International

ਕਮਲਾ ਹੈਰਿਸ ਦੇ ਸਮਰਥਨ ਚ ਚੋਣ ਪ੍ਰਚਾਰ ਕਰਨਗੇ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ

ਵਾਸ਼ਿੰਗਟਨ – ਅਮਕੀਕਾ ਵਿਚ ਇਸ ਸਾਲ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਇਸ ਚੋਣ ਵਿੱਚ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਰਿਪਬਲਿਕਨ ਪਾਰਟੀ ਦੀ ਤਰਫੋਂ ਚੋਣ ਲੜ ਰਹੇ ਹਨ, ਜਦਕਿ ਮੌਜੂਦਾ ਉਪ- ਰਾਸ਼ਟਰਪਤੀ ਭਾਰਤੀ ਮੂਲ ਦੀ ਕਮਲਾ ਹੈਰਿਸ ਡੈਮੋਕ੍ਰੇਟਿਕ ਪਾਰਟੀ ਵੱਲੋਂ ਚੋਣ ਲੜ ਰਹੀ ਹੈ। ਇਸ ਦੌਰਾਨ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਕਮਲਾ ਹੈਰਿਸ ਦੇ ਸਮਰਥਨ ‘ਚ ਚੋਣ ਪ੍ਰਚਾਰ ਸ਼ੁਰੂ ਕਰਨਗੇ।ਓਬਾਮਾ ਦੀ ਪਹਿਲੀ ਚੋਣ ਮੁਹਿੰਮ ਮੀਟਿੰਗ ਇਸ ਮਹੀਨੇ ਦੀ 10 ਤਾਰੀਖ਼ ਨੂੰ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੇ ਪਿਟਸਬਰਗ ਸ਼ਹਿਰ ਵਿੱਚ ਹੋਵੇਗੀ। ਇਹ ਸਪੱਸ਼ਟ ਨਹੀਂ ਹੈ ਕਿ ਹੈਰਿਸ ਉਨ੍ਹਾਂ ਨਾਲ ਨਜ਼ਰ ਆਵੇਗੀ ਜਾਂ ਨਹੀਂ। ਬਰਾਕ ਓਬਾਮਾ ਦੀ ਪਤਨੀ ਮਿਸ਼ੇਲ ਓਬਾਮਾ ਨੇ ਵੀ ਹੈਰਿਸ ਦੀ ਨਾਮਜ਼ਦਗੀ ਦਾ ਪੂਰਾ ਸਮਰਥਨ ਕੀਤਾ ਹੈ।

Related posts

ਕੈਨੇਡਾ ਵਿੱਚ ਘਰਾਂ ਦੀ ਘਾਟ ਕਰਕੇ 55% ਇੰਟਰਨੈਸ਼ਨਲ ਸਟੂਡੈਂਟਸ ਪਰੇਸ਼ਾਨ !

admin

ਟਰੰਪ ਨੇ ਮੈਕਸੀਕੋ ‘ਤੇ ਲਗਾਏ ਗਏ ਟੈਰਿਫ ਨੂੰ ਇਕ ਮਹੀਨੇ ਲਈ ਰੋਕਿਆ !

admin

ਅਮਰੀਕਨ ਇੰਮੀਗ੍ਰੇਸ਼ਨ ਵਲੋਂ ਗੁਰਦੁਆਰਿਆਂ ‘ਚ ਛਾਪੇਮਾਰੀ !

admin