India

ਕਰਨਾਟਕ ’ਚ ਧਮਾਕਾਖ਼ੇਜ਼ ਸਮੱਗਰੀ ਸਣੇ ਆਈਐੱਸ ਦੇ ਤਿੰਨ ਅੱਤਵਾਦੀ ਕਾਬੂ

ਸ਼ਿਵਮੋਗਾ – ਕਰਨਾਟਕ ਪੁਲਿਸ ਨੇ ਸ਼ਿਵਮੋਗਾ ਤੋਂ ਪਾਬੰਦੀਸ਼ੁਦਾ ਜਥੇਬੰਦੀ ਆਈਐੱਸ ਦੇ ਤਿੰਨ ਅੱਤਵਾਦੀਆਂ ਨੂੰ ਗਿ੍ਰਫ਼ਤਾਰ ਕੀਤਾ ਹੈ। ਇਨ੍ਹਾਂ ਤੋਂ ਭਾਰੀ ਮਾਤਰਾ ’ਚ ਧਮਾਕਾਖ਼ੇਜ਼ ਸਮੱਗਰੀ ਵੀ ਬਰਾਮਦ ਹੋਈ ਹੈ। ਪੁਲਿਸ ਦਾ ਦਾਅਵਾ ਹੈ ਕਿ ਇਹ ਲੋਕ ਸੂਬੇ ’ਚ ਬੰਬ ਧਮਾਕੇ ਕਰਨ ਦੀ ਫਿਰਾਕ ’ਚ ਸਨ। ਨਾਲ ਹੀ ਇਹ ਅੱਤਵਾਦੀ ਆਈਐੱਸ ਦੀਆਂ ਸਰਗਰਮੀਆਂ ਵਧਾਉਣਾ ਚਾਹੰੁਦੇ ਸਨ।
ਪੁਲਿਸ ਦਾ ਕਹਿਣਾ ਹੈ ਕਿ ਫੜੇ ਗਏ ਤਿੰਨੇ ਅੱਤਵਾਦੀ ਸ਼ਿਵਮੋਗਾ ਦੇ ਰਹਿਣ ਵਾਲੇ ਹਨ। ਮੁਲਜ਼ਮਾਂ ਦੇ ਨਾਂ ਸ਼ਰੀਫ਼, ਮਾਜੀ ਤੇ ਸਈਅਦ ਯਾਸੀਨ ਹੈ। ਤਿੰਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤੇ ਗ਼ੈਰ-ਕਾਨੂੰਨੀ ਗਤੀਵਿਧੀ ਰੋਕੂ ਐਕਟ (ਯੂਏਪੀਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਬੇ ਦੇ ਗ੍ਰਹਿ ਮੰਤਰੀ ਅਰਾਗਾ ਜਨੇਂਦਰ ਨੇ ਮੰਗਲਵਾਰ ਨੂੰ ਅੱਤਵਾਦੀਆਂ ਦੀ ਗਿ੍ਰਫ਼ਤਾਰੀ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਤਿੰਨਾਂ ਦਾ ਸਬੰਧ ਪਾਬੰਦੀਸ਼ੁਦਾ ਅੱਤਵਾਦੀ ਜਥੇਬੰਦੀ ਇਸਲਾਮਿਕ ਸਟੇਟ ਯਾਨੀ ਆਈਐੱਸ ਨਾਲ ਹੈ। ਉਨ੍ਹਾਂ ਕਿਹਾ ਕਿ ਗਿ੍ਰਫ਼ਤਾਰ ਅੱਤਵਾਦੀਆਂ ਦੀਆਂ ਸਰਗਰਮੀਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਸ਼ਿਵਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਜਨੇਂਦਰ ਨੇ ਦਾਅਵਾ ਕੀਤਾ ਹੈ ਕਿ ਗਿ੍ਰਫ਼ਤਾਰ ਕੀਤੇ ਗਏ ਲੋਕਾਂ ’ਚੋਂ ਇਕ ਦਾ ਸਬੰਧ ਪਾਕਿਸਤਾਨ ਸਥਿਤ ਅੱਤਵਾਦੀ ਸਮੂੁਹਾਂ ਨਾਲ ਹੈ। ਪੁਲਿਸ ਸੂਤਰਾਂ ਦਾ ਦਾਅਵਾ ਹੈ ਕਿ ਗਿ੍ਫ਼ਤਾਰ ਕੀਤੇ ਗਏ ਨੌਜਵਾਨ ਅੱਤਵਾਦੀ ਟ੍ਰੇਨਿੰਗ ਲੈ ਚੁੱਕੇ ਹਨ। ਇਕ ਸੂਤਰ ਨੇ ਕਿਹਾ ਕਿ ਯਾਸੀਨ ਇਨ੍ਹਾਂ ਅੱਤਵਾਦੀਆਂ ਦਾ ਸਰਗਨਾ ਹੈ। ਉਸ ਤੋਂ ਬਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਉਹ ਇਕ ਇਲੈਕਟ੍ਰੀਕਲ ਇੰਜੀਨੀਅਰ ਹੈ। ਜ਼ਿਕਰਯੋਗ ਹੈ ਕਿ ਸ਼ਿਵਮੋਗਾ ਇਸ ਸਾਲ ਉਦੋਂ ਚਰਚਾ ’ਚ ਆਇਆ ਸੀ ਜਦੋਂ ਹਿਜਾਬ ਵਿਵਾਦ ਦਰਮਿਆਨ ਇੱਥੇ ਇਕ ਹਿੰਦੂ ਵਰਕਰ ਹਰਸ਼ ਦੀ ਹੱਤਿਆ ਕਰ ਦਿੱਤੀ ਗਈ ਸੀ। ਉਸ ਤੋਂ ਬਾਅਦ ਇੱਥੇ ਕਾਫ਼ੀ ਹੰਗਾਮਾ ਹੋਇਆ ਸੀ।

Related posts

ਪ੍ਰਧਾਨ ਮੰਤਰੀ ਸੂਰਿਆ ਘਰ ਯੋਜਨਾ: ਘਰਾਂ ‘ਤੇ 30 ਲੱਖ ਸੋਲਰ ਲਾਉਣ ਦਾ ਟੀਚਾ ਪੂਰਾ

admin

ਹੁਣ ਭਾਰਤ ਦੇ ਛੋਟੇ ਸ਼ਹਿਰਾਂ ਵਿੱਚ 70 ਫੀਸਦੀ ਰੁਜ਼ਗਾਰ ਦੇ ਮੌਕੇ

admin

ਆਈਫੋਨ 2025 ਵਿੱਚ ਭਾਰਤ ਦਾ ਸਭ ਤੋਂ ਵੱਧ ਨਿਰਯਾਤ ਉਤਪਾਦ ਬਣਿਆ

admin