India

ਕਠੂਆ ’ਚ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ, ਮੁਕਾਬਲੇ ’ਚ ਦੂਜਾ ਅੱਤਵਾਦੀ ਵੀ ਢੇਰ

ਜੰਮੂ – ਕਸ਼ਮੀਰ ਦੇ ਕਠੂਆ ’ਚ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਹੋਏ ਮੁਕਾਬਲੇ ’ਚ ਇਕ ਹੋਰ ਅੱਤਵਾਦੀ ਮਾਰਿਆ ਗਿਆ ਹੈ। ਇਸ ਮੁਕਾਬਲੇ ’ਚ ਹੁਣ ਤੱਕ ਦੋ ਅੱਤਵਾਦੀ ਮਾਰੇ ਜਾ ਚੁੱਕੇ ਹਨ। ਸੀ.ਆਰ.ਪੀ.ਐਫ. ਦਾ ਇੱਕ ਜਵਾਨ ਸ਼ਹੀਦ ਹੋ ਗਿਆ ਹੈ, ਇੱਕ ਪਿੰਡ ਵਾਸੀ ਜ਼ਖਮੀ ਹੋ ਗਿਆ ਹੈ, ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ।
ਕਠੂਆ ਜ਼ਿਲੇ ਦੇ ਇਕ ਪਿੰਡ ’ਚ ਅੱਤਵਾਦੀ ਹਮਲੇ ਤੋਂ ਬਾਅਦ ਸੁਰੱਖਿਆ ਬਲਾਂ ਨੇ ਕਾਰਵਾਈ ਸ਼ੁਰੂ ਕੀਤੀ ਸੀ। ਇਸ ਜ਼ਿਲ੍ਹੇ ਦੇ ਹੀਰਾਨਗਰ ਸੈਕਟਰ ਦੇ ਸੈਦਾ ਸੁਖਲ ਪਿੰਡ ’ਤੇ ਮੰਗਲਵਾਰ ਸ਼ਾਮ ਨੂੰ ਅੱਤਵਾਦੀਆਂ ਨੇ ਹਮਲਾ ਕੀਤਾ ਸੀ। ਕਠੂਆ ’ਚ ਅੱਤਵਾਦੀਆਂ ਵੱਲੋਂ ਕੀਤੀ ਗੋਲੀਬਾਰੀ ’ਚ ਜੰਮੂ-ਕਸ਼ਮੀਰ ਦੇ ਦੋ ਡੀਆਈਜੀ ਰੈਂਕ ਅਤੇ ਐੱਸਐੱਸਪੀ ਰੈਂਕ ਦੇ ਅਧਿਕਾਰੀਆਂ ਦੀ ਕਾਰ ਵੀ ਨੁਕਸਾਨੀ ਗਈ ਅਤੇ ਦੋਵੇਂ ਅਧਿਕਾਰੀ ਵਾਲ-ਵਾਲ ਬਚ ਗਏ।

Related posts

ਪੰਜਾਬ ਤੋਂ ਰਾਜ ਸਭਾ ਦੇ ਮੈਂਬਰ ਵਿਕਰਮ ਸਾਹਨੀ ਨੇ ਸੰਸਦ ਵਿੱਚ ਪੇਸ਼ ਕੀਤੇ ਗ੍ਰਾਂਟਾਂ ਬਾਰੇ ਬਿੱਲ ਵਿਚ ਪੂਰਕ ਮੰਗਾਂ ਬਾਰੇ ਮੁੱਦੇ ਉਠਾਏ ਹਨ।

Bunty

‘ਇੰਡੀਆ’ ਗੱਠਜੋੜ ‘ਭਿ੍ਰਸ਼ਟ’ ਲੋਕਾਂ ਦਾ ਕੁਨਬਾ : ਨੱਡਾ

Bunty

ਗੁਜਰਾਤ ਟਾਈਟਨਜ਼, ਸਨਰਾਈਜ਼ਰਜ਼ ਹੈਦਰਾਬਾਦ ਨੂੰ ਹਰਾ ਕੇ ਪਹਿਲੇ ਸਥਾਨ ’ਤੇ ਪੁੱਜੀ !

admin