BollywoodArticlesPunjabPollywood

ਕਦੋਂ ਰਿਲੀਜ਼ ਹੋਵੇਗੀ ਦਿਲਜੀਤ ਦੀ ‘ਪੰਜਾਬ 95’ ਫਿ਼ਲਮ ?

ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ।

ਪੰਜਾਬੀ ਗਾਇਕ ਅਤੇ ਬਾਲੀਵੁੱਡ ਅਦਾਕਾਰ ਦਿਲਜੀਤ ਦੋਸਾਂਝ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਆਪਣੀ ਵਿਵਾਦਿਤ ਫਿਲਮ ‘ਪੰਜਾਬ 95’ ਦੀ ਫਿਰ ਇੱਕ ਵਾਰ ਝਲਕ ਸਾਂਝੀ ਕੀਤੀ ਹੈ। ਇਸ ਤੋਂ ਬਾਅਦ ਇੱਕ ਵਾਰ ਫਿਰ ਇਸ ਫਿਲਮ ਬਾਰੇ ਚਰਚਾਵਾਂ ਗਰਮ ਹੋ ਗਈਆਂ ਹਨ। ਦਿਲਜੀਤ ਦੋਸਾਂਝ ਨੇ ਵਿਵਾਦ ਵਿਚਾਲੇ ਫਿਲਮ ਪੰਜਾਬ 95 ਦੇ ਦ੍ਰਿਸ਼ ਸਾਂਝੇ ਕੀਤੇ ਹਨ। ਸ਼ੇਅਰ ਕੀਤੇ ਗਏ ਦ੍ਰਿਸ਼ ਵਿੱਚ ਅਰਜੁਨ ਰਾਮਪਾਲ ਅਤੇ ਕਈ ਹੋਰ ਪੰਜਾਬੀ ਕਲਾਕਾਰ ਵੀ ਦਿਖਾਈ ਦੇ ਰਹੇ ਹਨ।

ਫਿਲਮ ਨਿਰਮਾਤਾ ਹਨੀ ਤ੍ਰੇਹਨ ਦੀ ‘ਪੰਜਾਬ 95’ ਵਿੱਚ ਦਿਲਜੀਤ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਵਿੱਚ ਨਜ਼ਰ ਆਉਣਗੇ। ਇਹ ਫਿਲਮ ਦਸੰਬਰ 2022 ਤੋਂ ਸੈਂਸਰ ਬੋਰਡ ਕੋਲ ਫਸੀ ਹੋਈ ਹੈ। ਹਨੀ ਤ੍ਰੇਹਨ ਨੇ ਦੱਸਿਆ ਕਿ ਸੀਬੀਐਫਸੀ ਨੇ 127 ਕੱਟਾਂ ਦੀ ਮੰਗ ਕੀਤੀ ਸੀ ਪਰ ਅਜੇ ਤੱਕ ਕੋਈ ਅਪਡੇਟ ਨਹੀਂ ਹੈ, ਅਤੇ ਜੇਕਰ 127 ਕੱਟ ਕੀਤੇ ਜਾਂਦੇ ਹਨ ਤਾਂ ਸਿਰਫ਼ ਟ੍ਰੇਲਰ ਹੀ ਬਚੇਗਾ।

ਸੈਂਸਰ ਬੋਰਡ ਨੇ ਫਿਲਮ ਵਿੱਚ 127 ਕੱਟ ਲਗਾਉਣ ਦੇ ਨਿਰਦੇਸ਼ ਦਿੱਤੇ ਸਨ ਜਿਹਨਾਂ ਵਿੱਚ ਫਿਲਮ ਦੇ ਨਾਮ ਤੋਂ ‘ਪੰਜਾਬ’ ਸ਼ਬਦ ਹਟਾਉਣਾ, ਵਾਰ-ਵਾਰ ਬੋਲੇ ਜਾਣ ਵਾਲੇ ਸ਼ਬਦ ‘ਪੰਜਾਬ ਪੁਲਿਸ’ ਨੂੰ ਸਿਰਫ਼ ‘ਪੁਲਿਸ’ ਵਿੱਚ ਬਦਲਣਾ ਅਤੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਨਾਮ ਹਟਾਉਣਾ ਸ਼ਾਮਲ ਸੀ। ਇਹ ਫਿਲਮ ਪੰਜਾਬ ਦੇ ਮਸ਼ਹੂਰ ਮਨੁੱਖੀ ਅਧਿਕਾਰ ਕਾਰਕੁੰਨ ਜਸਵੰਤ ਸਿੰਘ ਖਾਲੜਾ ਦੇ ਜੀਵਨ ਅਤੇ ਸੰਘਰਸ਼ ‘ਤੇ ਅਧਾਰਤ ਹੈ। ਜਸਵੰਤ ਸਿੰਘ ਖਾਲੜਾ ਨੇ 1990 ਦੇ ਦਹਾਕੇ ਵਿੱਚ ਪੰਜਾਬ ਵਿੱਚ ਹਜ਼ਾਰਾਂ ਲਾਪਤਾ ਲੋਕਾਂ ਦਾ ਪਰਦਾਫਾਸ਼ ਕਰਕੇ ਆਪਣੀ ਜਾਨ ਦਾਅ ‘ਤੇ ਲਗਾ ਦਿੱਤੀ ਸੀ। ਦਿਲਜੀਤ ਦੋਸਾਂਝ ਇਸ ਫਿਲਮ ਦੇ ਵਿੱਚ ਜਸਵੰਤ ਸਿੰਘ ਖਾਲੜਾ ਦੀ ਭੂਮਿਕਾ ਨਿਭਾਅ ਰਹੇ ਹਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

admin

$100 Million Boost for Bushfire Recovery Across Victoria

admin

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

admin