India

ਕਰੀਬ ਨੌਂ ਮਹੀਨੇ ਬਾਅਦ ਕੋਰੋਨਾ ਦੇ ਸਭ ਤੋਂ ਘੱਟ ਮਾਮਲੇ ਆਏ

ਨਵੀਂ ਦਿੱਲੀ – ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਰੋਜ਼ਾਨਾ ਦੇ ਮਾਮਲਿਆਂ ’ਚ ਗਿਰਾਵਟ ਜਾਰੀ ਹੈ। ਪਿਛਲੇ 24 ਘੰਟਿਆਂ ’ਚ 10,126 ਨਵੇਂ ਮਾਮਲੇ ਮਿਲੇ ਹਨ ਜੋ 266 ਦਿਨਾਂ ’ਚ ਸਭ ਤੋਂ ਘੱਟ ਹਨ। ਇਸ ਦੌਰਾਨ 332 ਹੋਰ ਲੋਕਾਂ ਦੀ ਜਾਨ ਗਈ ਹੈ, ਜਿਸ ’ਚ 262 ਮੌਤਾਂ ਇਕੱਲੇ ਕੇਰਲ ਤੋਂ ਹਨ। ਕੇਰਲ ’ਚ ਪਿਛਲੇ ਕੁਝ ਦਿਨਾਂ ਤੋਂ ਪਹਿਲਾਂ ਹੋਈਆਂ ਮੌਤਾਂ ਨੂੰ ਨਵੇਂ ਅੰਕੜਿਆਂ ਨਾਲ ਮਿਲਾ ਕੇ ਜਾਰੀ ਕੀਤਾ ਜਾ ਰਿਹਾ ਹੈ।

ਕੇਂਦਰੀ ਸਿਹਤ ਮੰਤਰਾਲੇ ਵੱਲੋਂ ਮੰਗਲਵਾਰ ਨੂੰ ਸਵੇਰੇ ਅੱਠ ਵਜੇ ਅਪਡੇਟ ਕੀਤੇ ਗਏ ਅੰਕੜਿਆਂ ਮੁਤਾਬਕ ਦੇਸ਼ ’ਚ ਸਰਗਰਮ ਮਾਮਲਿਆਂ ਦੀ ਗਿਣਤੀ ਘਟ ਕੇ 1,40,638 ਰਹਿ ਗਈ ਹੈ ਜੋ 263 ਦਿਨਾਂ ’ਚ ਸਭ ਤੋਂ ਘੱਟ ਤੇ ਕੁਲ ਮਾਮਲਿਆਂ ਦਾ 0.41 ਫ਼ੀਸਦੀ ਹੈ। ਇਕ ਦਿਨ ਦੇ ਅੰਦਰ ਸਰਗਰਮ ਮਾਮਲੇ 2188 ਘੱਟ ਹੋਏ ਹਨ। ਕੋਵਿਨ ਪੋਰਟਲ ਦੇ ਅੰਕੜਿਆਂ ਮੁਤਾਬਕ ਮੰਗਲਵਾਰ ਸ਼ਾਮ ਛੇ ਵਜੇ ਤਕ ਦੇਸ਼ ’ਚ ਕੁਲ 35.10 ਕਰੋੜ ਲੋਕਾਂ ਦਾ ਪੂਰਨ ਟੀਕਾਕਰਨ ਹੋ ਚੁੱਕਾ ਹੈ ਯਾਨੀ ਉਨ੍ਹਾਂ ਨੂੰ ਕੋਰੋਨਾ ਰੋਕਥਾਮ ਵੈਕਸੀਨ ਦੀਆਂ ਦੋਵੇਂ ਡੋਜ਼ ਲਗਾਈਆਂ ਜਾ ਚੁੱਕੀਆਂ ਹਨ। ਉੱਥੇ, 74.52 ਕਰੋੜ ਲੋਕਾਂ ਨੂੰ ਪਹਿਲੀ ਡੋਜ਼ ਦਿੱਤੀ ਗਈ ਹੈ। ਹੁਣ ਤਕ ਦੇਸ਼ ’ਚ ਕੁਲ 109.63 ਕਰੋੜ ਡੋਜ਼ ਲਗਾਈਆਂ ਜਾ ਚੁੱਕੀਆਂ ਹਨ। ਮੰਤਰਾਲੇ ਨੇ ਦੱਸਿਆ ਕਿ ਕੇਂਦਰ ਵੱਲੋਂ ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਹੁਣ ਤਕ 116.89 ਕਰੋੜ ਡੋਜ਼ ਮੁਹੱਈਆ ਕਰਵਾਈਆਂ ਗਈਆਂ ਹਨ। ਸੂਬਿਆਂ ਕੋਲ ਹਾਲੇ 15.92 ਕਰੋੜ ਡੋਜ਼ ਬਚੀਆਂ ਹੋਈਆਂ ਹਨ, ਜਿਨ੍ਹਾਂ ਦੀ ਕੋਰੋਨਾ ਵਾਇਰਸ ਖ਼ਿਲਾਫ਼ ਰਾਸ਼ਟਰੀ ਟੀਕਾਕਰਨ ਮੁਹਿੰਮ ’ਚ ਵਰਤੋਂ ਕੀਤੀ ਜਾਣੀ ਹੈ।

Related posts

ਨੁਪੁਰ ਸ਼ਰਮਾ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, 10 ਅਗਸਤ ਤਕ ਗ੍ਰਿਫਤਾਰੀ ‘ਤੇ ਪਾਬੰਦੀ

Bunty

30 ਮਾਰਚ ਨੂੰ ਜੰਮੂ-ਕਸ਼ਮੀਰ ਦੇ ਪ੍ਰਵੇਸ਼ ਦੁਆਰ ਲਖਨਪੁਰ ਤੋਂ ਉੜੀ ਤਕ 85 ਹਜ਼ਾਰ ਕਮਰਸ਼ੀਅਲ ਵਾਹਨਾਂ ਦਾ ਰਹੇਗਾ ਚੱਕਾ ਜਾਮ

Bunty

ਦਿੱਲੀ ਰੇਲਵੇ ਸਟੇਸ਼ਨ ’ਤੇ ਭਗਦੜ ਕਾਰਨ 18 ਮੌਤਾਂ !

admin