India

ਕਰਨਾਟਕ ’ਚ ‘ਮੁਡਾ’ ਮਨੀ ਲਾਂਡਰਿੰਗ ਮਾਮਲੇ ’ਚ ਈਡੀ ਨੇ ਫਿਰ ਤੋਂ ਮਾਰੇ ਛਾਪੇ

ਬੈਂਗਲੁਰੂ – ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸੋਮਵਾਰ ਨੂੰ ਮੈਸੂਰ ਅਰਬਨ ਡਿਵੈਲਪਮੈਂਟ ਅਥਾਰਟੀ (ਮੁਡਾ) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਬੰਧ ਵਿੱਚ ਫਿਰ ਤੋਂ ਤਾਜ਼ਾ ਛਾਪੇਮਾਰੀ ਕੀਤੀ ਹੈ। ਇਸ ਛਾਪੇਮਾਰੀ ਦੀ ਸੂਚਨਾ ਅਧਿਕਾਰਤ ਸੂਤਰਾਂ ਵਲੋਂ ਦਿੱਤੀ ਗਈ ਹੈ। ਈਡੀ ਨੇ ਇਸ ਮਾਮਲੇ ਵਿੱਚ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਖ਼ਿਲਾਫ਼ ਐੱਫਆਈਆਰ ਦਰਜ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਬੈਂਗਲੁਰੂ ਅਤੇ ਮੈਸੂਰ ’ਚ ਕਰੀਬ ਸੱਤ-ਅੱਠ ਟਿਕਾਣਿਆਂ ’ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।ਸੰਘੀ ਏਜੰਸੀ ਨੇ 18 ਅਕਤੂਬਰ ਨੂੰ ਮੈਸੂਰ ਅਤੇ ਬੈਂਗਲੁਰੂ ਦੇ ਕੁਝ ਹੋਰ ਸਥਾਨਾਂ ’ਤੇ ਮੁਡਾ ਦਫ਼ਤਰ ’ਤੇ ਵੀ ਛਾਪੇਮਾਰੀ ਕੀਤੀ ਸੀ। ਉਹਨਾਂ ਨੇ ਪਿਛਲੇ ਹਫ਼ਤੇ ਬੇਂਗਲੁਰੂ ਖੇਤਰੀ ਦਫ਼ਤਰ ਵਿੱਚ ਮੁਡਾ ਦੇ ਕੁਝ ਹੇਠਲੇ ਪੱਧਰ ਦੇ ਅਧਿਕਾਰੀਆਂ ਤੋਂ ਵੀ ਪੁੱਛਗਿੱਛ ਕੀਤੀ ਸੀ। ਫੈਡਰਲ ਏਜੰਸੀ ਨੇ ਲੋਕਾਯੁਕਤ ਵੱਲੋਂ ਹਾਲ ਹੀ ਵਿੱਚ ਦਰਜ ਕਰਵਾਈ ਗਈ ਐੱਫਆਈਆਰ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਅਤੇ ਹੋਰਾਂ ਖ਼ਿਲਾਫ਼ ਕੇਸ ਦਰਜ ਕਰਨ ਲਈ 30 ਸਤੰਬਰ ਨੂੰ ਐਨਫੋਰਸਮੈਂਟ ਕੇਸ ਇਨਫਰਮੇਸ਼ਨ ਰਿਪੋਰਟ (ਈ.ਸੀ. ਆਈ.ਆਰ.) ਦਾਇਰ ਕੀਤੀ ਸੀ।

Related posts

ਬਾਲੀਵੁੱਡ ਹੀਰੋਇਨ ਕੈਟਰੀਨਾ ਦੀ ਸੁੰਦਰਤਾ ਅਤੇ ਬਿਜ਼ਨਸ ਵੋਮੈਨ ਵਜੋਂ ਸਫ਼ਲਤਾ ਦਾ ਰਾਜ਼ !

admin

ਕੀ ਨਿਖਿਲ ਗੁਪਤਾ, ਖਾਲਿਸਤਾਨੀ ਗੁਰਪਤਵੰਤ ਸਿੰਘ ਪੰਨੂ ਨੂੰ ਮਾਰ-ਮੁਕਾਉਣ ਚਾਹੁੰਦਾ ਸੀ ?

admin

ਭਾਰਤ ਖੰਡਿਤ ਟ੍ਰਾਂਸਐਟਲਾਂਟਿਕ ਦੁਨੀਆ ਨੂੰ ਇਕੱਠੇ ਰੱਖ ਸਕਦਾ ਹੈ !

admin