India

ਕਰਨਾਟਕ ‘ਚ ਹਿਜ਼ਾਬ ਮਾਮਲੇ ‘ਤੇ ਸੁਪਰੀਮ ਕੋਰਟ ਨੇ ਕਿਹਾ ਪਹਿਲਾਂ ਹਾਈਕੋਰਟ ਨੂੰ ਫੈਸਲਾ ਕਰ ਲੈਣ ਦਿਓ

ਭਾਰਤ ਦੀ ਸੁਪਰੀਮ ਕੋਰਟ। (ਫੋਟੋ: ਏ ਐਨ ਆਈ)
ਨਵੀਂ ਦਿੱਲੀ – ਕਰਨਾਟਕ ‘ਚ ਹਿਜਾਬ ਮਾਮਲੇ ਨੂੰ ਲੈ ਕੇ ਸੁਪਰੀਮ ਕੋਰਟ  ‘ਚ ਵੀਰਵਾਰ ਨੂੰ ਸੁਣਵਾਈ ਹੋਈ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ‘ਚ ਕਿਉਂ ਕੁੱਦੀਏ। ਪਹਿਲਾਂ ਹਾਈ ਕੋਰਟ  ਨੂੰ ਫੈਸਲਾ ਕਰਨ ਦਿਓ। ਇਸ ਮਾਮਲੇ ਵਿੱਚ ਵਕੀਲ ਕਪਿਲ ਸਿੱਬਲ ਨੇ ਸੁਣਵਾਈ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਪਾਈ ਸੀ। ਉਨ੍ਹਾਂ ਦਾ ਤਰਕ ਸੀ ਕਿ ਇਹ ਮਾਮਲਾ ਹੁਣ ਪੂਰੇ ਦੇਸ਼ ਵਿੱਚ ਫੈਲ ਰਿਹਾ ਹੈ। ਇਮਤਿਹਾਨ ਹੋਣ ਜਾ ਰਹੇ ਹਨ। ਅਜਿਹੇ ‘ਚ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਹੋਣੀ ਚਾਹੀਦੀ ਹੈ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਹੁਣ ਇਸ ਮਾਮਲੇ ਦੀ ਸੁਣਵਾਈ ਹਾਈ ਕੋਰਟ ਨੂੰ ਕਰਨ ਦਿਓ। ਅਸੀਂ ਦੇਖਾਂਗੇ ਕਿ ਅਸੀਂ ਅੱਗੇ ਕੀ ਕਰ ਸਕਦੇ ਹਾਂ। ਸੁਪਰੀਮ ਕੋਰਟ ਨੇ ਵੀ ਇਸ ਮਾਮਲੇ ਵਿੱਚ ਸੁਣਵਾਈ ਦੀ ਅਗਲੀ ਤਰੀਕ ਦੇਣ ਤੋਂ ਇਨਕਾਰ ਕਰ ਦਿੱਤਾ ਹੈ।
ਕਰਨਾਟਕ ‘ਚ ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਹਾਈ ਕੋਰਟ ਦਾ ਪੂਰਾ ਬੈਂਚ ਵੀਰਵਾਰ ਨੂੰ ਸੁਣਵਾਈ ਕਰੇਗਾ। ਚੀਫ਼ ਜਸਟਿਸ ਰਿਤੂ ਰਾਜ ਅਵਸਥੀ ਨੇ ਬੁੱਧਵਾਰ ਰਾਤ ਨੂੰ ਇਸ ਮਾਮਲੇ ਦੀ ਸੁਣਵਾਈ ਲਈ ਜਸਟਿਸ ਕ੍ਰਿਸ਼ਨਾ ਐਸ ਦੀਕਸ਼ਿਤ ਅਤੇ ਜਸਟਿਸ ਕੇਜੇ ਮੋਹੀਉਦੀਨ ਦੀ ਇੱਕ ਪੂਰੀ ਬੈਂਚ ਦਾ ਗਠਨ ਕੀਤਾ। ਇਸ ਤੋਂ ਪਹਿਲਾਂ ਇਸ ਮਾਮਲੇ ਦੀ ਸੁਣਵਾਈ ਕਰ ਰਹੇ ਕਰਨਾਟਕ ਦੇ ਜਸਟਿਸ ਦੀਕਸ਼ਿਤ ਦੀ ਸਿੰਗਲ ਬੈਂਚ ਨੇ ਬੁੱਧਵਾਰ ਨੂੰ ਇਹ ਮਾਮਲਾ ਚੀਫ ਜਸਟਿਸ ਰਿਤੂ ਰਾਜ ਅਵਸਥੀ ਨੂੰ ਭੇਜ ਦਿੱਤਾ।

Related posts

ਕਾਂਗਰਸ ਨੇਤਾ ਰਾਹੁਲ ਗਾਂਧੀ ਇਤਰਾਜ਼ਯੋਗ ਟਿੱਪਣੀਆਂ ਕਾਰਣ ਮਾਣਹਾਨੀ ਦੇ ਕਈ ਕੇਸਾਂ ‘ਚ ਉਲਝੇ ਹੋਏ ਹਨ !

admin

ਭਾਸ਼ਾਈ ਰੁਕਾਵਟਾਂ ਨੂੰ ਦੂਰ ਕਰਨਗੇ ਅਟਲ ਇਨੋਵੇਸ਼ਨ ਮਿਸ਼ਨ, ਨੀਤੀ ਆਯੋਗ ਅਤੇ ਭਾਸ਼ਿਣੀ ਡਿਵੀਜ਼ਨ !

admin

ਈ-ਸ਼੍ਰਮ ਪੋਰਟਲ ‘ਤੇ ਅਸੰਗਠਿਤ ਖੇਤਰ ਦੇ ਕਾਮਿਆਂ ਦੀ ਗਿਣਤੀ 31 ਕਰੋੜ ਦੇ ਕਰੀਬ ਪੁੱਜੀ !

admin