India

ਕਤਰ ’ਚ ਮੌਤ ਦੀ ਸਜ਼ਾ ਪ੍ਰਾਪਤ ਅੱਠ ਭਾਰਤੀਆਂ ਦੀ ਮੌਤ ਦੀ ਸਜ਼ਾ ’ਤੇ ਲੱਗੀ ਰੋਕ

ਨਵੀਂ ਦਿੱਲੀ – ਕਤਰ ’ਚ ਮੌਤ ਦੀ ਸਜ਼ਾ ਪ੍ਰਾਪਤ 8 ਸਾਬਕਾ ਜਲ ਸੈਨਿਕ ਅਫ਼ਸਰਾਂ ਨੂੰ ਵੱਡੀ ਰਾਹਤ ਮਿਲੀ ਹੈ। ਕਤਰ ’ਚ ਬੰਦ ਇਨ੍ਹਾਂ ਭਾਰਤੀਆਂ ਦੀ ਮੌਤ ਦੀ ਸਜ਼ਾ ’ਤੇ ਰੋਕ ਲਾ ਦਿੱਤੀ ਗਈ ਹੈ। ਪਿਛਲੇ ਸਾਲ ਕਤਰ ’ਚ ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਭਾਰਤੀਆਂ ਨੂੰ ਜਾਸੂਸੀ ਦੇ ਮਾਮਲੇ ਵਿਚ ਮੌਤ ਦੀ ਸਜ਼ਾ ਸੁਣਾਈ ਸੀ। ਕਤਲ ਦੀ ਅਦਾਲਤ ਦੇ ਇਸ ਫ਼ੈਸਲੇ ’ਤੇ ਭਾਰਤ ਸਰਕਾਰ ਨੇ ਹੈਰਾਨੀ ਜਤਾਈ ਸੀ।
ਹੁਣ ਉਨ੍ਹਾਂ ਦੀ ਮੌਤ ਦੀ ਸਜ਼ਾ ਨੂੰ ਰੋਕ ਦਿੱਤਾ ਗਿਆ ਹੈ। ਇਹ ਫ਼ੈਸਲਾ ਕਤਰ ਦੀ ਕੋਰਟ ਆਫ਼ ਅਪੀਲ ਨੇ ਵੀਰਵਾਰ ਨੂੰ ਸੁਣਾਇਆ। ਇਸ ਬਾਬਤ ਵਿਦੇਸ਼ ਮੰਤਰਾਲਾ ਨੇ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲਾ ਨੇ ਕਿਹਾ ਕਿ ਉਸ ਫ਼ੈਸਲੇ ’ਤੇ ਅਸੀਂ ਗੌਰ ਕੀਤਾ ਹੈ, ਜਿਸ ਵਿਚ ਸਜ਼ਾ ਨੂੰ ਰੋਕ ਦਿੱਤਾ ਗਿਆ ਹੈ। ਕਤਰ ਦੇ ਕੋਰਟ ਆਫ਼ ਅਪੀਲ ਦੇ ਵਿਸਥਾਰਪੂਰਵਕ ਫ਼ੈਸਲੇ ਦੀ ਅਸੀਂ ਉਡੀਕ ਕਰ ਰਹੇ ਹਾਂ। ਇਸ ਤੋਂ ਇਲਾਵਾ ਸਾਡਾ ਅਗਲਾ ਕਦਮ ਕੀ ਹੋਵੇਗਾ, ਇਸ ’ਤੇ ਫ਼ੈਸਲਾ ਲੈਣ ਲਈ ਸਾਡੀ ਕਾਨੂੰਨੀ ਟੀਮ ਨਾਲ ਪਰਿਵਾਰ ਦੇ ਮੈਂਬਰਾਂ ਨਾਲ ਵੀ ਸੰਪਰਕ ਵਿਚ ਹਾਂ। ਕਤਰ ’ਚ ਫਾਂਸੀ ਦੀ ਸਜ਼ਾ ਸੁਣਾਏ ਗਏ 8 ਸਾਬਕਾ ਜਲ ਸੈਨਾ ਅਧਿਕਾਰੀਆਂ ਦੇ ਨਾਂ ਹਨ- ਕੈਪਟਨ ਨਵਤੇਜ ਸਿੰਘ ਗਿੱਲ, ਕੈਪਟਨ ਸੌਰਭ ਵਸ਼ਿਸ਼ਟ, ਕੈਪਟਨ ਬੀਰੇਂਦਰ ਕੁਮਾਰ ਵਰਮਾ, ਕਮਾਂਡਰ ਪੂਰਨੇਂਦੂ ਤਿਵਾੜੀ, ਕਮਾਂਡਰ ਸੁਗਨਾਕਰ ਪਕਾਲਾ, ਕਮਾਂਡਰ ਸੰਜੀਵ ਗੁਪਤਾ, ਕਮਾਂਡਰ ਅਮਿਤ ਨਾਗਪਾਲ ਅਤੇ ਮਲਾਹ ਰਾਗੇਸ਼। ਇਹ ਸਾਰੇ ਕਤਰ ਵਿਚ ਦਹਰਾ ਗਲੋਬਲ ਟੈਕਨਾਲੋਜੀਜ਼ ਐਂਡ ਕੰਸਲਟੈਂਸੀ ਨਾਮ ਦੀ ਇਕ ਨਿੱਜੀ ਕੰਪਨੀ ਵਿਚ ਕੰਮ ਕਰਦੇ ਸਨ। ਇਹ ਕੰਪਨੀ ਰੱਖਿਆ ਸੇਵਾਵਾਂ ਪ੍ਰਦਾਨ ਕਰਦੀ ਹੈ। ਓਮਾਨ ਏਅਰ ਫੋਰਸ ਦੇ ਰਿਟਾਇਰਡ ਸਕੁਐਡਰਨ ਲੀਡਰ ਖਾਮਿਸ ਅਲ ਅਜਾਮੀ ਇਸ ਦੇ ਮੁਖੀ ਹਨ।

Related posts

ਮਿਸ ਗ੍ਰੈਂਡ ਇੰਟਰਨੈਸ਼ਨਲ ਰੇਚਲ ਗੁਪਤਾ ਖਿਤਾਬ ਵਾਪਸ ਕਰੇਗੀ !

admin

ਭਗਵੰਤ ਮਾਨ ਨੇ ਛੱਤੀਸਗੜ੍ਹ ‘ਚ ਕਿਹਾ, ਇਸ ਵਾਰ ਝਾੜੂ ਦਾ ਬਟਨ ਦਬਾਓ,ਅਸੀਂ ਛੱਤੀਸਗੜ੍ਹ ਦੀ ਸਿਆਸੀ ਗੰਦਗੀ ਸਾਫ਼ ਕਰਾਂਗੇ

Bunty

“ਵਿਰੋਧੀ ਧਿਰ ਨੂੰ ਜੇਲ੍ਹਾਂ ਵਿੱਚ ਡੱਕ ਕੇ ਸੰਵਿਧਾਨ ਨਾਲ ਛੇੜਛਾੜ ਕਰਨ ਵਾਲੇ ਅੱਜ ਸੰਵਿਧਾਨ ਦੀਆਂ ਗੱਲਾਂ ਕਰ ਰਹੇ ਨੇ”

admin