International

ਕਰਤਾਰਪੁਰ ਸਾਹਿਬ ਨੇੜੇ ‘ਦਰਸ਼ਨ ਰਿਜ਼ਾਰਟ’ ਦਾ ਨਿਰਮਾਣ ਅਗਲੇ ਮਹੀਨੇ ਸ਼ੁਰੂ ਹੋਵੇਗਾ

ਲਾਹੌਰ – ਪਾਕਿਸਤਾਨ ਵਿਚਲੇ ਪੰਜਾਬ ਸੂਬੇ ਦੀ ਸਰਕਾਰ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਨੇੜੇ ਇਕ ‘ਦਰਸ਼ਨ ਰਿਜ਼ਾਰਟ’ ਬਣਾਏਗੀ, ਤਾਂ ਜੋ ਉੱਥੇ ਰਹਿਣ ਵਾਲੇ ਸਿੱਖ ਸ਼ਰਧਾਲੂ ਇਸ ਪਵਿੱਤਰ ਅਸਥਾਨ ਦਾ ਸੁੰਦਰ ਨਜ਼ਾਰਾ ਦੇਖ ਸਕਣ। ਪੰਜਾਬ ਦੇ ਸੈਰ-ਸਪਾਟਾ ਸਕੱਤਰ ਰਾਜਾ ਜਹਾਂਗੀਰ ਅਨਵਰ ਨੇ ਸੋਮਵਾਰ ਨੂੰ ਦੱਸਿਆ ਕਿ ਪੰਜ ਮੰਜ਼ਿਲਾ ‘ਦਰਸ਼ਨ ਰਿਜ਼ਾਰਟ’ ਦਾ ਨਿਰਮਾਣ ਅਗਲੇ ਮਹੀਨੇ ਸ਼ੁਰੂ ਹੋਵੇਗਾ ਅਤੇ ਇਸ ’ਤੇ 30 ਕਰੋੜ ਰੁਪਏ ਦੀ ਲਾਗਤ ਆਉਣ ਦਾ ਅਨੁਮਾਨ ਹੈ।ਇਹ ਗਲਿਆਰਾ ਭਾਰਤ ਨੂੰ ਪਾਕਿਸਤਾਨ ਦੇ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ, ਜਿੱਥੇ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ 16ਵੀਂ ਸਦੀ ਦੇ ਸ਼ੁਰੂ ਵਿੱਚ ਰਹੇ ਸਨ ਅਤੇ ਇੱਥੇ ਹੀ ਜੋਤੀ ਜੋਤ ਸਮਾ ਗਏ ਸਨ।ਇਹ ਪ੍ਰਾਜੈਕਟ ਅਗਲੇ ਮਹੀਨੇ ਸ਼ੁਰੂ ਕੀਤਾ ਜਾਵੇਗਾ ਅਤੇ ਇਸ ਦੇ 2024 ਦੇ ਅੰਤ ਤੱਕ ਮੁਕੰਮਲ ਹੋਣ ਦੀ ਉਮੀਦ ਹੈ। ਪੰਜਾਬ ਸਰਕਾਰ ਇਸ ਪ੍ਰਾਜੈਕਟ ਲਈ ਫੰਡ ਮੁਹੱਈਆ ਕਰਵਾਏਗੀ। ਅਨਵਰ ਨੇ ਕਿਹਾ ਕਿ ਪੰਜਾਬ ਦੇ ਕਾਰਜਕਾਰੀ ਮੁੱਖ ਮੰਤਰੀ ਮੋਹਸਿਨ ਨਕਵੀ ਨੇ ਪਹਿਲਾਂ ਹੀ ਪੰਜਾਬ ਸੈਰ-ਸਪਾਟਾ ਵਿਭਾਗ ਦੁਆਰਾ ਦਰਸ਼ਨ ਰਿਜ਼ਾਰਟ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਹੈ।

Related posts

ਅਮਰੀਕੀ ਸੁਰੱਖਿਆ ਤਰਜੀਹਾਂ ਦੇ ਅਧਾਰ ‘ਤੇ ਅਮਰੀਕਾ ਨੇ ਯੂਕਰੇਨ ਨੂੰ ਫੌਜੀ ਸਹਾਇਤਾ ਰੋਕੀ !

admin

ਬਰੈਂਪਟਨ ਸ਼ਹਿਰ ਵਿਖੇ ਹੋਈ ਕੇਸਾਂ ਦੀ ਬੇਅਦਬੀ

Bunty

ਪਾਕਿਸਤਾਨ ਦੇ ਨਵੇਂ ਆਈਐੱਸਆਈ ਮੁਖੀ ਆਪਣੀ ਫੋਟੋ ਤੇ ਵੀਡੀਓ ਨਹੀਂ ਹੋਣ ਦੇਣਗੇ ਜਾਰੀ

Bunty