੇ ਦੇ ਇਕ ਪਿੰਡ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਸ਼ੁਰੂ ਕੀਤੀ ਸੀ। ਇਸ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਦੇ ਸੈਦਾ ਸੁਖਲ ਪਿੰਡ ’ਤੇ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਕਠੂਆ ’ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ’ਚ ਜੰਮੂ-ਕਸ਼ਮੀਰ ਦੇ ਦੋ ਡੀਆਈਜੀ ਰੈਂਕ ਅਤੇ ਐੱਸਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਕਾਰ ਵੀ ਨੁਕਸਾਨੀ ਗਈ ਅਤੇ ਦੋਵੇਂ ਅਧਿਕਾਰੀ ਵਾਲ-ਵਾਲ ਬਚ ਗਏ।

Related posts

ਬ੍ਰਿਕਸ ਸਮੇਂ ਦੇ ਅਨੁਸਾਰ ਆਪਣੇ ਆਪ ਨੂੰ ਬਦਲ ਸਕਦਾ ਹੈ: ਪ੍ਰਧਾਨ ਮੰਤਰੀ

admin

ਕਾਨੂੰਨ ਤੇ ਸੰਵਿਧਾਨ ਦੀ ਵਿਆਖਿਆ ਸਮਾਜ ਦੀਆਂ ਲੋੜਾਂ ਮੁਤਾਬਕ ਹੋਵੇ: ਗਵਈ

admin

ਲੋਕਾਂ ਦੀ ਸੇਵਾ ਲਈ ਹਾਲੇ ਹੋਰ 30-40 ਸਾਲ ਜਿਉਣ ਦੀ ਉਮੀਦ ਕਰਦਾ ਹਾਂ: ਦਲਾਈਲਾਮਾ

admin