India

ਕਪਿਲ ਸਿੱਬਲ ਵੱਲੋਂ ਸੀ ਜੇ ਪੀ ਫੰਡ ਵਿੱਚ ਇਕ ਕਰੋੜ ਰੁਪਏ ਦਾ ਯੋਗਦਾਨ

ਕਪਿਲ ਸਿੱਬਲ, ਪ੍ਰਸਿੱਧ ਕਾਨੂੰਨਦਾਨ।

ਨਵੀਂ ਦਿੱਲੀ – ਕੌਕਰੇਚ ਜਨਤਾ ਪਾਰਟੀ ਵੱਲੋਂ ਦੇਸ਼ ਭਰ ਨੀਟ ਪੇਪਰ ਲੀਕ ਮੁੱਦੇ ‘ਤੇ ਕੀਤੇ ਗਏ ਪ੍ਰਦਰਸ਼ਨਾਂ ਤੋਂ ਬਾਅਦ ਵਿਦਿਆਰਥੀਆਂ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਜਾਣ ਦਾ ਡਰ ਬਣਿਆ ਹੋਇਆ ਹੈ। ਅੰਦੋਲਨ ਦੌਰਾਨ ਦਿੱਲੀ ਪੁਲੀਸ ਅਤੇ ਹੋਰਨਾਂ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਪ੍ਰਦਰਸ਼ਨਕਾਰੀਆਂ ਅਤੇ ਵਿਦਿਆਰਥੀਆਂ ਨੂੰ ਕਾਨੂੰਨੀ ਸਹਾਇਤਾ ਦੇਣ ਲਈ ਇੱਕ ਫੰਡ ਕਾਇਮ ਕੀਤਾ ਗਿਆ ਹੈ। ਇਸ ਦੇ ਨਾਲ-ਨਾਲ  ਪਾਰਟੀ ਵਲੋਂ ਗ੍ਰਿਫ਼ਤਾਰ ਕੀਤੇ ਗਏ ਵਿਦਿਆਰਥੀਆਂ ਨੂੰ ਕਾਨੂੰਨੀ ਮੱਦਦ ਦਿਵਾਉਣ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੇ ਨਾਲ ਸੰਪਰਕ ਸਾਧਿਆ ਹੋਇਆ ਹੈ।

ਇਸੇ ਦੌਰਾਨ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਐਲਾਨ ਕੀਤਾ ਕਿ ਉਹ ਕੌਕਰੇਚ ਜਨਤਾ ਪਾਰਟੀ ਵੱਲੋਂ ਬਣਾਏ ਗਏ ਫੰਡ ਵਿੱਚ 1 ਕਰੋੜ ਰੁਪਏ ਦਾ ਯੋਗਦਾਨ ਪਾਉਣਗੇ। ਕਪਿਲ ਸਿੱਬਲ ਨੇ ਸੀæਜੇæਪੀæ ਨੂੰ ਵਿੱਤੀ ਮਦਦ ਦੇਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਭਾਰਤ ਵਿੱਚ ਜਿੱਥੇ ਵੀ ਸ਼ਾਂਤਮਈ ਪ੍ਰਦਰਸ਼ਨ ਹੋਏ ਹਨ ਅਤੇ ਜਿੱਥੇ ਵੀ ਵਿਦਿਆਰਥੀਆਂ ਜਾਂ ਪ੍ਰਦਰਸ਼ਨਕਾਰੀਆਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ, ਉਨ੍ਹਾਂ ਦੇ ਵਕੀਲ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉਹਨਾਂ ਪ੍ਰਭਾਵਿਤ ਵਿਦਿਆਰਥੀਆਂ ਦੀ ਮੱਦਦ ਦੇ ਲਈ ਭਾਰਤ ਭਰ ਦੇ ਵਕੀਲਾਂ ਨੂੰ ਇਸ ਫੰਡ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।

Related posts

ਰੇਖਾ ਗੁਪਤਾ ਅੱਜ ਦਿੱਲੀ ਦੇ ਮੁੱਖ-ਮੰਤਰੀ ਵਜੋਂ ਸਹੁੰ ਚੁੱਕੇਗੀ !

admin

ਸੀਏਏ ਲਾਗੂ ਹੋਣ ਨਾਲ ਕੋਈ ਵੀ ਭਾਰਤੀ ਆਪਣੀ ਨਾਗਰਿਕਤਾ ਨਹੀਂ ਗੁਆਏਗਾ: ਰਾਜਨਾਥ ਸਿੰਘ

Bunty

ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੁਆਫੀ ਮੰਗਣ ਦਾ ਢੋਂਗ ਰਚ ਕੇ ਕੀਤੀ ਇਕ ਹੋਰ ਬੇਅਦਬੀ: ਹਰਮੀਤ ਸਿੰਘ ਕਾਲਕਾ

Bunty