International

ਕਮਲਾ ਹੈਰਿਸ ਨੇ ਇਜ਼ਰਾਈਲ ਨੂੰ ਸੰਜਮ ਵਰਤਣ ਦੀ ਕੀਤੀ ਅਪੀਲ

ਦੁਬਈ – ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਗਾਜ਼ਾ ਵਿੱਚ ਮਾਰੇ ਗਏ ਫਲਸਤੀਨੀਆਂ ਪ੍ਰਤੀ ਸੰਵੇਦਨਾ ਪ੍ਰਗਟਾਈ ਹੈ। ਕਮਲਾ ਹੈਰਿਸ ਨੇ ਕਿਹਾ ਕਿ ਜੰਗਬੰਦੀ ਖਤਮ ਹੋਣ ਤੋਂ ਬਾਅਦ, ਇਜ਼ਰਾਈਲੀ ਲੜਾਕੂ ਜਹਾਜ਼ਾਂ ਅਤੇ ਤੋਪਖਾਨੇ ਨੇ ਸ਼ਨੀਵਾਰ ਨੂੰ ਗਾਜ਼ਾ ’ਤੇ ਭਾਰੀ ਬੰਬਾਰੀ ਕੀਤੀ, ਜਿਸ ਨਾਲ ਕਈ ਬੇਕਸੂਰ ਫਲਸਤੀਨੀ ਮਾਰੇ ਗਏ।ਅਮਰੀਕੀ ਉਪ ਰਾਸ਼ਟਰਪਤੀ ਨੇ ਕਿਹਾ ਕਿ ਇਜ਼ਰਾਈਲ ਨੂੰ ਆਪਣੀ ਰੱਖਿਆ ਕਰਨ ਦਾ ਅਧਿਕਾਰ ਹੈ, ਪਰ ਉਸ ਨੂੰ ਅੰਤਰਰਾਸ਼ਟਰੀ ਅਤੇ ਮਾਨਵਤਾਵਾਦੀ ਕਾਨੂੰਨ ਦਾ ਵੀ ਸਨਮਾਨ ਕਰਨਾ ਚਾਹੀਦਾ ਹੈ। ਉਨ੍ਹਾਂ ਸੋਗ ਪ੍ਰਗਟ ਕਰਦਿਆਂ ਕਿਹਾ ਕਿ ਗਾਜ਼ਾ ਵਿੱਚ ਕਈ ਬੇਕਸੂਰ ਫਲਸਤੀਨੀ ਮਾਰੇ ਗਏ ਹਨ।ਕਮਲਾ ਹੈਰਿਸ ਨੇ ਦੁਬਈ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੱਚ ਕਹਾਂ ਤਾਂ ਲੋਕਾਂ ਦੇ ਦੁੱਖਾਂ ਦਾ ਪੱਧਰ ਅਤੇ ਗਾਜ਼ਾ ਤੋਂ ਆ ਰਹੀਆਂ ਤਸਵੀਰਾਂ ਅਤੇ ਵੀਡੀਓ ਦਿਲ ਦਹਿਲਾ ਦੇਣ ਵਾਲੀਆਂ ਹਨ।ਅਮਰੀਕੀ ਉਪ ਰਾਸ਼ਟਰਪਤੀ ਨੇ ਕਿਹਾ ਕਿ ਅਸੀਂ ਗਾਜ਼ਾ ਅਤੇ ਵੈਸਟ ਬੈਂਕ ਨੂੰ ਫਲਸਤੀਨੀ ਅਥਾਰਟੀ ਦੇ ਤਹਿਤ ਏਕੀਕ੍ਰਿਤ ਦੇਖਣਾ ਚਾਹੁੰਦੇ ਹਾਂ। ਉਸ ਨੇ ਇਹ ਵੀ ਕਿਹਾ ਕਿ ਹਮਾਸ ਨੂੰ ਹੁਣ ਗਾਜ਼ਾ ‘’ਤੇ ਰਾਜ ਨਹੀਂ ਕਰਨਾ ਚਾਹੀਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਭਾਈਚਾਰੇ ਨੂੰ ਸੁਧਾਰਾਂ ਦਾ ਸਮਰਥਨ ਕਰਨਾ ਚਾਹੀਦਾ ਹੈ ਅਤੇ ਫਲਸਤੀਨੀ ਸੁਰੱਖਿਆ ਬਲਾਂ ਨੂੰ ਮਜ਼ਬੂਤ ਕਰਨਾ ਚਾਹੀਦਾ ਹੈ।

Related posts

ਰੂਸ ਨੇ ਦਿੱਤੀ ਧਮਕੀ ਜੇ ਉਸ ‘ਤੇ ਲੱਗੀਆਂ ਪਾਬੰਦੀਆਂ ਨੂੰ ਨਹੀਂ ਹਟਾਇਆ ਗਿਆ ਤਾਂ ਕ੍ਰੈਸ਼ ਹੋ ਸਕਦਾ ਹੈ ਇੰਟਰਨੈਸ਼ਨਲ ਸਪੇਸ ਸਟੇਸ਼ਨ

Bunty

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਚ ਹਿੰਸਾ ਚ 18 ਲੋਕਾਂ ਦੀ ਮੌਤ

Bunty

ਅਫਗਾਨਿਸਤਾਨ ਚ ਸੜਕ ਹਾਦਸੇ ਚ ਤਿੰਨ ਲੋਕਾਂ ਦੀ ਮੌਤ

Bunty