International

ਕਮਲਾ ਹੈਰਿਸ ਨੇ ਅਧਿਕਾਰਤ ਤੌਰ ਤੇ ਡੈਮੋਕ੍ਰੇਟਿਕ ਪਾਰਟੀ ਦੀ ਨਾਮਜ਼ਦਗੀ ਨੂੰ ਕੀਤਾ ਸਵੀਕਾਰ

ਵਾਸ਼ਿੰਗਟਨ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਅਧਿਕਾਰਤ ਤੌਰ ‘ਤੇ ਡੈਮੋਕ੍ਰੇਟਿਕ ਪਾਰਟੀ ਦੀ ਨਾਮਜ਼ਦਗੀ ਨੂੰ ਸਵੀਕਾਰ ਕਰ ਲਿਆ ਹੈ। ਅਮਰੀਕੀ ਰਾਸ਼ਟਰਪਤੀ ਦੀ ਚੋਣ ਨਵੰਬਰ ਵਿੱਚ ਹੋਣੀ ਹੈ। ਰਿਪਬਲਿਕਨ ਪਾਰਟੀ ਦੇ ਉਮੀਦਵਾਰ ਅਤੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਵਿਚਾਲੇ ਚੋਣ ਵਿੱਚ ਕਮਲ਼ਾ ਹੈਰਿਸ ਨੂੰ ਸਖਤ ਟੱਕਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੈਰਿਸ, ਜੋ ਭਾਰਤੀ-ਅਫਰੀਕੀ ਮੂਲ ਦੇ ਹਨ, ਸ਼ਿਕਾਗੋ ਵਿੱਚ ਡੈਮੋਕ੍ਰੇਟਿਕ ਨੈਸ਼ਨਲ ਕਨਵੈਨਸ਼ਨ ਵਿੱਚ ਉਮੀਦਵਾਰੀ ਸਵੀਕਾਰ ਕਰ ਲਈ। ਇਸ ਦੇ ਨਾਲ ਉਹ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਵਜੋਂ ਰਿੰਗ ਵਿੱਚ ਉਤਰਨ ਵਾਲੀ ਦੂਜੀ ਮਹਿਲਾ ਨੇਤਾ ਬਣ ਗਈ ਹੈ। ਉਸ ਨੇ ਡੋਨਾਲਡ ਟਰੰਪ ‘ਤੇ ਵੀ ਨਿਸ਼ਾਨਾ ਸਾਧਿਆ।ਅਮਰੀਕਾ ਵਿੱਚ ਦੁਨੀਆ ਭਰ ਦੇ ਲੱਖਾਂ ਦਰਸ਼ਕਾਂ ਨੂੰ ਕਮਲਾ ਹੈਰਿਸ ਨੇ ਆਪਣੇ ਜੀਵਨ ਦੀ ਕਹਾਣੀ ਸੁਣਾਈ। ਭਾਸ਼ਣ ਦੌਰਾਨ ਉਸ ਨੇ ਆਪਣੇ ਪਤੀ ਡਗਲਸ ਐਮਹੌਫ ਲਈ ਇੱਕ ਸ਼ੁਭ ਵਰ੍ਹੇਗੰਢ ਦੀ ਕਾਮਨਾ ਕੀਤੀ। ਉਨ੍ਹਾਂ ਨੇ ਉਪ ਰਾਸ਼ਟਰਪਤੀ ਦੀ ਦੌੜ ਵਿਚ ਸ਼ਾਮਲ ਟਿਮ ਵਾਲਜ਼ ਨੂੰ ਵੀ ਕਿਹਾ ਕਿ ਤੁਸੀਂ ਇਕ ਮਹਾਨ ਉਪ-ਰਾਸ਼ਟਰਪਤੀ ਹੋਵੋਗੇ। ਇਸ ਮੌਕੇ ਬੋਲਦਿਆਂ ਕਮਲਾ ਹੈਰਿਸ ਨੇ ਕਿਹਾ, “ਹਰ ਅਮਰੀਕੀ ਦੀ ਤਰਫ਼ੋਂ, ਭਾਵੇਂ ਪਾਰਟੀ, ਨਸਲ ਜਾਂ ਭਾਸ਼ਾ ਦੀ ਪਰਵਾਹ ਕੀਤੇ ਬਿਨਾਂ, ਮੈਂ ਉਨ੍ਹਾਂ ਸਾਰਿਆਂ ਦਾ ਧੰਨਵਾਦ ਕਰਦੀ ਹਾਂ ਜਿਨ੍ਹਾਂ ਨੇ ਮੇਰੀ ਮਾਂ ਦੀ ਤਰਫ਼ੋਂ ਇਸ ਅਸੰਭਵ ਯਾਤਰਾ ਨੂੰ ਸ਼ੁਰੂ ਕੀਤਾ।”

Related posts

ਈਰਾਨ-ਅਮਰੀਕਾ ਦੀ ਜੇਨੇਵਾ ‘ਚ ਦੂਜੇ ਦੌਰ ਦੀ ਗੱਲਬਾਤ ਬੇ-ਸਿੱਟਾ ਰਹੀ !

admin

ਡੁਬਈ ਵਿੱਚ ਦੁਨੀਆਂ ਦੀ ਪਹਿਲੀ ‘ਗੋਲਡ ਸਟ੍ਰੀਟ’ ਸ਼ੁਰੂ ਹੋਵੇਗੀ !

admin

ਸਪੇਸ ਐਕਸ ਯੋਜਨਾ : ਚੰਦ ਅਤੇ ਮੰਗਲ ਗ੍ਰਹਿਆਂ ਉਪਰ ਕਿਹੋ ਜਿਹੇ ਹੋਣਗੇ ਸ਼ਹਿਰ ?

admin